ਬਠਿੰਡਾ, 20 ਨਵੰਬਰ: ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਏਡੀਸੀ ਮੈਡਮ ਪੂਨਮ ਸਿੰਘ ਸਹਿਤ ਕਾਰਜਕਾਰੀ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਤੋਂ ਇਲਾਵਾ ਸਮੂਹ ਪ੍ਰੋਗ੍ਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫਸਰ, ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆ, ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸਿਰਕਤ ਕੀਤੀ ਗਈ।ਮੀਟਿੰਗ ਵਿੱਚ ਵੱਖ-ਵੱਖ ਪ੍ਰੋਗਰਾਮਾਂ ਸਬੰਧੀ ਸਮੀਖਿਆ ਕੀਤੀ ਗਈ।
ਇਹ ਵੀ ਪੜ੍ਹੋ PSDM ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ Baba Farid University of Health Sciences ਨਾਲ ਸਮਝੌਤਾ ਸਹੀਬੱਧ
ਡਿਪਟੀ ਕਮਿਸ਼ਨਰ ਨੇ ਡੇਂਗੂ ਮੱਛਰ ਦੁਆਰਾ ਹੌਣ ਵਾਲੀਆਂ ਬਿਮਾਰੀਆਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਪ੍ਰਾਇਮਰੀ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੁਆਰਾ ਚਲਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਆਪਸੀ ਤਾਲਮੇਲ ਅਨੁਸਾਰ ਕਰਵਾਏ ਜਾਣ ਲਈ ਕਿਹਾ। ਇਸ ਸਮੇਂ ਡਿਪਟੀ ਕਮਿਸਨਰ ਵੱਲੋਂ ਪੇਟ ਦੇ ਕੀੜਿਆਂ ਸਬੰਧੀ ਪੋਸਟਰ ਜਾਰੀ ਕੀਤਾ ਗਿਆ ਜੋ ਕਿ ਸਿਹਤ ਵਿਭਾਗ ਬਠਿੰਡਾ ਦੁਆਰਾ ਮਿਤੀ 28 ਨਵੰਬਰ ਨੂੰ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਐਲਵਿੰਡਾਜੋਲ ਦੀ ਖੁਰਾਕ ਦਿੱਤੀ ਜਾਵੇਗੀ ।