ਪੰਜਾਬੀਆਂ ਲਈ ਮਾਣ ਵਾਲੀ ਗੱਲ; ਪੰਜਾਬ ਦੀਆਂ 3 ਕੁੜੀਆਂ ਤੇ 6 ਮੁੰਡੇ ਬਣੇ ਭਾਰਤੀ ਫ਼ੌਜ ਦੇ ਅਫ਼ਸਰ

0
236

👉ਮਾਈ ਭਾਗੋ ਇੰਸਟੀਚਿਊਟ ਤੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ ਕਰਵਾਈ ਸੀ ਤਿਆਰੀ
👉ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਮਾਣਮੱਤੀ ਪ੍ਰਾਪਤੀ ਲਈ ਵਧਾਈ ਅਤੇ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

SAS Nagar News: ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼ ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਕ੍ਰਮਵਾਰ ਤਿੰਨ ਸਾਬਕਾ ਕੈਡਿਟਾਂ ਹਰਨੂਰ ਸਿੰਘ, ਕ੍ਰਿਤੀ ਐਸ ਬਿਸ਼ਟ ਅਤੇ ਅਲੀਸ਼ਾ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫ਼ਲਤਾਪੂਰਵਕ ਪਾਸ ਆਊਟ ਹੋਣ ਉੱਤੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ।

ਇਹ ਵੀ ਪੜ੍ਹੋ ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਵੱਡੀ ਕਾਰਵਾਈ; ਰਾਜਪੁਰਾ ‘ਚ ਮਸਾਲੇ ਵਾਲੀ ਫ਼ੈਕਟਰੀ ‘ਚੋਂ ਮਿਆਦ ਪੁੱਗੀ 40 ਕੁਇੰਟਲ ਹਲਦੀ ਜ਼ਬਤ

ਇਸੇ ਤਰ੍ਹਾਂ ਅਤੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਸਾਬਕਾ ਕੈਡਿਟ ਅੱਜ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਸ ਇੰਸਟੀਚਿਊਟ ਦੇ ਤਿੰਨ ਕੈਡਿਟਾਂ- ਮੋਹਾਲੀ ਤੋਂ ਗੌਰਵ ਸਿੰਘ, ਬਠਿੰਡਾ ਤੋਂ ਨਿਖਿਲ ਬਾਂਸਲ ਅਤੇ ਹੁਸ਼ਿਆਰਪੁਰ ਤੋਂ ਸਮਯ ਸੈਣੀ- ਨੂੰ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.) ਦੇਹਰਾਦੂਨ ਵਿਖੇ 156ਵੇਂ ਰੈਗੂਲਰ ਕੋਰਸ ਦੇ ਹਿੱਸੇ ਵਜੋਂ ਭਾਰਤੀ ਫੌਜ ਵਿੱਚ ਕਮਿਸ਼ਨ ਮਿਲਿਆ ਹੈ।

ਇਹ ਵੀ ਪੜ੍ਹੋ Bathinda Police ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁਧ Look Out Notice ਜਾਰੀ

ਇਨ੍ਹਾਂ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ- ਬਠਿੰਡਾ ਤੋਂ ਯਸ਼ ਨੈਲਵਾਲ, ਮੋਹਾਲੀ ਤੋਂ ਕਨਿਸ਼ਕ ਚੌਹਾਨ ਅਤੇ ਰੋਪੜ ਤੋਂ ਅਭਿਨਵ ਮਿਸ਼ਰਾ- ਨੂੰ ਹੈਦਰਾਬਾਦ ਦੇ ਡੁੰਡੀਗਲ ਸਥਿਤ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿਖੇ 215ਵੇਂ ਕੋਰਸ ਦੀ ਕੰਬਾਈਨਡ ਪਾਸਿੰਗ ਆਊਟ ਪਰੇਡ ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲਿਆ ਹੈ। ਦੱਸਣਯੋਗ ਹੈ ਕਿ ਫਲਾਇੰਗ ਅਫ਼ਸਰ ਹਰਨੂਰ ਸਿੰਘ ਅਤੇ ਅਲੀਸ਼ਾ ਨੂੰ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਮਿਲਿਆ ਹੈ, ਜਦੋਂਕਿ ਫਲਾਇੰਗ ਅਫ਼ਸਰ ਕ੍ਰਿਤੀ ਐਸ ਬਿਸ਼ਟ ਨੂੰ ਹਵਾਈ ਸੈਨਾ ਦੀ ਪ੍ਰਸ਼ਾਸਨ ਸ਼ਾਖਾ ਵਿੱਚ ਫਲਾਈਟ ਕੰਟਰੋਲਰ ਵਜੋਂ ਕਮਿਸ਼ਨ ਮਿਲਿਆ ਹੈ।

ਇਹ ਵੀ ਪੜ੍ਹੋ NEET ਪ੍ਰੀਖਿਆ ‘ਚ ਤਪਾ ਦੇ ਕੇਸ਼ਵ ਮਿੱਤਲ ਨੇ ਪੰਜਾਬ ਵਿਚੋਂ ਕੀਤਾ TOP

ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਤਿੰਨ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੋਰ ਪ੍ਰਫੁਲਿੱਤ ਕਰੇਗੀ। ਮਹਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਦੇ ਆਦਰਸ਼ਾਂ ’ਤੇ ਖਰਾ ਉਤਰਨ, ਦੇਸ਼, ਸੂਬੇ ਅਤੇ ਇੰਸਟੀਚਿਊਟ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ RTO ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ

ਉਨ੍ਹਾਂ ਦੱਸਿਆ ਕਿ ਇਨ੍ਹਾਂ ਛੇ ਕੈਡਿਟਾਂ ਦੀ ਨਿਯੁਕਤੀ ਨਾਲ ਹੁਣ ਤੱਕ ਕੁੱਲ 178 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਦੱਸਿਆ ਕਿ 15 ਕੈਡਿਟਾਂ ਨੂੰ ਵੱਖ-ਵੱਖ ਸਿਖਲਾਈ ਅਕੈਡਮੀਆਂ ਲਈ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ, ਜਦੋਂਕਿ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ।ਇਨ੍ਹਾਂ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹਨਾਂ ਦੀ ਸਫ਼ਲਤਾ ਪੰਜਾਬ ਦੀਆਂ ਹੋਰਨਾਂ ਧੀਆਂ ਅਤੇ ਪੁੱਤਰਾਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here