ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦਿਹਾਤੀ ਮਜ਼ਦੂਰ ਸਭਾ ਦੀ ਜਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ

Date:

spot_img

ਬਠਿੰਡਾ,3 ਜੁਲਾਈ- ਦਿਹਾਤੀ ਮਜ਼ਦੂਰ ਸਭਾ ਦੀ ਬਠਿੰਡਾ ਜਿਲ੍ਹਾ ਵਰਕਿੰਗ ਕਮੇਟੀ ਦੀ ਮਿੱਠੂ ਸਿੰਘ ਘੁੱਦਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਆਉਣ ਵਾਲੀ 5 ਜੁਲਾਈ ਨੂੰ ਵਿਭਾਗੀ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਮਗਨਰੇਗਾ ਕਿਰਤੀਆਂ ਦੀ ਖੱਜਲ-ਖੁਆਰੀ ਖਿਲਾਫ਼ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ। ਮੀਟਿੰਗ ਨੂੰ ਸੰਬੋਧਨ ਕਰਨ ਲਈ ਉਚੇਚੇ ਪੁੱਜੇ ਜੱਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਅਤੇ ਵਿੱਤ ਸਕੱਤਰ ਮਹੀਪਾਲ ਨੇ ਕੇਂਦਰੀ ਅਤੇ ਸੂਬਾ ਸਰਕਾਰਾਂ ਦੀਆਂ ਮਜ਼ਦੂਰ ਮਾਰੂ, ਦੇਸ਼ ਵਿਰੋਧੀ ਨੀਤੀਆਂ ਬਾਰੇ ਵਿਸਥਾਰ ਸਹਿਤ ਰੋਸ਼ਨੀ ਪਾਈ।

ਮਾਲਵਾ ਕਾਲਜ ਦੇ ਐਮਸੀਏ ਭਾਗ ਦੂਜਾ ਦੇ ਸਮੈਸਟਰ ਚੌਥਾ ਦਾ ਨਤੀਜ਼ਾ ਰਿਹਾ ਸ਼ਾਨਦਾਰ

ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਜਿਲ੍ਹਾ ਵਰਕਿੰਗ ਕਮੇਟੀ ਦੇ ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਦਸਿਆ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਪਿੱਛੋਂ ਸੂਬੇ ਦੀ ਰਾਜ ਸੱਤਾ ’ਤੇ ਕਾਬਜ਼ ’ਆਮ ਆਦਮੀ ਪਾਰਟੀ’ ਦੇ ਸਥਾਨਕ ਆਗੂਆਂ ਵਲੋਂ ਬਦਲਾਖੋਰੀ ਦੀ ਨੀਅਤ ਨਾਲ ਮਗਨਰੇਗਾ ਕੰਮਾਂ ਵਿਚ ਦਿੱਤੇ ਜਾ ਰਹੇ ਨਾਜਾਇਜ਼ ਦਖਲ ਵਿਰੁੱਧ ਮਜ਼ਦੂਰਾਂ ਦੇ ਮਨਾਂ ’ਚ ਅੰਤਾਂ ਦਾ ਰੋਸ ਉਬਾਲੇ ਮਾਰ ਰਿਹਾ ਹੈ। ਮੀਟਿੰਗ ਵਲੋਂ ਸੂਬਾ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਗਿਆ ਹੈ ਕਿ ਉਹ ’ਆਪ’ ਨੂੰ ਵੋਟਾਂ ਨਾ ਪਾਉਣ ਵਾਲੇ ਬੇਜ਼ਮੀਨੇ-ਸਾਧਨਹੀਨ, ਦਲਿਤ ਕਿਰਤੀਆਂ ਤੋਂ ਇੰਤਕਾਮ ਲੈਣ ਦੀ ਸੋਚ ਤਿਆਗ ਕੇ ਆਪਣੀ ਕਾਰਗੁਜ਼ਾਰੀ ਦਾ ਬੇਬਾਕ ਲੋਖਾ-ਜੋਖਾ ਕਰਨ ਦੀ ਸਹੀ ਪਹੁੰਚ ਅਪਣਾਉਣ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...