Amritsar News: Police Encounter; ਬੀਤੀ ਦੇਰ ਰਾਤ ਅੰਮ੍ਰਿਤਸਰ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਅੱਧੀ ਰਾਤ ਨੂੰ ਹੋਏ ਮੁਕਾਬਲੇ ਵਿਚ ਇੱਕ ਨਾਮੀ ਗੈਂਗਸਟਰ ਦੇ ਮਾਰੇ ਜਾਣ ਦੀ ਖ਼੍ਬਰ ਮਿਲੀ ਹੈ। ਇਸ ਸਬੰਧ ਵਿਚ ਮੀਡੀਆ ਨੁੰ ਜਾਣਕਾਰੀ ਦਿੰਦਿਆਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਅਤੇ ਵਿਦੇਸ਼ਾਂ ‘ਚ ਬੈਠੇ ਗੈਂਗਸਟਰ ਦੇ ਇਸ਼ਾਰੇ ‘ਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣ ਰਹੀ ਹੈ।
ਇਹ ਵੀ ਪੜ੍ਹੋ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ; ਹੁਣ ਅਦਾਲਤ ਵੱਲੋਂ ਸਾਲੇ ਦੇ ਗ੍ਰਿਫਤਾਰੀ ਵਰੰਟ ਜਾਰੀ
ਇਸਦੀ ਸੂਚਨਾ ਮਿਲਦੇ ਹੀ ਤੁਰੰਤ ਛੇਹਰਟਾ ਦੀ ਟੀਪੁਆਇੰਟ ‘ਤੇ ਨਾਕਾਬੰਦੀ ਕੀਤੀ ਗਈ ਅਤੇ ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦੋ ਨੌਜਵਾਨ ਨਾਕੇ ਵੱਲ ਆਉਂਦੇ ਹੋਏ ਦਿਖਾਈ ਦਿੱਤੇ, ਜਿੰਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪ੍ਰੰਤੂ ਮੁਲਜ਼ਮਾਂ ਵੱਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ ਕਿਰ ਦਿੱਤੀ ਗਈ। ਜਿਸਦੇ ਚੱਲਦੇ ਆਪਣੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਪਹਿਲਾਂ ਚੇਤਾਵਨੀ ਲਈ ਹਵਾਈ ਵਾਇਰਿੰਗ ਕੀਤੀ ਗਈ, ਪਰ ਮੁਲਜ਼ਮਾਂ ਵੱਲੋਂ ਫਾਇਰਿੰਗ ਜਾਰੀ ਰੱਖੀ ਗਈ। ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਕੀਤੀ ਗਈ ਸਵੈ-ਰੱਖਿਆ ਲਈ ਫਾਇਰਿੰਗ ਦੌਰਾਨ ਇੱਕ ਦੋਸ਼ੀ ਹਰਜਿੰਦਰ ਸਿੰਘ ਉਰਫ਼ ਹੈਰੀ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ,ਜਿੱਥੈ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ
ਜਦਕਿ ਦੂਜਾ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ, ਜਿਸਦੀ ਪਹਿਚਾਣ ਸਨੀ ਵਾਸੀ ਅਟਾਰੀ ਦੇ ਤੌਰ ‘ਤੇ ਹੋਈ ਹੈ। ਕਮਿਸ਼ਨਰ ਭੁੱਲਰ ਮੁਤਾਬਕ ਮੁਲਜ਼ਮਾਂ ਪਾਸੋਂ ਇੱਕ ਗਲੋਕ ਪਿਸਟਲ 9mm, ਇੱਕ ਪਿਸਟਲ .30 ਬੋਰ, ਜਿੰਦਾ ਰੌਂਦ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ।ਉਨ੍ਹਾਂ ਦਸਿਆ ਕਿ ਗੈਂਗਸਟਰ ਹੈਰੀ ਲੰਘੀ 7 ਨਵੰਬਰ ਨੂੰ ਹੀ ਜੇਲ੍ਹ ਵਿਚੋਂ ਜਮਾਨਤ ‘ਤੇ ਬਾਹਰ ਆਇਆ ਤੇ ਹੁਣ ਉਹ ਮੁੜ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿਚ ਸੀ। ਉਨ੍ਹਾਂ ਦਸਿਆ ਕਿ ਹੈਰੀ ਵਿਰੁਧ ਪੰਜ ਪਰਚੇ ਦਰਜ਼ ਸਨ। ਇਸ ਕੇਸ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।
Whatsapp Channel🛑https://whatsapp.com/channel/0029VbBYZTe89inflPnxMQ0A
whatsapp Group🛑https://chat.whatsapp.com/EK1btmLAghfLjBaUyZMcLK
Telegram Channel🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













