👉ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਨੂੰ ਕੀਤਾ ਜਾ ਸਕਦਾ ਹੈ ਖਤਮ : ਡਿਪਟੀ ਕਮਿਸ਼ਨਰ
👉ਨਸ਼ੇ ਸਬੰਧੀ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਰੱਖੀ ਜਾਂਦੀ ਹੈ ਗੁਪਤ : ਜ਼ਿਲ੍ਹਾ ਪੁਲਿਸ ਮੁਖੀ
Bathinda News:ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ‘ਤੇ ਜਾਗਰੂਕਤਾ ਮੀਟਿੰਗਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਵੱਲੋਂ ਜ਼ਿਲ੍ਹੇ ਦੇ ਪਿੰਡ ਭੋਖੜਾ ਅਤੇ ਜੀਦਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕੀਤੀ ਗਈ।ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਇਹ ਟੀਚਾ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਜੋ ਪੂਰੇ ਪਰਿਵਾਰ ਨੂੰ ਤਬਾਹ ਕਰ ਦਿੰਦੀ ਹੈ, ਇਸ ਲਈ ਹਰ ਪਿੰਡ ਵਿੱਚ ਡਿਫੈਂਸ ਕਮੇਟੀਆਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਹੁਨਰ ਵਿਕਾਸ ਵੱਲ ਧਿਆਨ ਦੇਣ।
ਇਹ ਵੀ ਪੜ੍ਹੋ 👉Amritsar ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਚ ਖੇਡਾਂ ਦੀਆਂ ਟੀਮਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਆਪਸ ਵਿਚ ਮੁਕਾਬਲੇ ਕਰਵਾਏ ਜਾਣਗੇ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਆਪਣੇ ਪਿੰਡ ਜਾਂ ਆਲੇ-ਦੁਆਲੇ ਨਸ਼ਾ ਵਿਕਣ ਦੀ ਸੂਚਨਾ ਮਿਲਦੀ ਹੈ ਤਾਂ ਉਹ ਬੇਝਿਜਕ ਪੁਲਿਸ ਹੈਲਪਲਾਈਨ 112 ਜਾਂ ਐਂਟੀ-ਡਰੱਗ ਹੈਲਪਲਾਈਨ ਨੰਬਰ ‘ਤੇ ਸੂਚਨਾ ਦੇ ਸਕਦਾ ਹੈ, ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ, ਕਾਉਂਸਲਿੰਗ ਕੀਤੀ ਜਾਂਦੀ ਹੈ। ਪਿੰਡ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚ-ਸਰਪੰਚ ਅਤੇ ਨੰਬਰਦਾਰ ਅਤੇ ਸਕੂਲੀ ਬੱਚੇ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



