ਮਾਨਸਾ, 3 ਜਨਵਰੀ: ਬੀਤੀ ਦੇਰ ਰਾਤ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਤੇਜ ਰਫ਼ਤਾਰ ਸਕਾਰਪੀਓ ਦੀ ਚਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਭਰਾ ਗੰਭੀਰ ਜਖ਼ਮੀ ਹੋ ਗਏ, ਜਿਸਦੇ ਵਿਚੋਂ ਵੱਡੇ ਭਰਾ ਦੀ ਮੌਤ ਹੋ ਗਈ ਅਤੇ ਛੋਟੇ ਦੀ ਨਾਜੁਕ ਹਾਲਾਤ ਨੂੰ ਦੇਖਦਿਆਂ ਡਾਕਟਰਾਂ ਨੇ ਉਸਨੂੰ ਪਟਿਆਲਾ ਰੈਫਰ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਅਮਰੀਕ ਸਿੰਘ (40) ਅਤੇ ਜ਼ਖ਼ਮੀ ਦੀ ਪਹਿਚਾਣ ਕੁਲਵੰਤ ਸਿੰਘ ਵਾਸੀ ਵਾਰਡ ਨੰਬਰ 4 ਮਾਨਸਾ ਵਜੋਂ ਹੋਈ ਹੈ। ਸੂਚਨਾ ਮੁਤਾਬਕ ਬੀਤੀ ਰਾਤ ਕਰੀਬ 9 ਵਜੇ ਦੋਨੋਂ ਭਰਾ ਕਿਸੇ ਕੰਮ ਨੂੰ ਨਿਪਟਾ ਕੇ ਬਜ਼ਾਰ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਆ ਰਹੇ ਸਨ।
ਇਹ ਵੀ ਪੜ੍ਹੋ ਬਠਿੰਡਾ-ਡੱਬਵਾਲੀ ਰੋਡ ’ਤੇ ਨਿਊ ਦੀਪ ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ, ਦਰਜ਼ਨਾਂ ਜਖ਼ਮੀ
ਇਸ ਦੌਰਾਨ ਜਦ ਉਹ ਤਿਨਕੋਣੀ ਚੌਂਕ ਕੋਲ ਪਹੁੰਚੇ ਤਾਂ ਇੱਕ ਤੇਜ ਰਫ਼ਤਾਰ ਸਕਾਰਪੀਓ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੱਸਣ ਵਾਲਿਆਂ ਮੁਤਾਬਕ ਇਹ ਟੱਕਰ ਇੰਨੀਂ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਵੀ ਗੱਡੀ ਦੋਵਾਂ ਭਰਾਵਾਂ ਨੂੰ ਘਸੀਟ ਕੇ ਕਾਫੀ ਦੂਰ ਲੈ ਗਈ। ਜਿਸਦੇ ਚੱਲਦੇ ਮੋਟਰਸਾਈਕਲ ਨੂੰ ਚਲਾ ਰਹੇ ਵੱਡੇ ਭਰਾ ਅਮਰੀਕ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।ਜਦਕਿ ਛੋਟਾ ਭਰਾ ਕੁਲਵੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਪਤਾ ਲੱਗਿਆ ਹੈ ਕਿ ਘਟਨਾ ਤੋਂ ਤੁਰੰਤ ਬਾਅਦ ਸਕਾਰਪੀਓ ਕਾਰ ਸਵਾਰ ਮੌਕੇ ’ਤੇ ਹੀ ਗੱਡੀ ਛੱਡ ਕੇ ਭੱਜ ਗਿਆ। ਪੁਲਿਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਤੇਜ ਰਫ਼ਤਾਰ ਸਕਾਰਪੀਓ ਸਵਾਰ ਨੇ ਮੋਟਰਸਾਈਕਲ ਸਵਾਰ ਸਕੇ ਭਰਾਵਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਦੂਜਾ ਗੰਭੀਰ ਜਖ਼ਮੀ"