Bathinda News: ਸੰਯੁਕਤ ਕਿਸਾਨ ਮੋਰਚੇ ਬਠਿੰਡਾ ਦੀ ਅਗਵਾਈ ਦੇ ‘ਚ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਵਿਸ਼ਾਲ ਕਿਸਾਨ ਕਾਨਫਰੰਸ ਆਯੋਜਿਤ ਕੀਤੀ ਗਈ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕੇਂਦਰ ਸਰਕਾਰ ਤੇ ਦੋਸ਼ ਲਾਇਆ ਕਿ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਨੇ ਦਿੱਲੀ ਮੋਰਚੇ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਕੰਨੀ ਕਤਰਾ ਰਹੀ ਹੈ ਅਤੇ ਨਵੇਂ ਕਿਸਾਨਾਂ ਤੇ ਕਾਨੂੰਨਾਂ ਰਾਹੀਂ ਨਵੇਂ ਨਵੇਂ ਬੋਝ ਪਾ ਰਹੀ ਹੈ ਅਤੇ ਸੂਬੇ ਦੇ ਵੱਧ ਅਧਿਕਾਰਾਂ ਤੇ ਕੇਂਦਰ ਸਰਕਾਰ ਦੇ ਲਗਾਤਾਰ ਡਾਕੇ ਬਾਰੇ ਜਾ ਰਹੇ ਹਨ । ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨ ਸਕੱਤਰ ਬਲਕਰਨ ਸਿੰਘ ਬਰਾੜ ਨੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਹੋਇਆ ਕਿਉਂਕਿ ਪੌਣੇ ਪੰਜ ਸਾਲਾਂ ਦੇ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਠੋਸ ਕੋਈ ਵੀ ਨੀਤੀ ਨਹੀਂ ਲਿਆਂਦੀ ਅਤੇ ਚੰਡੀਗੜ੍ਹ ਸੱਤ ਦਿਨਾਂ ਦੇ ਲੱਗੇ ਮੋਰਚੇ ਵਿੱਚ ਮੰਗਾਂ ਮੰਨ ਕੇ ਪੰਜਾਬ ਸਰਕਾਰ ਮੁੱਕਰ ਗਈ ਹੈ ਅਤੇ ਪਹਿਲੀ ਵਾਰ ਹੈ ਕਿ ਸਰਕਾਰ ਨੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਮੂੰਹ ਫੇਰਿਆ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਚੰਡੀਗੜ੍ਹ ਵਿੱਚ ਲੱਗੇ ਮੋਰਚੇ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕੇਂਦਰ ਸਰਕਾਰ ਨੂੰ ਸਖਤ ਚੇਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਦਿੱਲੀ ਮੋਰਚੇ ਦੀਆਂ ਮੰਨੀਆਂ ਹੋਈਆਂ ਮੰਗਾਂ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ ਅਤੇ ਐਮਐਸਪੀ ਵਾਲੀ ਗਰੰਟੀ ਕਾਨੂੰਨ ਆਉਣ ਵਾਲੇ ਲੋਕ ਸਭਾ ਇਜਲਾਸ ਦੇ ਵਿੱਚ ਲਿਆ ਕੇ ਕਾਨੂੰਨ ਬਣਾਇਆ ਜਾਵੇ।
ਇਹ ਵੀ ਪੜ੍ਹੋ 👉ਪਾਕਿਸਤਾਨ ਗਏ ਜਥੇ ਵਿਚੋਂ 3 ਸਿੱਖ ਸ਼ਰਧਾਲੂ ਹੋਏ ਲਾਪਤਾ, ਏਜੰਸੀਆਂ ਦੇ ਹੱਥ-ਪੈਰ ਫੁੱਲੇ
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਆਗੂ ਬੋਘ ਸਿੰਘ ਮਾਨਸਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਬਠਿੰਡਾ ਦੇ ਆਗੂ ਸੁਖਵਿੰਦਰ ਧਾਲੀਵਾਲ, ਬੀਕੇਯੂ ਰਾਜੇਵਾਲ ਦੇ ਸੂਬਾ ਆਗੂ ਪ੍ਰਗਟ ਸਿੰਘ ਤਲਵੰਡੀ ਨੇਪਾਲੀਆ, ਬੀਕੇਯੂ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਝੰਡੂਕੇ, ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਹੀਰ ਕੇ, ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ,ਬੀਕੇਯੂ ਲੱਖੋਵਾਲ ਦੇ ਸੂਬਾ ਆਗੂ ਪੁਰਸ਼ੋਤਮ ਸਿੰਘ ਗਿੱਲ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਬਠਿੰਡਾ ਦੇ ਆਗੂ ਜਸਵੀਰ ਸਿੰਘ ਅਕਲੀਆ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਅਮਰੀਕ ਸਿੰਘ ਫਫੜੇ ਭਾਈ ਕੇ, ਬੀਕੇਯੂ ਏਕਤਾਂ ਡਕੌਂਦਾ ਧਨੇਰ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਜਿਲਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਕਿਰਤੀ ਕਿਸਾਨ ਉਹਨਾਂ ਦੇ ਸੂਬਾ ਆਗੂ ਜਸਵਿੰਦਰ ਸਿੰਘ ਝਮੇਰਵਾਲੀ, ਜ਼ਿਲ੍ਹਾ ਆਗੂ ਸਵਰਨ ਸਿੰਘ ਪੂਹਲੀ, ਬੀਕੇਯੂ ਡਕੌਂਦਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰਾਜ ਮਹਿੰਦਰ ਕੋਟ ਭਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਭਾਈ ਰੂਪਾ, ਬੀਕੇਯੂ ਸਿੱਧੂਪੁਰ ਦੇ ਸੂਬਾ ਆਗੂ ਬੇਅੰਤ ਸਿੰਘ ਮਹਿਮਾਂ ਅਤੇ ਬੀਕੇਯੂ ਡਕੌਦਾ ਧਨੇਰ ਦੇ ਆਗੂ ਅਮਰਜੀਤ ਹਨੀ ਆਦਿ ਵੱਖ ਵੱਖ ਆਗੂਆਂ ਨੇ ਵੀ ਸੰਬੋਧਨ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













