ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਮਾਲਵਾ ਖੇਤਰ ਦੀਆਂ ਆਗੂਆਂ ਦੀ ਟੀਚਰਜ਼ ਹੋਮ ਵਿਖੇ ਹੋਈ ਮੀਟਿੰਗ

0
92

Bathinda News: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਦੀਆਂ ਆਗੂਆਂ ਦੀ ਮੀਟਿੰਗ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ।ਇਸ ਮੌਕੇ ਸਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਵੋਟਾਂ ਵੇਲੇ ਵਾਅਦਾ ਤਾਂ ਇਹ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਤੇ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ । ਪਰ ਅਸਲੀਅਤ ਇਹ ਹੈ ਕਿ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਮਾਣ ਭੱਤਾ ਨਹੀਂ ਮਿਲ ਰਿਹਾ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਟੇਟ ਸ਼ੇਅਰ ਦਾ ਪਿਛਲੇਂ ਤਿੰਨ ਮਹੀਨਿਆਂ ਦਾ ਮਾਣ ਭੱਤਾ ਪੰਜਾਬ ਸਰਕਾਰ ਨੇ ਨਹੀਂ ਦਿੱਤਾ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; ਦੋਸਤ ਦੀ ਭੈਣ ਦੇ ਵਿਆਹ ’ਚ ਜਾ ਰਹੇ ਚਾਰ ਦੋਸਤਾਂ ਦੀ ਹਾਦਸੇ ਵਿਚ ਹੋਈ ਮੌ+ਤ

ਉਹਨਾਂ ਮੰਗ ਕੀਤੀ ਕਿ ਨਵੀ ਵਿਦਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਬਣਦੇ ਗਰੇਡ ਦਿੱਤੇ ਜਾਣ। ਉਹਨਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਨਾ ਤਾਂ ਬੱਚੇ ਹਨ ਤੇ ਨਾ ਹੀ ਰਾਸ਼ਨ ਬਣ ਰਿਹਾ ਹੈ।‌ ਸਾਲ 2017 ਵਿੱਚ ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਦੇ ਲੱਖਾ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਜਮਾਤਾਂ ਸ਼ੁਰੁ ਕਰਕੇ ਦਾਖਲ ਕਰ ਲਿਆ ਸੀ ਤੇ ਆਂਗਣਵਾੜੀ ਸੈਂਟਰ ਖਾਲੀ ਹੋ ਗਏ ਸਨ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਅਤੇ ਮਾਣ ਭੱਤਾ ਹਰ ਮਹੀਨੇ ਸਮੇਂ ਸਿਰ ਦਿੱਤਾ ਜਾਵੇ । ਉਹਨਾਂ ਕਿਹਾ ਕਿ ਜਦੋਂ ਤੱਕ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮੰਨਦੀ ਨਹੀਂ ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ ।

ਇਹ ਵੀ ਪੜ੍ਹੋ  ਦਰਬਾਰ ਸਾਹਿਬ ਮੱਥਾ ਟੇਕਣ ਗਏ ਫ਼ਰੀਦਕੋਟ ਦੇ ਸ਼ਰਧਾਲੂ ਦੀ ਹੋਈ ਮੌ+ਤ

ਇਸ ਮੌਕੇ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ , ਗੁਰਮੀਤ ਕੌਰ ਜਨਰਲ ਸਕੱਤਰ, ਬਲਵੀਰ ਕੌਰ ਮਾਨਸਾ ਵਿੱਤ ਸਕੱਤਰ, ਗੁਰਮੀਤ ਕੌਰ ਦਬੜੀਖਾਨਾ , ਪਰਮਜੀਤ ਕੌਰ ਰੁਲਦੂਵਾਲਾ, ਸ਼ਿੰਦਰਪਾਲ ਕੌਰ ਜਲਾਲਾਬਾਦ ,ਅੰਮ੍ਰਿਤਪਾਲ ਕੌਰ ਬੱਲੂਆਣਾ , ਬਲਵੀਰ ਕੌਰ ਲਹਿਰੀ , ਸੁਰਿੰਦਰ ਕੌਰ ਝੁਨੀਰ , ਬਲਵਿੰਦਰ ਕੌਰ ਮਾਨਸਾ, ਕੁਲਵੰਤ ਕੌਰ ਲੁਹਾਰਾ , ਜਸਵਿੰਦਰ ਕੌਰ ਦੋਦਾ , ਭੋਲੀ ਮਹਿਲ ਕਲਾਂ , ਭਜਨ ਕੌਰ ਫਾਜ਼ਿਲਕਾ, ਪਰਮਜੀਤ ਕੌਰ ਸੰਗਤ , ਗਗਨਦੀਪ ਕੌਰ ਮੱਲਣ , ਬਲਵੀਰ ਕੌਰ ਭੋਖੜਾ ਅਤੇ ਮਨਪ੍ਰੀਤ ਕੌਰ ਸਿਵੀਆ ਆਦਿ ਆਗੂ ਮੌਜੂਦ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here