spot_img
spot_img

ਇਸਤਰੀ ਅਕਾਲੀ ਦਲ ਵੱਲੋਂ ਬਠਿੰਡਾ ਵਿਖੇ ਕੀਤੀ ਗਈ ਮੀਟਿੰਗ

Date:

spot_img

12 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ ਰਿਕਾਰਡ ਤੋੜ ਇਕੱਠ ਹੋਵੇਗਾ-ਹਰਗੋਬਿੰਦ ਕੌਰ
ਬਠਿੰਡਾ, 7 ਜਨਵਰੀ: ਇਸਤਰੀ ਅਕਾਲੀ ਦਲ ਵੱਲੋਂ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਅੱਜ ਬਠਿੰਡਾ ਵਿਖੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਇਸਤਰੀ ਅਕਾਲੀ ਦਲ ਵੱਲੋਂ 12 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਤਾ ਭਾਗ ਕੌਰ ਨੂੰ ਸਮਰਪਿਤ ਕੀਤੀ ਜਾਣ ਵਾਲੀ ਕਾਨਫਰੰਸ ਨੂੰ ਸਫਲ ਬਣਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਔਰਤ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਵਿੱਚ ਪੁੱਜੀਆਂ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਵੱਡੀ ਗਿਣਤੀ ਵਿੱਚ ਬੀਬੀਆਂ ਨੂੰ ਨਾਲ ਲੈ ਕੇ ਕਾਨਫਰੰਸ ਵਿੱਚ ਪੁੱਜਣਗੀਆਂ।

ਨਾਂ-ਨੁੱਕਰ ਦੀ ਚਰਚਾ ਦੌਰਾਨ ਸੀਟਾਂ ਦੀ ਵੰਡ ਨੂੰ ਲੈ ਕੇ ਆਪ ਤੇ ਕਾਂਗਰਸ ਦੀ ਮੀਟਿੰਗ ਸੋਮਵਾਰ ਨੂੰ

ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਮੀਟਿੰਗਾਂ ਕਰ ਰਹੇ ਹਨ। ਉਹਨਾਂ ਕਿਹਾ ਕਿ 12 ਜਨਵਰੀ ਨੂੰ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤਾਂ ਦੀ ਕਾਨਫਰੰਸ ਰੱਖੀ ਗਈ ਹੈ ਤੇ 14 ਜਨਵਰੀ ਨੂੰ ਇਸੇ ਸਥਾਨ ਤੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਹੋ ਰਹੀ ਹੈ । ਦੋਵੇਂ ਹੀ ਕਾਨਫਰੰਸਾਂ ਨੂੰ ਸਫਲ ਬਣਾਇਆ ਜਾਵੇ ਤਾਂ ਕਿ ਪਾਰਟੀ ਦੀ ਮਜ਼ਬੂਤੀ ਹੋ ਸਕੇ। ਉਹਨਾਂ ਕਿਹਾ ਕਿ ਬੀਬੀਆਂ ਵਿੱਚ ਹਰ ਥਾਂ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਕਾਨਫਰੰਸ ਵਿੱਚ ਰਿਕਾਰਡ ਤੋੜ ਇਕੱਠ ਹੋਵੇਗਾ। ਇਸ ਮੌਕੇ ਇਸਤਰੀ ਅਕਾਲੀ ਦਲ ਦੀਆਂ ਆਗੂ ਔਰਤਾਂ ਬਲਵਿੰਦਰ ਕੌਰ, ਜੋਗਿੰਦਰ ਕੌਰ, ਚਰਨਜੀਤ ਕੌਰ ਅਤੇ ਪ੍ਰਭਜੀਤ ਕੌਰ ਆਦਿ ਮੌਜੂਦ ਸਨ ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

PSPCL/PSTCL ਦੇ ਸੀਐਮਡੀ ਡਾ. ਬਸੰਤ ਗਰਗ ਵਲੋਂ ਥਰਮਲ ਪਲਾਂਟ ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਅਚਨਚੇਤ ਦੌਰਾ

Barnala News: ਅੱਜ ਪੀਐਸਪੀਸੀਐਲ/ਪੀਸੀਟੀਸੀਐੱਲ ਦੇ ਸੀਐਮਡੀ ਕਮ ਮੈਨੈਜਿੰਗ ਡਾਇਰੈਕਟਰ...

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

👉ਨਿਰਮਾਤਾਵਾਂ ਨੂੰ ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾਵਾਂ ਤੋਂ ਜਾਂਚ ਸਰਟੀਫਿਕੇਟ ਪ੍ਰਾਪਤ...