Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

10 Views

ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸ਼ਾਮਿਲ ਹੋਏ। ਰਾਜਮਾਰਗ ਅਤੇ ਟਰਾਂਸਪੋਰਟ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਅਜੈ ਟਮਟਾ, ਹਰਸ਼ ਮਲਹੋਤਰਾ, ਕੇਂਦਰ ਅਤੇ ਰਾਜ ਦੇ ਪ੍ਰਬੰਧਕੀ ਸਕੱਤਰ, ਸੜ੍ਹਕੀ ਆਵਾਜਾਈ ਬਾਰੇ ਕੇਂਦਰੀ ਮੰਤਰਾਲੇ, ਐਨ.ਐਚ.ਏ.ਆਈ, ਪੰਜਾਬ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ, ਕੰਸੈਸ਼ਨੇਅਰ/ਠੇਕੇਦਾਰ ਅਤੇ ਕੰਨਸਲਟੈਂਟ ਆਦਿ ਮੌਜੂਦ ਸਨ।

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

ਸਮੀਖਿਆ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ਵਿਖੇ ਮੌਜੂਦਾ ਸਮੇਂ 1438 ਕਿ.ਮੀ ਕੌਮੀ ਰਾਜਮਾਰਗਾਂ ਦੇ ਕੰਮ ਲਗਭੱਗ 45000 ਕਰੋੜ ਰੁਪਏ ਨਾਲ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਾ ਨੂੰ ਨੇਪਰੇ ਚਾੜ੍ਹਨ ਲਈ ਐਕਊਆਇਰ ਕੀਤੀ ਜ਼ਮੀਨ ਦਾ ਕਬਜਾ ਜਲਦ ਤੋਂ ਜਲਦ ਮੁਹੱਇਆ ਕਰਵਾਉਣ, ਮੁਆਵਜਾ ਰਾਸ਼ੀ ਦੀ ਵੰਡ ਪ੍ਰਕ੍ਰਿਆ ਹੋਰ ਤੇਜ਼ ਕਰਨ, ਜੰਗਲਾਤ ਦੀ ਐਕਊਆਇਰ ਕੀਤੀ ਜ਼ਮੀਨ ਦੇ ਬਦਲ ਵਿੱਚ ਦੇਣ ਲਈ ਗੈਰ-ਜੰਗਲਾਤ ਜ਼ਮੀਨ ਦਾ ਲੈਂਡ ਬੈਂਕ ਤਿਆਰ ਕਰਨ ਅਤੇ ਥਰਮਲ ਪਾਵਰ ਪਲਾਂਟਾਂ ਤੋਂ ਰਾਖ ਦੀ ਉਪਲੱਬਧਤਾ ਆਦਿ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸੇ ਦੌਰਾਨ ਕੁਝ ਪ੍ਰੋਜੈਕਟਾਂ ਲਈ ਲੌੜੀਂਦੀ ਭੌਂ ਪ੍ਰਾਪਤੀ ਨਾ ਹੋਣ ਕਾਰਨ ਹੋ ਰਹੀ ਦੇਰੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਇੰਨ੍ਹਾਂ ਦਾ ਜਲਦੀ ਹੱਲ ਕੱਢਣ ਦੀ ਲੋੜ ਤੇ ਜੋਰ ਦਿੱਤਾ ਗਿਆ।

ਸੁਖਬੀਰ ਬਾਦਲ ਨੇ ਕੀਤਾ ਐਲਾਨ, ਇੱਕ ਨਿਮਾਣੇ ਸਿੱਖ ਵਜੋਂ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਵਾਂਗਾ ਪੇਸ਼

ਕੇਂਦਰੀ ਮੰਤਰੀ ਵਲੋਂ ਪੰਜਾਬ ਸਰਕਾਰ ਨਾਲ ਸਬੰਧਤ ਸਾਂਝੇ ਕੀਤੇ ਗਏ ਮੁੱਦਿਆਂ ਬਾਰੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੂਬਾ ਸਰਕਾਰ ਵੱਲੋਂ ਇੰਨ੍ਹਾਂ ਸਾਰੇ ਮਾਮਲਿਆਂ ਨੂੰ ਸਮਾਂ-ਬੱਧ ਤਰੀਕੇ ਨਾਲ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਤਾਂ ਜੋ ਸੂਬੇ ਵਿੱਚ ਲੋਕਾਂ ਦੀ ਸਹੂਲਤ ਲਈ ਆਵਾਜਾਈ ਨੂੰ ਹੋਰ ਸੁਖਾਵਾਂ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਵਿੱਚ ਰਾਜ ਮਾਰਗਾਂ ਨੂੰ ਹੋਰ ਚੰਗੇ ਢੰਗ ਨਾਲ ਜੋੜਨ ਅਤੇ ਸੜ੍ਹਕ ਸੁਰੱਖਿਆ ਨੂੰ ਸੁਧਾਰਨ ਲਈ ਖਾਨ-ਕੋਟ ਵਿਖੇ ਵਹਿਕਲਰ ਅੰਡਰ ਪਾਸ (ਵੀ.ਯੂ.ਪੀ) ਉਸਾਰਣ ਆਦਿ ਪ੍ਰੋਜੈਕਟ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ।

 

Related posts

ਪੰਜਾਬ ਪੁਲਿਸ ਦੇ ਹੱਥ ਆਇਆ ਲਾਰੇਂਸ ਬਿਸਨੋਈ, ਭਾਰੀ ਸੁਰੱਖਿਆ ਹੇਠ ਪੰਜਾਬ ਲਈ ਰਵਾਨਾ

punjabusernewssite

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

punjabusernewssite

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ

punjabusernewssite