WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਹਰਿਆਣਾ

ਸ਼ੰਭੂ ਬਾਰਡਰ ਤੋਂ ਵਾਪਿਸ ਪਰਤਦੇ ਸਮੇਂ ਕਿਸਾਨਾਂ ਨਾਲ ਵਾਪਰਿਆ ਵੱਡਾ ਹਾਦਸਾ

ਹਰਿਆਣਾ, 23 ਮਈ: ਸ਼ੰਭੂ ਬਾਰਡਰ ਤੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਧਰਨਾ ਜਾਰੀ ਹੈ। ਬੀਤੇ ਕੱਲ ਇਹ ਧਰਨਾ ਆਪਣੇ 100ਵੇਂ ਦਿਨ ਵਿੱਚ ਦਾਖਲ ਹੋ ਗਿਆ ਸੀ ਤੇ 100 ਦਿਨ ਪੂਰੇ ਹੋਣ ਦੇ ਮੌਕੇ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਉੱਤੇ ਵੱਡਾ ਇਕੱਠ ਰੱਖਿਆ ਗਿਆ ਸੀ। ਇਸ ਇਕੱਠ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਕਿਸਾਨ ਜੱਥੇਬੰਦਿਆਂ ਨੇ ਸ਼ਮੂਲੀਅਤ ਕੀਤੀ ਸੀ। ਇਸੇ ਤਹਿਤ ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ। ਇਸ ਹਾਦਸੇ ਵਿਚ 32 ਲੋਕ ਜ਼ਖਮੀ ਹੋਏ ਹਨ।

ਕੈਪਟਨ ਅਮਰਿੰਦਰ ਸਿੰਘ PM ਮੋਦੀ ਦੀ ਰੈਲੀ ‘ਚ ਨਹੀਂ ਹੋਣਗੇ ਸ਼ਾਮਲ

ਕਿਸਾਨ ਆਗੂਆਂ ਵੱਲੋਂ ਇਸ ਘਟਨਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜੋ 32 ਲੋਕ ਜ਼ਖਮੀ ਹੋਏ ਹਨ ਉਨ੍ਹਾਂ ਵਿਚੋਂ 9 ਕਿਸਾਨ ਮਜ਼ਦੂਰਾਂ ਨੂੰ ਡੁੱਗੀਆਂ ਸੱਟਾ ਲੱਗੀਆਂ ਹਨ। ਉਹਨਾਂ ਦੱਸਿਆ ਕਿ ਦੇਰ ਰਾਤ ਤੱਕ ਜਖਮੀਆਂ ਨੂੰ ਪ੍ਰਾਈਵੇਟ ਸਾਧਨਾਂ ਅਤੇ ਐਂਬੁਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਜਖਮੀਆਂ ਦੇ ਪੂਰੇ ਇਲਾਜ ਦਾ ਸਾਰਾ ਖਰਚਾ ਪੰਜਾਬ ਅਤੇ ਭਾਰਤ ਸਰਕਾਰ ਚੱਕੇ, ਗੰਭੀਰ ਰੂਪ ਜਖਮੀਆਂ ਨੂੰ 3-3 ਲੱਖ ਅਤੇ ਸਾਧਾਰਨ ਰੂਪ ਚ ਜਖਮੀਆਂ ਨੂੰ 1 – 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ।

Related posts

ਖੇਲੋ ਇੰਡੀਆ ਯੁਥ ਗੇਮਸ ਦੇ ਸਮਾਪਨ ਮੌਕੇ ‘ਤੇ ਮੁੱਖ ਮਹਿਮਾਨ ਹੋਣਗੇ ਰਾਜਪਾਲ ਬੰਡਾਰੂ ਦੱਤਾਤ੍ਰੇਅ

punjabusernewssite

ਵਿਕਾਸ ਕੰਮਾਂ ਦੀ ਜਾਂਚ ਕਰਨ ਪਿੰਡ ਪੱਧਰ ਦੀਆਂ ਕਮੇਟੀਆਂ – ਦੇਵੇਂਦਰ ਸਿੰਘ ਬਬਲੀ

punjabusernewssite

ਭਗਵੰਤ ਮਾਨ ਨੇ ਆਪ ਉਮੀਦਵਾਰ ਦੇ ਹੱਕ ’ਚ ਕੱਢਿਆ ਵਿਸਾਲ ਰੋਡ ਸੋਅ, ਭਾਜਪਾ ’ਤੇ ਲਗਾਏ ਨਿਸ਼ਾਨੇ

punjabusernewssite