Sangrur News : ਪੰਜਾਬ ਕਾਂਗਰਸ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ‘ਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ਿਰਕਤ ਕੀਤੀ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਬੋਲਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਨੇ ਕਈ ਸਾਲ ਪਹਿਲਾਂ ਹੀ ਪੰਜਾਬ ‘ਚ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਮੁੱਦਾ ਚੁੱਕਿਆ ਸੀ, ਪਰ ਉਸ ਸਮੇਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਅੱਜ ਨਸ਼ਿਆਂ ਨੇ ਪੰਜਾਬ ਦੇ ਹਾਲਾਤ ਬੇਹੱਦ ਖ਼ਰਾਬ ਕਰ ਦਿੱਤੇ ਹਨ। ਹਰ ਮਾਂ ਆਪਣੇ ਪੁੱਤ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ। ਰਾਜਾ ਵੜਿੰਗ ਨੇ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਪਛਾਣ ਦਿੱਤੀ ਹੈ ਅਤੇ ਹੁਣ ਅਗਲੇ ਤਿੰਨ ਤੋਂ ਚਾਰ ਮਹੀਨੇ ਡੱਟ ਕੇ ਮਿਹਨਤ ਕਰਨ ਦਾ ਸਮਾਂ ਹੈ। ਵੜਿੰਗ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




