ਦਿੱਲੀ, 2 ਅਕਤੂਬਰ: ਦਿੱਲੀ ਦੇ ਸਪੈਸ਼ਲ ਸੈੱਲ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਹੈ। ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਇਸ ਕਾਰਵਾਈ ਦੌਰਾਨ ਦਿੱਲੀ ਪੁਲਿਸ ਨੇ ਚਾਰ ਮੁਲਜਮਾਂ ਕੋਲੋਂ 560 ਕਿਲੋ ਕੋਕੀਨ ਬਰਾਮਦ ਕੀਤੀਹੈ। ਜਿਸਦੀ ਅੰਤਰਰਾਸ਼ਟਰੀ ਮਾਰਕੀਟ ਚ ਕੀਮਤ 2000 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ: ਜੀਰਾ ਹਿੰਸਕ ਘਟਨਾ: ਪੁਲਿਸ ਵੱਲੋਂ 750 ਤੋਂ ਵੱਧ ਲੋਕਾਂ ’ਤੇ ਕੀਤਾ ਪਰਚਾ ਦਰਜ਼
ਪਤਾ ਲੱਗਿਆ ਹੈ ਕਿ ਪੁਲਿਸ ਵੱਲੋਂ ਦਿੱਲੀ ਦੇ ਵਿਚ ਹੀ ਕੋਕੀਨ ਦੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ ਇਹ ਕਾਰਵਾਈ ਕੀਤੀ ਹੈ। ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਪਹਿਚਾਣ ਤੁਸ਼ਾਰ ਗੋਇਲ, ਭਾਰਤ ਜੈਨ ਤੇ ਹਿਮਾਂਸ਼ੂ ਅਤੇ ਔਰੰਗਜੇਬ ਵਜੋਂ ਹੋਈ ਹੈ। ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।