spot_img

PAU Ludhaiana ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਲੱਗੇ ਕਿਸਾਨ ਮੇਲੇ ਵਿੱਚ ਕਿਸਾਨਾਂ ਦੀ ਭਰਪੂਰ ਹਾਜ਼ਰੀ ਦਰਜ ਹੋਈ

Date:

spot_img

👉ਖੇਤੀ ਮਾਹਿਰਾਂ ਨੇ ਕੰਢੀ ਖੇਤਰ ਵਿਚ ਫਸਲਾਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਸੁਝਾਅ ਦਿੱਤੇ
Ludhiana News: PAU Ludhaiana ਦੇ ਡਾਕਟਰ ਡੀ ਆਰ ਭੁੰਬਲਾ ਖੇਤੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਲਾਏ ਗਏ ਕਿਸਾਨ ਮੇਲੇ ਵਿਚ ਕਿਸਾਨਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਅੱਜ ਦੇ ਇਸ ਮੇਲੇ ਵਿੱਚ ਕੰਢੀ ਖੇਤਰ ਵਿਚ ਆਉਂਦੇ ਫਸਲੀ ਸੀਜ਼ਨ ਦੌਰਾਨ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੀਆਂ ਕਿਸਮਾਂ, ਉਤਪਾਦਨ ਵਿਧੀਆਂ, ਕੀੜਿਆਂ ਅਤੇ ਬਿਮਾਰੀਆਂ ਦੇ ਨਾਲ ਖੇਤ ਮਸ਼ੀਨਰੀ ਅਤੇ ਹੋਰ ਵਿਸ਼ਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।ਅੱਜ ਮੇਲੇ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕੀਤੀ। ਮੁੱਖ ਮਹਿਮਾਨ ਵਜੋਂ ਸ਼੍ਰੀ ਆਨੰਦਪੁਰ ਸਾਹਿਬ ਦੇ ਲੋਕ ਸਭਾ ਮੈਂਬਰ ਸ਼੍ਰੀ ਮਲਵਿੰਦਰ ਸਿੰਘ ਕੰਗ ਨੇ ਹਾਜ਼ਰੀ ਭਰੀ। ਉਨ੍ਹਾਂ ਨਾਲ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ, ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ ਅਤੇ ਬਲਾਚੌਰ ਦੇ ਐੱਸ ਡੀ ਐੱਮ ਮੈਡਮ ਕ੍ਰਿਤਿਕਾ ਗੋਇਲ ਵੀ ਮੰਚ ਤੇ ਸੁਸ਼ੋਭਿਤ ਸਨ।ਮੁੱਖ ਮਹਿਮਾਨ ਸ਼੍ਰੀ ਮਲਵਿੰਦਰ ਸਿੰਘ ਕੰਗ ਨੇ ਆਪਣੇ ਸੰਬੋਧਨ ਵਿਚ ਵੱਡੀ ਤਾਦਾਦ ਵਿਚ ਮੇਲੇ ਵਿਚ ਪੁੱਜਣ ਲਈ ਕਿਸਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਪੰਜਾਬ ਦੀਆਂ ਅਨੇਕ ਪੀੜ੍ਹੀਆਂ ਨੂੰ ਨਾ ਸਿਰਫ ਰੁਜ਼ਗਾਰ ਯੋਗ ਬਣਾਇਆ, ਖੇਤੀ ਖੇਤਰ ਨੂੰ ਬੜੇ ਮਾਨਯੋਗ ਪ੍ਰਸ਼ਾਸਕ ਅਤੇ ਮਾਹਿਰ ਦਿੱਤੇ ਬਲਕਿ ਇਸਦੇ ਨਾਲ ਹੀ ਸੂਬੇ ਦੇ ਅਰਥਚਾਰੇ ਨੂੰ ਮਜ਼ਬੂਤ ਬਣਾਉਣ ਲਈ ਭਰਪੂਰ ਯੋਗਦਾਨ ਪਾਇਆ। ਖੇਤੀ ਵਿਭਿੰਨਤਾ ਨੂੰ ਅਜੋਕੇ ਸਮੇਂ ਦੀ ਲੋੜ ਕਰਾਰ ਦਿੰਦਿਆਂ ਸ਼੍ਰੀ ਮਲਵਿੰਦਰ ਸਿੰਘ ਕੰਗ ਨੇ ਖੇਤੀਬਾੜੀ ਖੇਤਰ ਵਿਚ ਨਵੀਆਂ ਵਿਧੀਆਂ ਅਪਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਭਵਿੱਖ ਦੀ ਬਿਹਤਰੀ ਲਈ ਇਸ ਕਿੱਤੇ ਨਾਲ ਜੁੜਨ ਬਾਰੇ ਕਿਹਾ।
ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਮੇਲੇ ਦਾ ਉਦੇਸ਼ ‘ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫ਼ਾ ਹੋਰ ਵਧਾਈਏ ‘ ਇਸੇ ਲਈ ਰੱਖਿਆ ਗਿਆ ਹੈ ਤਾਂ ਕਿ ਖੇਤੀ ਨੂੰ ਉਤਪਾਦਨ ਦੇ ਨਾਲ ਨਾਲ ਕਾਰੋਬਾਰ ਦੀਆਂ ਲੀਹਾਂ ਤੇ ਤੋਰਿਆ ਜਾ ਸਕੇ। ਵਿਦੇਸ਼ ਵਿਚ ਗਏ ਕਿਸਾਨ ਓਥੇ ਜਾ ਕੇ ਸਖ਼ਤ ਮਿਹਨਤ ਅਤੇ ਖੇਤੀ ਕਾਰੋਬਾਰ ਅਪਣਾ ਕੇ ਸਫ਼ਲ ਹੋਏ ਹਨ। ਹੁਣ ਪੰਜਾਬ ਦੇ ਲੋਕਾਂ ਨੂੰ ਵੀ ਇਨ੍ਹਾਂ ਲੀਹਾਂ ਤੇ ਤੁਰਨ ਦੀ ਲੋੜ ਹੈ। ਇਸ ਕਾਰਜ ਲਈ ਯੂਨੀਵਰਸਿਟੀ ਵਲੋਂ ਖੇਤੀ ਪ੍ਰੋਸੈਸਿੰਗ ਇਕਾਈਆਂ ਦਾ ਮਾਡਲ ਸਾਮ੍ਹਣੇ ਲਿਆਇਆ ਜਾ ਰਿਹਾ ਹੈ।ਵਾਈਸ ਚਾਂਸਲਰ ਨੇ ਕਿਹਾ ਕਿ ਕਿਸਾਨ ਘਰੇਲੂ ਖਰਚੇ ਘਟਾਉਣ ਲਈ ਸਬਜ਼ੀਆਂ ਅਤੇ ਫਲਾਂ ਨੂੰ ਘਰ ਵਿਚ ਪੈਦਾ ਕਰਨ ਦੇ ਰਸਤੇ ਪੈਣ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

ਵਿਸ਼ੇਸ਼ ਮਹਿਮਾਨ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਵਰਸਿਟੀ ਦੇ ਸਰਵੋਤਮ ਚੁਣੇ ਜਾਣ ਲਈ ਕਿਸਾਨਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਐੱਸ ਡੀ ਐੱਮ ਕ੍ਰਿਤਿਕਾ ਗੋਇਲ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦਾਂ ਅਤੇ ਹੋਰ ਰਸਾਇਣਾਂ ਦੀ ਵਰਤੋਂ ਯੂਨੀਵਰਸਿਟੀ ਦੇ ਮਾਹਿਰਾਂ ਦੀਆਂ ਤਜਵੀਜ਼ਾਂ ਅਨੁਸਾਰ ਹੀ ਕੀਤੀ ਜਾਵੇ।ਪੀ ਏ ਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਨੇ ਕੰਢੀ ਖੇਤਰ ਲਈ ਸਾਉਣੀ ਲਈ ਫਸਲਾਂ ਦੀਆਂ ਕਿਸਮਾਂ, ਉਤਪਾਦਨ ਤਕਨੀਕਾਂ ਅਤੇ ਹੋਰ ਸਿਫਾਰਿਸ਼ਾਂ ਨਾਲ ਸਾਂਝ ਪਵਾਈ। ਡਾ. ਅਜਮੇਰ ਸਿੰਘ ਢੱਟ ਨੇ ਆਉਂਦੇ ਹਾੜੀ ਸੀਜ਼ਨ ਦੌਰਾਨ ਪੀ.ਏ.ਯੂ. ਦੀਆਂ ਖੋਜ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ । ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ ਨੇ ਸਵਾਗਤ ਦੇ ਸ਼ਬਦ ਕਹਿੰਦਿਆਂ ਸਤੰਬਰ ਦੇ ਕਿਸਾਨ ਮੇਲਿਆਂ ਦੀ ਰੂਪ ਰੇਖਾ ਸਾਂਝੀ ਕੀਤੀ। ਅੰਤ ਵਿੱਚ ਬੱਲੋਵਾਲ ਸੌਂਖੜੀ ਦੇ ਖੇਤੀਬਾੜੀ ਕਾਲਜ ਦੇ ਡੀਨ ਡਾ ਮਨਮੋਹਨਜੀਤ ਸਿੰਘ ਨੇ ਸਭ ਦਾ ਧੰਨਵਾਦ ਕੀਤਾ।ਸਮਾਰੋਹ ਦਾ ਸੰਚਾਲਨ ਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਡਾ ਕੁਲਦੀਪ ਸਿੰਘ ਨੇ ਕੀਤਾ। ਮੇਲੇ ਦੇ ਸ਼ੁਰੂਆਤੀ ਸੈਸ਼ਨ ਵਿਚ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਪਤਵੰਤਿਆਂ ਵਲੋਂ ਕੀਤਾ ਗਿਆ। ਇਨ੍ਹਾਂ ਕਿਸਾਨਾਂ ਵਿਚ ਪਿੰਡ ਟਿੱਬਾ ਦੇ ਸ਼੍ਰੀ ਮਹਿੰਦਰ ਪਾਲ, ਪਿੰਡ ਖੰਨੀ ਦੇ ਸ੍ਰੀ ਹਰਦੇਵ ਚੰਦ, ਪਿੰਡ ਅਚਲਪੁਰ ਦੇ ਸ੍ਰੀ ਕਸ਼ਮੀਰ ਸਿੰਘ, ਪਿੰਡ ਜੀਤਪੁਰ ਦੇ ਸ੍ਰੀ ਮਨਿੰਦਰ ਸਿੰਘ ਅਤੇ ਪਿੰਡ ਤਕਰਾਲਾ ਦੇ ਸ਼੍ਰੀ ਰਾਜ ਕੁਮਾਰ ਸ਼ਾਮਿਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...