2027 ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਸਿਆਸੀ ਦਾਅ! Madan Lal Jalalpur ਕਾਂਗਰਸ ‘ਚ ਵਾਪਸੀ

Date:

spot_img

Chandigarh News : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੇ ਆਪਣੇ ਇੱਕ ਹੋਰ ਨਾਰਾਜ਼ ਆਗੂ ਨੂੰ ਮਨਾਉਣ ਵੱਲ ਵੱਡਾ ਕਦਮ ਚੁੱਕਿਆ ਹੈ। ਜੀ ਹਾਂ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਤਿੰਨ ਸਾਲ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇਸ ਸਿਆਸੀ ਘਟਨਾਕ੍ਰਮ ਤੋਂ ਬਾਅਦ ਸਵਾਲ ਇਹ ਵੀ ਉੱਠ ਰਿਹਾ ਹੈ ਕਿ ਕੀ ਪੰਜਾਬ ਕਾਂਗਰਸ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੇ ਅੰਦਰਲੇ ਮਤਭੇਦ ਖ਼ਤਮ ਕਰਕੇ ਇੱਕਜੁੱਟ ਹੋਣ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ? ਦਰਅਸਲ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਮਦਨ ਲਾਲ ਜਲਾਲਪੁਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਪਾਰਟੀ ਵਿੱਚ ਵਾਪਸੀ ਦਾ ਸਵਾਗਤ ਕੀਤਾ ਹੈ। ਇਸ ਫ਼ੈਸਲੇ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੁਰਾਣੇ ਆਗੂਆਂ ਨੂੰ ਮੁੜ ਇੱਕ ਮੰਚ ‘ਤੇ ਲਿਆਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਪਰ ਇੱਥੇ ਇਹ ਜਾਣਨਾ ਵੀ ਜ਼ਰੂਰੀ ਹੈ ਕਿ ਆਖ਼ਰ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਿਉਂ ਕੀਤਾ ਗਿਆ ਸੀ?

ਇਹ ਵੀ ਪੜ੍ਹੋ 👉ਪੋਸਟ-ਗ੍ਰੈਜੂਏਟ ਵਿਭਾਗ ਵਿਖੇ ਇੱਕ ਹਫ਼ਤੇ ਦੀ ‘ਖੋਜ ਵਿਧੀ’ (Research Methodology) ਵਰਕਸ਼ਾਪ ਸਫਲਤਾਪੂਰਵਕ ਸੰਪੰਨ ਹੋਈ

ਦੱਸ ਦਈਏ ਕਿ ਇਸ ਸਾਲ ਜੁਲਾਈ ਮਹੀਨੇ ਵਿੱਚ ਮਦਨ ਲਾਲ ਜਲਾਲਪੁਰ ਨੂੰ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਖ਼ਿਲਾਫ਼ ਕਥਿਤ ਟਿੱਪਣੀਆਂ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਅਗਸਤ ਮਹੀਨੇ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸੀਨੀਅਰ ਆਗੂਆਂ ਖ਼ਿਲਾਫ਼ ਜਨਤਕ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਤਿੰਨ ਸਾਲ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਇਸ ਕਾਰਵਾਈ ਤੋਂ ਬਾਅਦ ਕਾਂਗਰਸ ਦੇ ਅੰਦਰ ਹੀ ਜਲਾਲਪੁਰ ਦੇ ਹੱਕ ਵਿੱਚ ਆਵਾਜ਼ ਉੱਠਣ ਲੱਗੀ ਸੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਜਲਾਲਪੁਰ ਦੀ ਮੁਅੱਤਲੀ ‘ਤੇ ਸਵਾਲ ਚੁੱਕੇ ਸਨ ਅਤੇ ਪਾਰਟੀ ਹਾਈਕਮਾਂਡ ਤੋਂ ਕਾਰਵਾਈ ਵਾਪਸ ਲੈਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ 👉ਨਸ਼ਾ ਤਸਕਰੀ ਖ਼ਿਲਾਫ਼ ਬਠਿੰਡਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ;1 ਕਿਲੋ 250 ਗ੍ਰਾਮ ਅਫੀਮ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ

ਹੁਣ ਮੁਅੱਤਲੀ ਰੱਦ ਹੋਣ ਤੋਂ ਬਾਅਦ ਜਲਾਲਪੁਰ ਦੀ ਵਾਪਸੀ ਨੂੰ ਪਾਰਟੀ ਅੰਦਰ ਪੁਰਾਣੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਿਆਸੀ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਆਪਣੇ ਆਗੂਆਂ ਨੂੰ ਇਕਜੁੱਟ ਰੱਖਣਾ ਵੱਡੀ ਚੁਣੌਤੀ ਹੈ। ਅਜਿਹੇ ਵਿੱਚ ਮਦਨ ਲਾਲ ਜਲਾਲਪੁਰ ਦੀ ਵਾਪਸੀ ਪਾਰਟੀ ਲਈ ਅਹਿਮ ਸਿਆਸੀ ਸੰਕੇਤ ਮੰਨੀ ਜਾ ਰਹੀ ਹੈ। ਪਰ ਸਵਾਲ ਇਹ ਹੈ ਕਿ ਕੀ ਜਲਾਲਪੁਰ ਦੀ ਵਾਪਸੀ ਨਾਲ ਪੰਜਾਬ ਕਾਂਗਰਸ ਦੇ ਅੰਦਰਲੇ ਮਤਭੇਦ ਸੱਚਮੁੱਚ ਖ਼ਤਮ ਹੋ ਜਾਣਗੇ ਜਾਂ ਫਿਰ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਵੀ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ? ਫਿਲਹਾਲ, ਜਲਾਲਪੁਰ ਦੀ ਵਾਪਸੀ ਨਾਲ ਕਾਂਗਰਸ ਦੀ ਸਿਆਸਤ ਵਿੱਚ ਇੱਕ ਨਵੀਂ ਚਰਚਾ ਜ਼ਰੂਰ ਸ਼ੁਰੂ ਹੋ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

Finance Minister Harpal Singh Cheema ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

👉ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ...