ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਹੋਈ

0
54
+1

Bathinda News: ਜ਼ਿਲ੍ਹਾ ਸਿਹਤ ਸੋਸਾਇਟੀ ਦੀ ਵੀਰਵਾਰ ਨੂੰ ਸਥਾਨਕ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ’ਚ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿੱਚ ਡਾ ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ, ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ, ਡਾ ਊਸ਼ਾ ਗੋਇਲ ਜਿਲ੍ਹਾ ਸਿਹਤ ਅਫ਼ਸਰ, ਡਾ ਰੋਜ਼ੀ ਅਗਰਵਾਲ,ਡਾ ਅਰੁਣ ਬਾਂਸਲ, ਡਾ ਮਯੰਕਜੋਤ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਐਨ.ਐਚ.ਐਮ ਸਟਾਫ਼ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆ, ਵੱਲੋਂ ਸਿਰਕਤ ਕੀਤੀ ਗਈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਮੀਟਿੰਗ ਵਿੱਚ ਫੈਮਲੀ ਪਲਾਨਿੰਗ ਪ੍ਰੋਗਰਾਮ, ਲੈਪਰੋਸੀ, ਡਰਗਜ਼ ਅਥਾਰਟੀ, ਫੂਡ ਅਥਾਰਟੀ, ਬਲਾਇੰਡਨੈਸ ਕੰਟਰੋਲ ਪ੍ਰੋਗਰਾਮ, ਟੀਕਾਕਰਨ ਪ੍ਰੋਗਰਾਮ, ਨਸ਼ਾ ਛੁਡਾਊ ਪ੍ਰੋਗ੍ਰਾਮ, ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ,ਐਨ.ਸੀ.ਡੀ ਪ੍ਰੋਗਰਾਮ, ਪੀ.ਐਨ.ਡੀ.ਟੀ ਐਕਟ, ਡੇਂਗੂ ਅਤੇ ਚਿਕਨਗੁਨੀਆਂ, ਅਰਬਨ ਹੈਲਥ ਮਿਸ਼ਨ ਪ੍ਰੋਗਰਾਮਾਂ ਸਬੰਧੀ ਸਮੀਖਿਆ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅਲਾਟ ਕੀਤੇ ਟੀਚੇ 100 ਪ੍ਰਤੀਸ਼ਤ ਪ੍ਰਾਪਤ ਕੀਤੇ ਜਾਣ ਲਈ ਕਿਹਾ।

ਇਹ ਵੀ ਪੜ੍ਹੋ  ਨਵਾਂ Income Tax Bill 2025 ਅੱਜ ਹੋਵੇਗਾ ਸੰਸਦ ਵਿਚ ਪੇਸ਼, 64 ਸਾਲ ਪੁਰਾਣੇ ਨਿਯਮ ਜਾਣਗੇ ਬਦਲ

ਉਹਨਾਂ ਡੇਂਗੂ ਮੱਛਰ ਦੁਆਰਾ ਹੌਣ ਵਾਲੀਆਂ ਬਿਮਾਰੀਆਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਪ੍ਰਾਇਮਰੀ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੁਆਰਾ ਚਲਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਆਪਸੀ ਤਾਲਮੇਲ ਅਨੁਸਾਰ ਕਰਵਾਏ ਜਾਣ ਤਾਂ ਜੋ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਸਮੇਂ ਤੇ ਲੋਕਾਂ ਨੂੰ ਬਿਮਾਰੀਆਂ ਪ੍ਰਤੀ ਜਾਣੂ ਕਰਵਾ ਕੇ ਉਹਨਾਂ ਨੂੰ ਕਿਸੇ ਵੀ ਕਿਸਮ ਦੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here