Thursday, April 16, 2026
spot_img
spot_img

10 ਮਾਰਚ ਦੇ ਧਰਨਿਆਂ ਸਬੰਧੀ ਕਿਸਾਨ ਜਥੇਬੰਦੀ ਉਗਰਾਹਾ ਦੇ ਆਗੂਆਂ ਦੀ ਮੀਟਿੰਗ ਹੋਈ

Date:

spot_img

Bathinda News:ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਮਾਰਚ ਨੂੰ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇਣ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਟੀਚਰਜ ਹੋਮ ਵਿਖੇ ਹੋਈ। ਮੀਟਿੰਗ ਵਿੱਚ ਜਿਲੇ ਨਾਲ ਸਬੰਧਤ ਵਿਧਾਇਕਾਂ ਬਲਕਾਰ ਸਿੰਘ ਸਿੱਧੂ (ਹਲਕਾ ਰਾਮਪੁਰਾ), ਸੁਖਵੀਰ ਸਿੰਘ ਮਾਈਸਰਖਾਨਾ (ਹਲਕਾ ਮੌੜ), ਬਲਜਿੰਦਰ ਕੌਰ (ਹਲਕਾ ਤਲਵੰਡੀ ਸਾਬੋ), ਮਾਸਟਰ ਜਗਸੀਰ ਸਿੰਘ (ਹਲਕਾ ਭੁੱਚੋ) ਅਤੇ ਜਗਰੂਪ ਸਿੰਘ ਗਿੱਲ (ਬਠਿੰਡਾ ਸਹਿਰੀ) ਦੇ ਘਰਾਂ ਅੱਗੇ 11 ਵਜੇ ਤੋਂ 3 ਵਜੇ ਤੱਕ ਧਰਨੇ ਦੇਣ ਉਪਰੰਤ ਅਮਿਤ ਰਤਨ (ਬਠਿੰਡਾ ਦਿਹਾਤੀ) ਦੇ ਘਰ ਤੱਕ ਮੁਜਾਹਰਾ ਕਰਨ ਦੀ ਤਿਆਰੀ ਅਤੇ ਪ੍ਰਬੰਧਾਂ ਦੀ ਵਿਉਂਤਬੰਦੀ ਕੀਤੀ ਗਈ।

ਇਹ ਵੀ ਪੜ੍ਹੋ 10 ਮਾਰਚ ਦੇ ਧਰਨਿਆਂ ਦੀਆਂ ਤਿਆਰੀਆਂ ਸਬੰਧੀ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਤਿੰਨ ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਰਚੇ ਦੇ ਸੂਝਵਾਨ ਤੇ ਤਜਰਬੇਕਾਰ ਸਤਿਕਾਰਯੋਗ ਕਿਸਾਨ ਆਗੂਆਂ ਨਾਲ ਤਲਖੀ ਭਰੇ ਲਹਿਜੇ ਨਾਲ ਗਲਤ ਵਰਤਾਓ ਕਰਕੇ ਕਾਰਪਰੇਟ ਪੱਖੀ ਹੋਣ ਦਾ ਸਬੂਤ ਦਿੱਤਾ, ਉੱਥੇ ਹੀ ਕਿਸਾਨ ਲਹਿਰ ਨੂੰ ਦਬਾਉਣ ਲਈ ਪੁਲਿਸ ਦੀਆਂ ਧਾੜਾਂ ਵੱਲੋਂ ਆਗੂਆਂ ਦੇ ਘਰਾਂ ਵਿੱਚ ਅੱਧੀ ਰਾਤ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ ( ਜਿੱਥੇ ਜੇਠੂਕੇ,ਗਿੱਦੜਅਤੇ ਜਿਉਂਦ ਪਿੰਡਾਂ ਵਿੱਚ ਪੁਲਿਸ ਨੂੰ ਪੁਲਿਸ ਦਾ ਘਰਾਓ ਤੇ ਲੋਕ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ) ਪ੍ਰੰਤੂ ਇੰਨੇ ਜਿਆਦਾ ਦਹਿਸ਼ਤ ਦੇ ਮਾਹੌਲ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਔਰਤਾਂ ਸਮੇਤ ਸੜਕਾਂ ਤੇ ਆਏ ਜਿਸ ਤੋਂ ਬਾਅਦ ਗਿਰਫਤਾਰ ਕੀਤੇ ਕਿਸਾਨ, ਥਾਣਿਆ ਜਾਂ ਜੇਲਾਂ ਵਿੱਚ ਜੋ ਬੰਦ ਸਨ ਨੂੰ ਬਿਨਾਂ ਸ਼ਰਤ ਅਧੀ ਰਾਤ ਨੂੰ ਰਿਹਾਅ ਕਰਨਾ ਪਿਆ।

ਇਹ ਵੀ ਪੜ੍ਹੋ ਪਟਿਆਲਾ ’ਚ ਚੋਰੀਆਂ ਦੇ ਆਦੀ ਨਸ਼ਾ ਤਸਕਰ ਨਾਲ ਹੋਇਆ ਪੁਲਿਸ ਮੁਕਾਬਲਾ

ਉਹਨਾਂ ਕਿਹਾ ਕਿ ਜੇਕਰ ਇਹਨਾਂ ਧਰਨਿਆਂ ਤੋਂ ਬਾਅਦ ਵੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਲਾਗੂ ਨਾ ਕੀਤੀਆਂ ਤਾਂ ਆਉਂਦੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੀਟਿੰਗ ਕਰਕੇ ਹੋਰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਜਸਵੀਰ ਸਿੰਘ ਬੁਰਜ ਸੇਮਾ, ਜਗਸੀਰ ਸਿੰਘ ਝੰਬਾ, ਨਛੱਤਰ ਸਿੰਘ ਢੱਡੇ, ਮਾਲਣ ਕੌਰ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾਖਾਨਾ, ਰਾਜਵਿੰਦਰ ਸਿੰਘ ਰਾਮ ਨਗਰ, ਰਾਮ ਸਿੰਘ ਕੋਟਗੁਰੂ, ਅਮਰੀਕ ਸਿੰਘ ਸਿਵੀਆਂ, ਜਸਪਾਲ ਸਿੰਘ ਕੋਠਾ ਗੁਰੂ, ਬਲਜੀਤ ਸਿੰਘ ਪੂਹਲਾ,ਬਲਦੇਵ ਸਿੰਘ ਚੌਕੇ ਸਮੇਤ ਸਰਗਰਮ ਆਗੂ ਵਰਕਰ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...