spot_img
spot_img

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

Date:

spot_img

👉ਮੁੱਖ ਮੰਤਰੀ ਭਗਵੰਤ ਮਾਨ ਜਾਂ ਉਨ੍ਹਾਂ ਦੀ ਸਰਕਾਰ ‘ਤੇ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾਇਆ ਜਾ ਸਕਦਾ; ਬਚਾਇਆ ਗਿਆ ਹਰ ਇੱਕ ਰੁਪਿਆ ਜਨਤਾ ‘ਤੇ ਖਰਚਿਆ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ
👉ਪੰਜਾਬ ਸਨਾਤਨ ਧਰਮ ਦੇ ਬੇਮਿਸਾਲ ਜਸ਼ਨਾਂ ਦਾ ਗਵਾਹ ਬਣ ਰਿਹਾ ਹੈ; ਪਹਿਲੀ ਵਾਰ 22 ਸ਼ਹਿਰਾਂ ਵਿੱਚ ਸ਼ਿਵ ਜੀ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ: ਅਰਵਿੰਦ ਕੇਜਰੀਵਾਲ
👉ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦਾ ਦਾਇਰਾ ਵਧਾਇਆ; ਪਹਿਲੀ ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਜੀ, ਹਰਿਦੁਆਰ, ਰਿਸ਼ੀਕੇਸ਼, ਮਥੁਰਾ ਅਤੇ ਵ੍ਰਿੰਦਾਵਨ ਲਈ ਤਿੰਨ ਨਵੇਂ ਰੂਟ ਸ਼ੁਰੂ: ਅਰਵਿੰਦ ਕੇਜਰੀਵਾਲ
👉80 ਕਰੋੜ ਰੁਪਏ ਦੀ ਲਾਗਤ ਨਾਲ ਕਾਲੀ ਮੰਦਰ ਦਾ ਸ਼ਾਨਦਾਰ ਨਵੀਨੀਕਰਨ ਮੁਕੰਮਲ ਹੋਣ ਦੇ ਨੇੜੇ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਨਾਲ ਬਣੇਗਾ ਸ਼ਾਨਦਾਰ ਸੀਤਾ ਮਾਤਾ ਅਤੇ ਲਵ ਕੁਸ਼ ਮੰਦਰ: ਅਰਵਿੰਦ ਕੇਜਰੀਵਾਲ
👉ਪੰਜਾਬ ਦੀ ਧਰਤੀ ਇੰਨੀ ਉਪਜਾਊ ਹੈ ਕਿ ਇੱਥੇ ਹਰ ਬੀਜ ਉੱਗ ਪੈਂਦਾ ਹੈ, ਪਰ ਨਫ਼ਰਤ ਦਾ ਬੀਜ ਇੱਥੇ ਕਦੇ ਨਹੀਂ ਉੱਗ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਖ਼ਜ਼ਾਨਾ ਜਨਤਾ ਦਾ ਹੈ, ਮੇਰੀ ਡਿਊਟੀ ਲੁੱਟ ਨੂੰ ਰੋਕਣਾ ਅਤੇ ਜਨਤਾ ਦਾ ਪੈਸਾ ਲੋਕ ਭਲਾਈ ਲਈ ਖ਼ਰਚ ਕਰਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਾਨੂੰ ਪੰਜਾਬ ਨੂੰ ਕੈਲੇਫੋਰਨੀਆ, ਲੰਡਨ ਜਾਂ ਪੈਰਿਸ ਬਣਾਉਣ ਦੀ ਲੋੜ ਨਹੀਂ ਹੈ, ਸਾਨੂੰ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਲੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਸਾਰਿਆਂ ਦਾ ਹੈ, ਸਾਡੀ ਰਾਮ ਨਵਮੀ, ਗੁਰਪੁਰਬ, ਹਨੂਮਾਨ ਜਯੰਤੀ, ਈਦ, ਸ਼ਹੀਦੀ ਦਿਹਾੜੇ ਅਤੇ ਮਹਾਨ ਦੇਸ਼ ਭਗਤ ਸਾਰਿਆਂ ਦੇ ਸਾਂਝੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਠਾਨਕੋਟ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਾਮਲ ਹੋਏ

Pathankot News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਰ ਧਰਮ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਸਾਰੇ ਧਰਮਾਂ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ ਸਨਾਤਨ ਪਰੰਪਰਾਵਾਂ ਨੂੰ ਮਨਾਉਣ ਦੇ ਯਤਨਾਂ ਦਾ ਗਵਾਹ ਬਣ ਰਿਹਾ ਹੈ।ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਮੁਖੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਚੱਲ ਰਹੀਆਂ ਤਿਆਰੀਆਂ/ਜਸ਼ਨਾਂ, ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਵਿਸਥਾਰ ਅਤੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਪੁਨਰ-ਵਿਕਾਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਲੋਕ ਖ਼ੁਸ਼ੀ ਦਾ ਪ੍ਰਗਟਾਵਾ ਕਰ ਰਹੇ ਹਨ ਕਿ ਸੂਬੇ ਵਿੱਚ ਪਹਿਲੀ ਵਾਰ ਸਨਾਤਨ ਧਰਮ ਲਈ ਇੰਨੇ ਵੱਡੇ ਪੱਧਰ ‘ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਭਜਨ ਸੰਧਿਆ ਵਿੱਚ ਸ਼ਰਧਾਲੂਆਂ ਦਾ ਸਵਾਗਤ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਤੁਸੀਂ ਸਾਰੇ ਇੱਥੇ ਇੰਨੀ ਵੱਡੀ ਗਿਣਤੀ ਵਿੱਚ ਸ਼ਿਵ ਜੀ ਦੇ ਭਜਨ ਸੁਣਨ ਅਤੇ ਭਗਤੀ ਵਿੱਚ ਲੀਨ ਹੋਣ ਲਈ ਇਕੱਠੇ ਹੋਏ ਹੋ। ਤੁਹਾਡਾ ਉਤਸ਼ਾਹ ਅਤੇ ਖ਼ੁਸ਼ੀ ਦੇਖ ਕੇ ਬਹੁਤ ਚੰਗਾ ਲੱਗ ਰਿਹਾ ਹੈ। ਮੈਂ ਇਹ ਵੀ ਦੇਖ ਰਿਹਾ ਹਾਂ ਕਿ ਕਈ ਮਾਵਾਂ, ਭੈਣਾਂ ਅਤੇ ਬੇਟੀਆਂ ਵੀ ਸਾਡੇ ਨਾਲ ਜੁੜੀਆਂ ਹਨ।”

ਇਹ ਵੀ ਪੜ੍ਹੋ 👉ਵਾਰਡ ਨੰਬਰ 22 ਵਿੱਚ ‘ਮੇਰੀ ਰਸੋਈ ਯੋਜਨਾ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ ਕਰਨ ਤੋਂ ਪਹਿਲਾਂ ‘ਆਪ’ ਸੁਪਰੀਮੋ ਨੇ ਕਿਹਾ, “ਮੈਂ ਦੇਖ ਸਕਦਾ ਹਾਂ ਕਿ ਤੁਹਾਡੇ ਵਿੱਚੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਬੈਂਕ ਖਾਤਿਆਂ ਵਿੱਚ 3,000 ਰੁਪਏ ਪ੍ਰਾਪਤ ਕਰਨ ਤੋਂ ਬਾਅਦ ਹੱਥ ਖੜ੍ਹੇ ਕੀਤੇ ਹਨ। ਹੁਣ ਮੈਨੂੰ ਦੇਖਣ ਦਿਓ, ਤੁਹਾਡੇ ਵਿੱਚੋਂ ਕਿੰਨੇ ਅਜਿਹੇ ਹਨ, ਜਿਨ੍ਹਾਂ ਨੇ ਆਪਣੀ ਰਜਿਸਟ੍ਰੇਸ਼ਨ ਪੂਰੀ ਕਰ ਲਈ ਹੈ ਪਰ ਅਜੇ ਤੱਕ ਪੈਸੇ ਨਹੀਂ ਮਿਲੇ? ਮੇਰੇ ਕੋਲ ਤੁਹਾਡੇ ਲਈ ਇੱਕ ਖ਼ੁਸ਼ਖਬਰੀ ਹੈ। ਮੈਂ ਹੁਣੇ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰ ਰਿਹਾ ਸੀ। ਪਹਿਲੀ ਅਗਸਤ ਨੂੰ ਭਗਵੰਤ ਮਾਨ ਪਠਾਨਕੋਟ ਆਉਣਗੇ ਅਤੇ ਇਹ ਰਾਸ਼ੀ ਸਿੱਧੀ ਤੁਹਾਡੇ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਜਾਵੇਗੀ। ਹਰ ਉਹ ਵਿਅਕਤੀ ਜਿਸ ਦੀ ਰਜਿਸਟ੍ਰੇਸ਼ਨ ਮੁਕੰਮਲ ਹੋ ਚੁੱਕੀ ਹੈ ਪਰ ਭੁਗਤਾਨ ਅਜੇ ਬਾਕੀ ਹੈ, ਉਸ ਨੂੰ ਵੀ 1 ਅਗਸਤ ਨੂੰ ਆਪਣੇ ਬੈਂਕ ਖਾਤੇ ਵਿੱਚ ਪੈਸੇ ਮਿਲ ਜਾਣਗੇ।”ਧੰਨਵਾਦ ਪ੍ਰਗਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਗੁਰੂ ਸਾਹਿਬ ਦੀ ਕਿਰਪਾ ਹੈ ਕਿ ਸਾਨੂੰ ਭਗਵੰਤ ਮਾਨ ਵਰਗਾ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਮੈਨੂੰ ਯਾਦ ਹੈ ਕਿ ਪਿਛਲੇ ਹਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਪਹਿਲੀ ਵਾਰ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜਿਸ ‘ਤੇ ਕੋਈ ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਦੋਸ਼ ਵੀ ਨਹੀਂ ਲਗਾ ਸਕਦਾ। ਕੋਈ ਵੀ ਉਨ੍ਹਾਂ ‘ਤੇ, ਉਨ੍ਹਾਂ ਦੇ ਪਰਿਵਾਰ ਜਾਂ ਉਨ੍ਹਾਂ ਦੇ ਕਿਸੇ ਮੰਤਰੀ ‘ਤੇ ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾ ਸਕਦਾ। ਇੱਕ-ਇੱਕ ਰੁਪਿਆ ਬਚਾਅ ਕੇ ਉਨ੍ਹਾਂ ਨੇ ਤੁਹਾਡੇ ਲਈ ਬਿਜਲੀ ਮੁਫ਼ਤ ਕੀਤੀ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ, ਤੁਹਾਡੇ ਲਈ ‘ਤੀਰਥ ਯਾਤਰਾਵਾਂ’ ਦਾ ਪ੍ਰਬੰਧ ਕੀਤਾ ਅਤੇ ਹੁਣ ਹਰ ਮਹੀਨੇ ਤੁਹਾਡੇ ਖਾਤਿਆਂ ਵਿੱਚ 1,000 ਰੁਪਏ ਜਮ੍ਹਾਂ ਕਰਵਾ ਰਹੇ ਹਨ।”ਸਰਕਾਰ ਦੇ ਧਾਰਮਿਕ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ‘ਆਪ’ ਮੁਖੀ ਨੇ ਜ਼ੋਰ ਦੇ ਕੇ ਕਿਹਾ, “ਤੁਸੀਂ ਸਾਰੇ ਅੱਜ ਇੱਥੇ ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹੋ। ਪੂਰੇ ਪੰਜਾਬ ਵਿੱਚ ਇਹ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ। ਮੈਂ ਪਹਿਲਾਂ ਹੀ ਅੰਮ੍ਰਿਤਸਰ, ਜਲੰਧਰ ਅਤੇ ਕਈ ਹੋਰ ਸ਼ਹਿਰਾਂ ਦਾ ਦੌਰਾ ਕਰ ਚੁੱਕਾ ਹਾਂ। ਮੁੱਖ ਮੰਤਰੀ ਭਗਵੰਤ ਮਾਨ ਵੀ ਕਈ ਥਾਵਾਂ ‘ਤੇ ਮੇਰੇ ਨਾਲ ਸ਼ਾਮਲ ਹੁੰਦੇ ਹਨ। 22 ਸ਼ਹਿਰਾਂ ਵਿੱਚ ਸ਼ਿਵ ਜੀ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਜਾਂ ਸਿਆਸੀ ਪਾਰਟੀ ਨੇ ਸਨਾਤਨ ਧਰਮ ਲਈ ਇੰਨੇ ਵੱਡੇ ਪੱਧਰ ‘ਤੇ ਕੰਮ ਕੀਤਾ ਹੈ।”

ਇਹ ਵੀ ਪੜ੍ਹੋ 👉ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਤੀਰਥ ਯਾਤਰਾ ਸਕੀਮ ਦੇ ਵਿਸਥਾਰ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਮੇਰੇ ਕੋਲ ਤੁਹਾਡੇ ਲਈ ਇੱਕ ਹੋਰ ਖ਼ੁਸ਼ਖਬਰੀ ਹੈ। ਸਾਡੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਪਹਿਲਾਂ ਹੀ ਦੋ ਰੂਟਾਂ ਨਾਲ ਚੱਲ ਰਹੀ ਹੈ। ਇੱਕ ਰੂਟ ਸ੍ਰੀ ਦਰਬਾਰ ਸਾਹਿਬ ਅਤੇ ਦੂਜਾ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ। ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਹੋਣਗੇ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ ਦੇ ਰੂਟ ਸ਼ੁਰੂ ਹੋਣਗੇ। ਇੱਕ ਹੋਰ ਰੂਟ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਅਤੇ ਇੱਕ ਹੋਰ ਮਥੁਰਾ ਅਤੇ ਵ੍ਰਿੰਦਾਵਨ ਲਈ ਸ਼ੁਰੂ ਹੋਵੇਗਾ। ਤੁਸੀਂ ਸਾਰਿਆਂ ਨੂੰ ਜ਼ਰੂਰ ਜਾਣਾ ਚਾਹੀਦਾ ਹੈ। ਅਸੀਂ 1.5 ਲੱਖ ਸ਼ਰਧਾਲੂਆਂ ਲਈ ਪ੍ਰਬੰਧ ਕੀਤੇ ਹਨ, ਜੋ ਇਨ੍ਹਾਂ ਤਿੰਨਾਂ ਰੂਟਾਂ ‘ਤੇ ਤੀਰਥ ਯਾਤਰਾ ਕਰਨਗੇ।”‘ਆਪ’ ਸੁਪਰੀਮੋ ਨੇ ਆਪਣੀ ਗੱਲ ਜਾਰੀ ਰੱਖਦਿਆਂ ਕਿਹਾ, “ਕੀ ਤੁਸੀਂ ਪਟਿਆਲਾ ਦੇ ਕਾਲੀ ਮੰਦਰ ਦੇ ਦਰਸ਼ਨ ਕੀਤੇ ਹਨ? ਉਸ ਮੰਦਰ ਪ੍ਰਤੀ ਲੋਕਾਂ ਦੀ ਬਹੁਤ ਸ਼ਰਧਾ ਹੈ। ਲੋਕ ਕਹਿੰਦੇ ਹਨ ਕਿ ਉੱਥੇ ਤੁਸੀਂ ਜੋ ਵੀ ਮੰਨਤ ਮੰਗਦੇ ਹੋ, ਉਹ ਕਾਲੀ ਮਾਤਾ ਪੂਰੀ ਕਰਦੀ ਹੈ, ਜੋ ਸਾਰੇ ਦੁੱਖ ਦੂਰ ਕਰਦੀ ਹੈ। ਪੂਰੇ ਉੱਤਰੀ ਭਾਰਤ ਵਿੱਚ ਇਸ ਦੀ ਮਾਨਤਾ ਹੈ। ਮੁੱਖ ਮੰਤਰੀ ਭਗਵੰਤ ਮਾਨ 80 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਕਾਲੀ ਮਾਤਾ ਮੰਦਰ ਦਾ ਨਵੀਨੀਕਰਨ ਕਰਵਾ ਰਹੇ ਹਨ। ਇਹ ਕੰਮ ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਉਸ ਤੋਂ ਬਾਅਦ ਤੁਸੀਂ ਸਾਰੇ ਜ਼ਰੂਰ ਜਾਓ, ਕਾਲੀ ਮਾਤਾ ਅੱਗੇ ਸੀਸ ਝੁਕਾਓ, ਉਨ੍ਹਾਂ ਦਾ ਆਸ਼ੀਰਵਾਦ ਲਓ, ਆਪਣੇ ਪਰਿਵਾਰਾਂ ਨੂੰ ਖ਼ੁਸ਼ ਰੱਖੋ ਅਤੇ ਆਪਣੀਆਂ ਮੁਰਾਦਾਂ ਪੂਰੀਆਂ ਕਰੋ।”ਇੱਕ ਹੋਰ ਵੱਡੇ ਧਾਰਮਿਕ ਪ੍ਰਾਜੈਕਟ ਦਾ ਹਵਾਲਾ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ, ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਹੈ। ਇਹ ਮੰਨਿਆ ਜਾਂਦਾ ਹੈ ਕਿ ਭਗਵਾਨ ਵਾਲਮੀਕਿ ਉੱਥੇ ਰਹਿੰਦੇ ਸਨ, ਉੱਥੇ ਰਾਮਾਇਣ ਲਿਖੀ ਸੀ, ਸੀਤਾ ਮਾਤਾ ਉੱਥੇ ਰਹੇ ਸਨ ਅਤੇ ਲਵ ਤੇ ਕੁਸ਼ ਦਾ ਜਨਮ ਅਤੇ ਵਿੱਦਿਆ ਉੱਥੇ ਹੀ ਹੋਈ ਸੀ। ਉੱਥੇ ਹੀ ਲਵ ਅਤੇ ਕੁਸ਼ ਨੇ ਭਗਵਾਨ ਰਾਮ ਦੇ ਅਸ਼ਵਮੇਧ ਘੋੜੇ ਨੂੰ ਰੋਕ ਕੇ ਇੱਕ ਦਰੱਖਤ ਨਾਲ ਬੰਨ੍ਹ ਦਿੱਤਾ ਸੀ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਭਗਵਾਨ ਵਾਲਮੀਕਿ ਮੰਦਰ ਦੇ ਨਾਲ ਹੀ ਸੀਤਾ ਮਾਤਾ ਅਤੇ ਲਵ ਕੁਸ਼ ਨੂੰ ਸਮਰਪਿਤ ਸ਼ਾਨਦਾਰ ਮੰਦਰ ਬਣਾਇਆ ਜਾਵੇਗਾ।”

ਇਹ ਵੀ ਪੜ੍ਹੋ 👉ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਸ਼ਿਵ ਦੇ ਚਰਨਾਂ ਵਿੱਚ ਸੀਸ ਨਿਵਾਇਆ ਅਤੇ ਸਭ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਵਿੱਚ ਸ਼ਰਧਾ ਰੱਖਣ ਵਾਲੇ ਲੋਕ ਇਸ ਮੌਕੇ ਭਗਤੀ ਵਿੱਚ ਲੀਨ ਹੋਣ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵੱਲੋਂ ਇਸ ਪ੍ਰੋਗਰਾਮ ਵਿੱਚ ਪਹੁੰਚਣ ਲਈ ਪੁੱਟਿਆ ਗਿਆ ਹਰ ਕਦਮ ਸਤਿਕਾਰ ਦੇ ਯੋਗ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇੱਥੇ ਬੀਜਿਆ ਹਰ ਬੀਜ ਉੱਗਦਾ ਹੈ ਪਰ ਇੱਕ ਬੀਜ ਅਜਿਹਾ ਹੈ ਜੋ ਪੰਜਾਬ ਵਿੱਚ ਕਦੇ ਨਹੀਂ ਉੱਗ ਸਕਦਾ ਅਤੇ ਉਹ ਹੈ ਨਫ਼ਰਤ ਦਾ ਬੀਜ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ ਅਤੇ ਸਾਡਾ ਸਮਾਜਿਕ ਰਿਸ਼ਤਾ ਵੀ ਓਨਾ ਹੀ ਪੀਡਾ ਹੈ। ਪੰਜਾਬ ਦੇ ਤਿਉਹਾਰ ਅਤੇ ਪਰੰਪਰਾਵਾਂ ਸਭ ਦੀਆਂ ਸਾਂਝੀਆਂ ਹਨ। ਸਾਡੀ ਰਾਮ ਨੌਮੀ ਸਾਰਿਆਂ ਦੀ ਸਾਂਝੀ ਹੈ, ਸਾਡੇ ਗੁਰਪੁਰਬ ਸਾਰਿਆਂ ਦੇ ਸਾਂਝੇ ਹਨ, ਸਾਡੀ ਹਨੂਮਾਨ ਜੈਅੰਤੀ ਸਾਰਿਆਂ ਦੀ ਸਾਂਝੀ ਹੈ, ਸਾਡੀ ਈਦ ਸਾਰਿਆਂ ਦੀ ਸਾਂਝੀ ਹੈ, ਸਾਡੇ ਸ਼ਹੀਦੀ ਦਿਹਾੜੇ ਸਾਰਿਆਂ ਦੇ ਸਾਂਝੇ ਹਨ। ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਗ਼ਦਰ ਬਾਬੇ ਅਤੇ ਲਾਲਾ ਲਾਜਪਤ ਰਾਏ ਸਾਡੇ ਸਾਰਿਆਂ ਦੇ ਹਨ। ਅਸੀਂ ਸਾਰੇ ਮਿਲਜੁਲ ਕੇ ਰਹਿੰਦੇ ਹਾਂ।ਮੁੱਖ ਮੰਤਰੀ ਨੇ ਕਿਹਾ ਕਿ ਇੰਨਾ ਵੱਡਾ ਇਕੱਠ ਦੇਖ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ ਹੈ, ਜਿਸ ਵਿੱਚ ਕਈ ਅਜਿਹੇ ਲੋਕ ਵੀ ਸ਼ਾਮਲ ਹਨ ਜੋ ਸ਼ਾਇਦ ਪਹਿਲਾਂ ਕਦੇ ਅਜਿਹੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਬੱਚਿਆਂ ਸਮੇਤ ਪੈਦਲ ਹੀ ਸਮਾਗਮ ਵਾਲੀ ਥਾਂ ਵੱਲ ਜਾਂਦਿਆਂ ਲੰਬੀਆਂ ਕਤਾਰਾਂ ਦੇਖੀਆਂ ਹਨ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਅਜਿਹੇ ਪ੍ਰੋਗਰਾਮ ਦੇਖਣ ਨੂੰ ਨਹੀਂ ਮਿਲੇ ਸਨ।

ਇਹ ਵੀ ਪੜ੍ਹੋ 👉ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਠਾਨਕੋਟ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਲੋਕਾਂ ਦੀ ਸੇਵਾ ਵਿੱਚ ਕਦੇ ਵੀ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਰ-ਵਾਰ ਦਾਅਵਾ ਕਰਦੀਆਂ ਸਨ ਕਿ ਖ਼ਜ਼ਾਨਾ ਖਾਲੀ ਹੈ, ਪਰ ਉਨ੍ਹਾਂ ਨੇ ਆਪਣੀ ਸਵਾ ਚਾਰ ਸਾਲਾਂ ਦੀ ਸਰਕਾਰ ਦੌਰਾਨ ਕਦੇ ਵੀ ਅਜਿਹਾ ਬਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ, “ਖ਼ਜ਼ਾਨਾ ਹਮੇਸ਼ਾ ਲੋਕਾਂ ਲਈ ਖੁੱਲ੍ਹਾ ਹੈ ਕਿਉਂਕਿ ਖ਼ਜ਼ਾਨਾ ਲੋਕਾਂ ਦਾ ਹੈ। ਚੋਰ-ਮੋਰੀਆਂ ਅਤੇ ਫ਼ਜ਼ੂਲਖ਼ਰਚੀ ਨੂੰ ਰੋਕਣਾ ਮੇਰਾ ਫਰਜ਼ ਹੈ। ਪਹਿਲਾਂ ਇਹ ਪੈਸਾ ਆਗੂਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ। ਅਸੀਂ ਉਨ੍ਹਾਂ ਲੀਕੇਜ ਨੂੰ ਬੰਦ ਕਰ ਦਿੱਤਾ ਹੈ।”ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਸੜਕਾਂ ਬਣਾਈਆਂ ਜਾ ਰਹੀਆਂ ਹਨ, ਕਰੀਬ 68,000 ਨੌਜਵਾਨ ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮਿਲ ਰਿਹਾ ਹੈ ਅਤੇ ‘ਮਾਵਾਂ ਧੀਆਂ ਸਤਕਾਰ ਯੋਜਨਾ’ ਤਹਿਤ ਔਰਤਾਂ ਨੂੰ ਸਨਮਾਨ ਰਾਸ਼ੀ ਵਜੋਂ 1,000 ਰੁਪਏ ਅਤੇ 1,500 ਰੁਪਏ ਮਿਲ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਪਤੀਆਂ ਇਸ ਲਈ ਅਹਿਮ ਹਨ ਕਿਉਂਕਿ ਖ਼ਜ਼ਾਨਾ, ਬਿਜਲੀ ਦੇ ਖੰਭੇ ਅਤੇ ਪਾਵਰ ਗਰਿੱਡ ਪਹਿਲਾਂ ਵੀ ਉਹੀ ਸਨ। ਉਨ੍ਹਾਂ ਕਿਹਾ, “ਅੱਜ, 90% ਘਰਾਂ ਨੂੰ ਜ਼ੀਰੋ ਬਿਜਲੀ ਦੇ ਬਿੱਲ ਆ ਰਹੇ ਹਨ।”ਮੁੱਖ ਮੰਤਰੀ ਨੇ ਲੋਕਾਂ ਵੱਲੋਂ ਦਿੱਤੇ ਪਿਆਰ-ਸਤਿਕਾਰ ਲਈ ਇੱਕ ਵਾਰ ਫਿਰ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਪਿਆਰ ਦਰਸਾਉਂਦਾ ਹੈ ਕਿ ਉਹ ਪਠਾਨਕੋਟ ਲਈ ਨਵਾਂ ਅਧਿਆਏ ਲਿਖਣ ਲਈ ਤਿਆਰ ਹਨ। ਉਨ੍ਹਾਂ ਕਿਹਾ, “ਜਦੋਂ ਮੌਕਾ ਆਵੇਗਾ, ਸਾਨੂੰ ਪਠਾਨਕੋਟ ਲਈ ਇੱਕ ਨਵੀਂ ਕਹਾਣੀ ਲਿਖਣੀ ਪਵੇਗੀ।”

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਉਨ੍ਹਾਂ ਨੇ ਲੋਕਾਂ ਨੂੰ ਇਕਜੁੱਟ ਰਹਿਣ ਅਤੇ ਚੰਗੇ ਨੁਮਾਇੰਦਿਆਂ ਨੂੰ ਚੁਣਨ ਦੀ ਅਪੀਲ ਕੀਤੀ। ਪ੍ਰੋਗਰਾਮ ਵਿੱਚ ਮੌਜੂਦ ਧਾਰਮਿਕ ਆਗੂਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਧਿਆਤਮਿਕ ਸਿੱਖਿਆਵਾਂ ਦਾ ਪਾਸਾਰ ਕਰਨ ਅਤੇ ਸਤਿਸੰਗ ਰਾਹੀਂ ਲੋਕਾਂ ਨੂੰ ਸਹੀ ਮਾਰਗ ‘ਤੇ ਪਾਉਣ ਲਈ ਖੁਦ ਨੂੰ ਸਮਰਪਿਤ ਕਰਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ‘ਤੇ ਦਿੱਲੀ ਤੋਂ ਇਸ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਪਹੁੰਚਣ ‘ਤੇ ਧੰਨਵਾਦ ਕੀਤਾ। ਉਨ੍ਹਾਂ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦਾ ਵੀ ਸਵਾਗਤ ਕੀਤਾ।ਲੋਕਾਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਆਓ, ਆਪਾਂ ਸਾਰੇ ਇਕੱਠੇ ਹੋ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਈਏ। ਸਾਨੂੰ ਪੰਜਾਬ ਨੂੰ ਕੈਲੀਫੋਰਨੀਆ, ਲੰਡਨ ਜਾਂ ਪੈਰਿਸ ਬਣਾਉਣ ਦੀ ਲੋੜ ਨਹੀਂ ਹੈ। ਸਾਨੂੰ ਪੰਜਾਬ ਨੂੰ ਇੱਕ ਬਿਹਤਰ ਪੰਜਾਬ ਬਣਾਉਣ ਦੀ ਲੋੜ ਹੈ। ਪੰਜਾਬ ਵਿੱਚੋਂ ਨਸ਼ਾ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਖ਼ਤਮ ਹੋਣਾ ਚਾਹੀਦਾ ਹੈ। ਸਾਨੂੰ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣਾ ਹੈ ਅਤੇ ਪਠਾਨਕੋਟ ਨੂੰ ਵੀ ਉਸ ਰੰਗਲੇ ਪੰਜਾਬ ਵਿੱਚ ਆਪਣਾ ਰੰਗ ਭਰਨਾ ਪਵੇਗਾ।”ਮੁੱਖ ਮੰਤਰੀ ਨੇ ਇਕੱਠ ਨੂੰ ਇਹ ਪੁੱਛ ਕੇ ਆਪਣੇ ਸੰਬੋਧਨ ਦੀ ਸਮਾਪਤੀ ਕੀਤੀ ਕਿ ਕੀ ਉਹ ਇਸ ਮਿਸ਼ਨ ਲਈ ਤਿਆਰ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨਾਲ ਮਿਲ ਕੇ “ਹਰ ਹਰ ਮਹਾਦੇਵ” ਦਾ ਨਾਅਰਾ ਬੁਲੰਦ ਕੀਤਾ। ਉਨ੍ਹਾਂ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਸ਼ਹੂਰ ਗਾਇਕ ਕੈਲਾਸ਼ ਖੇਰ ਹੁਣ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਭਗਤੀ ਭਜਨ ਪੇਸ਼ ਕਰਨਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Sonam Wangchuk ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ,ਮਾਹੌਲ ਬਣਿਆ ਤਣਾਅਪੂਰਨ

New Delhi News: Sonam Wangchuk; NEET ਪ੍ਰੀਖ੍ਰਿਆ ਦੇ ਲੀਕ...