Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸਾਡੀ ਸਿਹਤ

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

7 Views

ਸੂਬੇ ਵਿੱਚ ਕੁੱਲ 872 ਆਮ ਆਦਮੀ ਕਲੀਨਿਕ ਕਾਰਜਸ਼ੀਲ
ਕਲੀਨਿਕਾਂ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ
ਚਾਉਕੇ (ਬਠਿੰਡਾ), 23 ਸਤੰਬਰ: ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ 872 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ।ਮੁੱਖ ਮੰਤਰੀ ਵੱਲੋਂ ਸਮਰਪਿਤ ਕੀਤੇ ਗਏ 30 ਕਲੀਨਿਕਾਂ ਵਿੱਚੋਂ ਬਠਿੰਡਾ ਵਿੱਚ ਪੰਜ, ਹੁਸ਼ਿਆਰਪੁਰ ਵਿੱਚ ਦੋ, ਮਾਨਸਾ ਵਿੱਚ ਸੱਤ, ਮੋਗਾ ਵਿੱਚ ਤਿੰਨ, ਪਟਿਆਲਾ ਵਿੱਚ ਛੇ, ਐਸਏਐਸ ਨਗਰ ਮੋਹਾਲੀ ਵਿੱਚ ਪੰਜ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਦੋ ਕਲੀਨਿਕ ਸ਼ਾਮਲ ਹਨ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਬੁਨਿਆਦੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਟੈਸਟਾਂ ਦੀ ਸਹੂਲਤ ਮੁਹੱਈਆ ਮੁਫ਼ਤ ਕਰਵਾਈ ਜਾ ਰਹੀ ਹੈ।

ਪੰਚਾਇਤ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ ਇਲਾਜ ਲਈ ਪਹੁੰਚੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ 72 ਲੱਖ ਤੋਂ ਵੱਧ ਜਾਂਚ ਟੈਸਟ ਮੁਫਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨੇ ਸੂਬੇ ਦੇ ਲੋਕਾਂ ਦੇ ਸਿਹਤ ਸੰਭਾਲ ’ਤੇ ਹੋਣ ਵਾਲੇ 1050 ਕਰੋੜ ਰੁਪਏ ਦੇ ਖਰਚੇ ਦੀ ਬੱਚਤ ਕਰਨ ਵਿੱਚ ਯੋਗਦਾਨ ਪਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੈਕੰਡਰੀ ਸਿਹਤ ਸਹੂਲਤਾਂ ’ਤੇ ਸਾਰੀਆਂ ਨਿਰਧਾਰਤ ਦਵਾਈਆਂ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੀ.ਐਮ.ਓਜ਼/ਐਸ.ਐਮ.ਓਜ਼ ਨੂੰ ਸਥਾਨਕ ਪੱਧਰ ’ਤੇ ਦਵਾਈਆਂ ਦੀ ਖਰੀਦ ਲਈ ਅਧਿਕਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਖਰੀਦਣ ਅਤੇ ਸਪਲਾਈ ਚੇਨ ਦੇ ਕੇਂਦਰੀਕਰਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨੂੰ ਹਾਈਕੋਰਟ ਤੋਂ ਮਿਲੀ ਹਰੀ ਝੰਡੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਮਰੀਜ਼ਾਂ ਦੀ ਲਗਭਗ 102.98 ਕਰੋੜ ਰੁਪਏ ਦੀ ਬੱਚਤ ਹੋਈ ਹੈ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਾਰੀਆਂ ਸੈਕੰਡਰੀ ਸਿਹਤ ਸਹੂਲਤਾਂ ’ਤੇ ਮੁਫ਼ਤ ਐਕਸ-ਰੇ ਅਤੇ ਅਲਟਰਾਸਾਊਂਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 512 ਪ੍ਰਾਈਵੇਟ ਐਕਸ-ਰੇ ਅਤੇ ਅਲਟਰਾਸਾਊਂਡ ਸੈਂਟਰਾਂ ਨੂੰ ਮਾਮੂਲੀ ਸਰਕਾਰੀ ਨਿਰਧਾਰਤ ਦਰਾਂ ’ਤੇ ਸੇਵਾਵਾਂ ਪ੍ਰਦਾਨ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਮੌਜੂਦਾ ਸਰਕਾਰੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਮਰੀਜ਼ ਇਸ ਦਾ ਲਾਭ ਲੈ ਰਹੇ ਹਨ ਕਿਉਂਕਿ ਰੋਜ਼ਾਨਾ ਕੀਤੇ ਜਾਣ ਵਾਲੇ ਅਲਟਰਾਸਾਊਂਡ ਦੀ ਗਿਣਤੀ 650 ਤੋਂ ਵਧ ਕੇ 1350 ਹੋ ਗਈ ਹੈ, ਜਦਕਿ ਸੂਬੇ ਵਿੱਚ ਐਕਸ-ਰੇ ਦੀ ਗਿਣਤੀ 3,000 ਤੋਂ ਵੱਧ ਕੇ 4,200 ਹੋ ਗਈ ਹੈ। ਹੁਣ ਤੱਕ ਕੁੱਲ 7.52 ਲੱਖ ਮਰੀਜ਼ਾਂ (5.67 ਲੱਖ ਐਕਸ-ਰੇ ਸੇਵਾਵਾਂ ਅਤੇ 1.85 ਲੱਖ ਯੂਐਸਜੀ ਸੇਵਾਵਾਂ ਪ੍ਰਾਪਤ ਕੀਤੀਆਂ) ਨੇ ਇਨ੍ਹਾਂ ਸੇਵਾਵਾਂ ਦੀ ਵਰਤੋਂ ਕੀਤੀ।

 

Related posts

ਡਿਪਟੀ ਕਮਿਸ਼ਨਰ ਨੇ ਟੀਬੀ ਪੀੜ੍ਹਤ ਮਰੀਜ਼ਾਂ ਨੂੰ ਵੰਡੀਆਂ ਫੂਡ ਕਿੱਟਾਂ

punjabusernewssite

ਆਈ.ਐਚ.ਐਮ ਵਿਖੇ ਸਿਖਿਆਰਥੀਆਂ ਨੂੰ ਦਿੱਤੀ ਜਾ ਰਹੀ ਹੈ ਵੱਖ-ਵੱਖ ਪਕਵਾਨਾਂ ਦੀ ਟਰੇਨਿੰਗ

punjabusernewssite

ਮਾਂ ਦਾ ਦੁੱਧ ਬੱਚੇ ਦੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਲਈ ਜਰੂਰੀ: ਡਾ. ਸੁਖਵਿੰਦਰ ਸਿੰਘ

punjabusernewssite