Patiala News:ਸ਼ੁੱਕਰਵਾਰ ਦੁਪਹਿਰ ਨੂੰ ਪੰਜਾਬ ਦੇ ਰਾਜਪੁਰਾ ਵਿੱਚ ਚੱਲਦੀ ਕਰਮਭੂਮੀ ਐਕਸਪ੍ਰੈਸ ਵਿੱਚ ਅਚਾਨਕ ਅੱਗ ਲੱਗ ਗਈ।ਟ੍ਰੇਨ ਅੰਮ੍ਰਿਤਸਰ ਤੋਂ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਜਾ ਰਹੀ ਸੀ।ਰੇਲਗੱਡੀ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਅਫ਼ਰਾ-ਤਫ਼ਰੀ ਮੱਚ ਗਈ। ਇਹ ਹਾਦਸਾ ਰਾਜਪੁਰਾ ਤੋਂ ਲਗਭਗ 15 ਕਿਲੋਮੀਟਰ ਦੂਰ ਪੈਂਦੇ ਬਸੰਤਪੁਰਾ ਰੇਲਵੇ ਸਟੇਸ਼ਨ ਦੇ ਨੇੜੇ ਵਾਪਰਿਆ। ਗਨੀਮਤ ਇਹ ਰਹੀ ਕਿ ਸਮੇਂ ਸਿਰ ਕੀਤੀ ਚੌਕਸੀ ਕਾਰਨ ਇੱਕ ਵੱਡਾ ਜਾਨੀ ਨੁਕਸਾਨ ਹੋਣੋਂ ਬਚ ਗਿਆ।ਮਿਲੀ ਜਾਣਕਾਰੀ ਮੁਤਾਬਕ ਅੱਗ ਸਭ ਤੋਂ ਪਹਿਲਾਂ ਟਰੇਨ ਦੇ ਪਿਛਲੇ ਡੱਬੇ ਵਿੱਚ ਲੱਗੀ। ਧੂੰਆਂ ਉੱਠਦਾ ਦੇਖ ਕੇ ਡੱਬੇ ਵਿੱਚ ਮੌਜੂਦ ਯਾਤਰੀਆਂ ਨੇ ਤੁਰੰਤ ਰੌਲਾ ਪਾਇਆ ਅਤੇ ਬਿਨਾਂ ਸਮਾਂ ਗਵਾਏ ਰੇਲਗੱਡੀ ਦੀ ਚੇਨ ਖਿੱਚ ਦਿੱਤੀ। ਚੇਨ ਖਿੱਚਣ ਨਾਲ ਗੱਡੀ ਤਾਂ ਤੁਰੰਤ ਰੁਕ ਗਈ, ਪਰ ਵੇਖਦੇ ਹੀ ਵੇਖਦੇ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ ਅਤੇ ਅੱਗ ਅਗਲੇ ਕਈ ਡੱਬਿਆਂ ਤੱਕ ਫੈਲ ਗਈ।
ਇਹ ਵੀ ਪੜ੍ਹੋ 👉ਝੋਟੇ ਦੀ ਮ੍ਰਿ*ਤ*ਕ ਦੇਹ ਦਾ ਚੰਡੀਗੜ੍ਹ PGI ਵਿਚ ਪੋਸਟਮਾਰਟਮ ਸ਼ੁਰੂ, ਪਿਤਾ SSP ਦੇ ਤਬਾਦਲਾ ਦੀ ਮੰਗ ‘ਤੇ ਅੜੇ
ਅੱਗ ਇੰਨੀ ਭਿਆਨਕ ਸੀ ਕਿ ਕਾਲੇ ਧੂੰਏਂ ਦੇ ਧੂੜ-ਗੁਬਾਰ ਨਾਲ ਪੂਰਾ ਅਸਮਾਨ ਢੱਕਿਆ ਗਿਆ, ਜਿਸ ਕਾਰਨ ਸਵਾਰੀਆਂ ਵਿੱਚ ਭਾਜੜ ਪੈ ਗਈ।ਹਾਦਸੇ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਬੁਝਾਊ ਦਸਤੇ ਵੱਲੋਂ ਅੱਗ ‘ਤੇ ਕਾਬੂ ਪਾਉਣ ਲਈ ਲਗਾਤਾਰ ਮੁਸ਼ੱਕਤ ਕੀਤੀ ਜਾ ਰਹੀ ਹੈ। ਰੇਲਵੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਰੇਲਗੱਡੀ ਨੂੰ ਅੱਗ ਕਿਨ੍ਹਾਂ ਕਾਰਨਾਂ ਕਰਕੇ ਲੱਗੀ, ਇਸ ਦੀ ਤਹਿ ਤੱਕ ਜਾਣ ਲਈ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




