ਪੰਜਾਬ ਦੇ ਦੋ ਮੰਤਰੀਆਂ ਸਹਿਤ ਦੋਨਾਂ ਸਰਕਾਰਾਂ ਦੇ ਉੱਚ ਅਧਿਕਾਰੀ ਹਾਜ਼ਰ
Punjab News: ਕਿਸਾਨੀਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਅੱਜ ਸ਼ੁੱਕਰਵਾਰ ਨੂੰ ਕਰੀਬ ਇੱਕ ਸਾਲ ਬਾਅਦ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਚੰਡੀਗੜ੍ਹ ’ਚ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਵਿਸ਼ੇਸ ਤੌਰ ‘ਤੇ ਕੇਂਦਰੀ ਮੰਤਰੀ ਪ੍ਰਲਾਦ ਜੋਸ਼ੀ ਵੱਲੋਂ ਸਮੂਲੀਅਤ ਕੀਤੀ ਜਾ ਰਹੀ ਹੈ। ਜਦਕਿ ਪੰਜਾਬ ਦੇ ਵੱਲੋਂ ਵੀ ਦੋ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਲਾਲ ਚੰਦ ਕਟਾਰੂਚੱਕ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ ਡਾਇਰੈਕਟਰ ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਇਸੇ ਤਰ੍ਹਾਂ ਕੇਂਦਰੀ ਖੇਤੀ ਸਕੱਤਰ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਖੇਤੀ ਸਕੱਤਰ ਅਨੁਰਾਗ ਠਾਕੁਰ ਵੀ ਹਾਜ਼ਰ ਸਨ। ਦੂਜੇ ਪਾਸੇ ਇਸ ਮੀਟਿੰਗ ਵਿਚ ਸਮੂਲੀਅਤ ਕਰਨ ਦੇ ਲਈ ਮਰਨ ਵਰਤ ’ਤੇ ਬੈਠੇ ਪ੍ਰਮੁੱਖ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਆਪਣੀ ਨਾਜੁਕ ਹਾਲਾਤ ਦੇ ਬਾਵਜੂਦ ਮੀਟਿੰਗ ਵਿਚ ਪੁੱਜੇ ਹਨ। ਇਸਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ 14-14 ਨੁਮਾਇੰਦੇ ਵੀ ਇਸ ਮੀਟਿੰਗ ਵਿਚ ਮੌਜੂਦ ਹਨ। ਸਵਾ ਪੰਜ ਵਜੇਂ ਦੇ ਕਰੀਬ ਸ਼ੁੁਰੂ ਹੋਈ ਇਹ ਮੀਟਿੰਗ ਲੰਮਾ ਸਮਾਂ ਚੱਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸੀ ਪਿੱਚ ’ਤੇ ਆਉਣ ਦਾ ਕੀਤਾ ਇਸ਼ਾਰਾ, ਅਕਾਲੀ ਦਲ ਨੂੰ ਮੁੜ ਦਸਿਆ ਭਗੋੜਾ ਦਲ
ਗੌਰਤਲਬ ਹੈ ਕਿ ਸਮੂਹ ਫ਼ਸਲਾਂ ’ਤੇ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਤੋਂ ਸਹਿਤ ਇੱਕ ਦਰਜ਼ਨ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਸਾਲ ਦੇ ਸਮੇਂ ਤੋਂ ਵੱਧ ਕਿਸਾਨ ਅੰਦੋਲਨ-2 ਚੱਲ ਰਿਹਾ। ਇਸਤੋਂ ਪਹਿਲਾਂ ਕੇਂਦਰ ਦੇ ਨਾਲ 10 ਫ਼ਰਵਰੀ 2024 ਤੋਂ ਲੈ ਕੇ 18 ਫ਼ਰਵਰੀ 2024 ਤੱਕ ਲਗਾਤਾਰ ਚਾਰ ਮੀਟਿੰਗਾਂ ਕੇਂਦਰ ਨਾਲ ਹੋਈਆਂ ਸਨ ਪ੍ਰੰਤੂ ਕੋਈ ਸਿੱਟਾ ਨਹੀਂ ਨਿਕਲਿਆ ਸੀ। ਹੁਣ ਉਮੀਦ ਜਤਾਈ ਜਾ ਰਹੀ ਹੈ ਕਿ ਮੀਟਿੰਗ ਦੌਰਾਨ ਕੋਈ ਸਾਰਥਿਕ ਹੱਲ ਨਿਕਲ ਸਕਦੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਕਿਸਾਨੀ ਮੰਗਾਂ; ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਚੰਡੀਗੜ੍ਹ ’ਚ ਮੀਟਿੰਗ ਸ਼ੁਰੂ"