Friday, April 17, 2026
spot_img
spot_img

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੇ ਜ਼ਿਲਿ੍ਹਆਂ ਦੀ ਮੀਟਿੰਗ ਹੋਈ

Date:

spot_img

ਬਠਿੰਡਾ, 17ਜਨਵਰੀ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੇ ਜ਼ਿਲਿ੍ਹਆਂ ਦੀ ਮੀਟਿੰਗ ਅੱਜ ਟੀਚਰਜ਼ ਹੋਮ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ । ਜਿਸ ਦੌਰਾਨ ਵੱਖ ਵੱਖ ਜ਼ਿਲਿ੍ਹਆਂ ਦੀਆਂ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਮੀਟਿੰਗ ਦੇ ਸ਼ੁਰੂ ਵਿੱਚ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਅਤੇ ਡਾਇਰੀ ਰਲੀਜ਼ ਕੀਤੀ ਗਈ । ਇਸ ਮੌਕੇ ਆਗੂਆਂ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਹੈ ਤੇ ਜਦੋਂ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ ਤੇ ਪੰਜਾਬ ਸਰਕਾਰ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇਂ 6 ਸਾਲਾਂ ਤੋਂ ਕੇਂਦਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਨਿੱਕੇ ਪੈਸੇ ਦਾ ਵਾਧਾ ਨਹੀਂ ਕੀਤਾ ।

ਇਹ ਵੀ ਪੜ੍ਹੋ ਇੰਡੀਆ ਹਾਕੀ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਨੇ ਮੇਜ਼ਰ ਧਿਆਨ ਚੰਦ ਖੇਲ ਰਤਨ ਅਵਾਰਡ ਨਾਲ ਕੀਤਾ ਸਨਮਾਨਿਤ

ਕੇਂਦਰ ਸਰਕਾਰ ਵਰਕਰ ਨੂੰ 4500 ਰੁਪਏ ਅਤੇ ਹੈਲਪਰ ਨੂੰ 2250 ਰੁਪਏ ਦੇ ਰਹੀ ਹੈ । ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇ ਕੇ ਸਰਕਾਰੀ ਮੁਲਾਜ਼ਮ ਐਲਾਨੇ ਅਤੇ ਹੈਲਪਰਾਂ ਨੂੰ ਗਰੇਡ ਦਿੱਤੇ ਜਾਣ । ਮੀਟਿੰਗ ਵਿੱਚ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਨਾ ਤਾਂ ਬੱਚੇ ਹਨ ਤੇ ਨਾ ਹੀ ਰਾਸ਼ਨ ਬਣ ਰਿਹਾ ਹੈ । ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਵੀ ਆਸ਼ਾ ਵਰਕਰਾਂ ਰਾਹੀਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ । ਜਿਸ ਕਰਕੇ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਨੂੰ ਬੰਦ ਕਰਨ ਦੀ ਸਾਜ਼ਿਸ਼ ਬਣਾਈ ਜਾ ਰਹੀ ਹੈ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਅਤੇ ਮਾਣ ਭੱਤਾ ਹਰ ਮਹੀਨੇ ਸਮੇਂ ਸਿਰ ਦਿੱਤਾ ਜਾਵੇ । ਜਦੋਂ ਤੱਕ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮੰਨਦੀ ਨਹੀਂ ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ ਸਿਫ਼ਤੀ ਦੇ ਘਰ ’ਚ ਸ਼ਰਮਨਾਕ ਕਾਰਾ; ਹਾਦਸੇ ’ਚ ਜਖ਼ਮੀ ਹੋਏ ਵਪਾਰੀ ਦੀ ਮੱਦਦ ਬਹਾਨੇ ਜੇਬ ’ਚੋਂ ਕੱਢੇ ਲੱਖੇ ਰੁਪਏ

ਇਸ ਸਮੇਂ ਸ਼ਿੰਦਰਪਾਲ ਕੌਰ ਥਾਂਦੇਵਾਲਾ , ਗੁਰਮੀਤ ਕੌਰ ਗੋਨੇਆਣਾ , ਬਲਵੀਰ ਕੌਰ ਮਾਨਸਾ , ਮਹਿੰਦਰ ਪਾਲ ਕੌਰ ਪੱਤੋਂ , ਦਲਜੀਤ ਕੌਰ ਬਰਨਾਲਾ , ਰੇਸ਼ਮਾ ਰਾਣੀ ਫਾਜ਼ਿਲਕਾ , ਸ਼ੀਲਾ ਦੇਵੀ ਤੱਲੇਵਾਲਾ , ਗੁਰਮੀਤ ਕੌਰ ਦਬੜੀਖਾਨਾ , ਲੀਲਾ ਵੰਤੀ ਬਠਿੰਡਾ , ਪਰਮਜੀਤ ਕੌਰ ਰੁਲਦੂ ਵਾਲਾ , ਬਲਵੀਰ ਕੌਰ ਲਹਿਰੀ , ਕਿਰਪਾਲ ਕੌਰ ਵਾਲਿਆਂ ਵਾਲੀ , ਮਨਮੀਤ ਕੌਰ ਨਥਾਣਾ , ਅੰਮ੍ਰਿਤਪਾਲ ਕੌਰ ਬੱਲੂਆਣਾ , ਕਮਲੇਸ਼ ਲੋਪੋ , ਸਰਬਜੀਤ ਕੌਰ ਰਾਜੇਆਣਾ , ਸ਼ਰਨਜੀਤ ਕੌਰ ਅਰਾਈਆਂਵਾਲਾ , ਜਸਵਿੰਦਰ ਕੌਰ ਹਰੀ ਨੌ , ਸਰਬਜੀਤ ਕੌਰ ਫਰੀਦਕੋਟ , ਹਰਵਿੰਦਰ ਕੌਰ ਜੈਤੋ , ਗਿਆਨ ਕੌਰ ਦੂਹੇਵਾਲਾ , ਸੁਖਵਿੰਦਰ ਕੌਰ ਔਲਖ , ਸ਼ੀਲਾ ਫਾਜ਼ਿਲਕਾ , ਇੰਦਰਜੀਤ ਕੌਰ ਖੂਈਆਂ ਸਰਵਰ , ਸੁਖਦੀਪ ਕੌਰ ਅਬੋਹਰ , ਕੁਲਜੀਤ ਕੌਰ ਗੁਰੂ ਹਰਸਹਾਏ , ਪ੍ਰਕਾਸ਼ ਕੌਰ ਮਮਦੋਟ , ਰਾਜ ਕੌਰ ਘਂਲ ਖੁਰਦ , ਮਨਜੀਤ ਕੌਰ ਇਲਮੇਵਾਲਾ , ਬਲਵਿੰਦਰ ਕੌਰ ਮਾਨਸਾ , ਸੁਰਿੰਦਰ ਕੌਰ ਝੁਨੀਰ , ਅੰਮ੍ਰਿਤਪਾਲ ਕੌਰ ਧਨੋਲਾ , ਹਰਪਾਲ ਕੌਰ ਫਰਵਾਹੀ , ਭੋਲੀ ਮਹਿਲ ਕਲਾਂ ਆਦਿ ਆਗੂ ਮੌਜੂਦ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...