ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

Date:

spot_img

👉ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਉਨ੍ਹਾਂ ਦੀ ਮੰਗ ‘ਤੇ ਗੌਰ ਕਰਨ ਲਈ ਅਫਸਰਾਂ ਦੀ ਕਮੇਟੀ ਬਣਾਉਣ ਦੇ ਦਿੱਤੇ ਨਿਰਦੇਸ਼
👉ਸਿੱਖਿਆ ਵਿਭਾਗ ਨੂੰ ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਲਈ ਕਿਹਾ

ਚੰਡੀਗੜ੍ਹ, 9 ਦਸੰਬਰ:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਕਮੇਟੀ ਇੰਨ੍ਹਾਂ ਤਿੰਨ ਕਰਮਚਾਰੀ ਸੰਗਠਨਾਂ, ਏਆਈਈ ਕੱਚੇ ਅਧਿਕਾਰੀ ਯੂਨੀਅਨ, ਆਈ.ਈ.ਆਰ.ਟੀ ਵਿਸੇਸ਼ ਅਧਿਆਪਕ ਯੂਨੀਅਨ, ਅਤੇ ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੁਆਰਾ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਉਠਾਈ ਗਈ ਮੰਗ ਬਾਰੇ ਵਿਚਾਰ ਕਰੇਗੀ।

ਇਹ ਵੀ ਪੜ੍ਹੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਹੋਇਆ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਆਪਣੀ ਰਿਪੋਰਟ ਜਲਦੀ ਸੌਂਪੇਗੀ। ਉਨ੍ਹਾਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਵਿੱਤੀ ਮੰਗਾਂ ਦਾ ਅਧਿਐਨ ਕਰਨ ਉਪਰੰਤ ਉਨ੍ਹਾਂ ਨਾਲ ਜਲਦੀ ਹੀ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੇ ਕਦਮ ਪੁੱਟੇ ਜਾ ਸਕਣ।ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਮੰਗਾਂ ਦੇ ਸਬੰਧ ਵਿੱਚ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਈ.ਐਸ) ਅਧੀਨ ਭਰਤੀ ਕੀਤੇ ਗਏ ਇੰਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਬਣਦੀ ਕਾਰਵਾਈ ਕਰਨ ਲਈ ਕਿਹਾ।

ਇਹ ਵੀ ਪੜ੍ਹੋ ਪੰਜਾਬੀਆਂ ਨੇ ਪੂਰੀ ਦੁਨੀਆਂ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ:ਕੁਲਤਾਰ ਸਿੰਘ ਸੰਧਵਾਂ

ਵਿੱਤ ਮੰਤਰੀ ਅਤੇ ਸਿੱਖਿਆ ਵਿਭਾਗ ਨੇ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਵਚਨਬੱਧ ਹੈ। ਯੂਨੀਅਨਾਂ ਦੇ ਨੁਮਾਇੰਦਿਆਂ ਨੇ ਵੀ ਭਰੋਸਾ ਪ੍ਰਗਟਾਇਆ ਕਿ ਇਹ ਮੀਟਿੰਗਾਂ ਉਨ੍ਹਾਂ ਦੇ ਮਸਲਿਆਂ ਦੇ ਸੁਖਾਵੇਂ ਹੱਲ ਲੱਭਣ ਲਈ ਰਾਹ ਪੱਧਰਾ ਕਰਨਗੀਆਂ।ਮੀਟਿੰਗਾਂ ਵਿੱਚ ਹਾਜ਼ਰ ਯੂਨੀਅਨਾਂ ਦੇ ਨੁਮਾਇੰਦਿਆਂ ਵਿੱਚ ਏ.ਆਈ.ਈ. ਕੱਚੇ ਅਧਿਕਾਰੀ ਯੂਨੀਅਨ ਤੋਂ ਪ੍ਰਧਾਨ ਤੇਜਿੰਦਰ ਕੌਰ ਅਤੇ ਸਕੱਤਰ ਕੁਲਵਿੰਦਰ ਕੌਰ, ਆਈ.ਈ.ਈ.ਆਰ.ਟੀ.ਵਿਸ਼ੇਸ਼ ਅਧਿਅਪਕ ਯੂਨੀਅਨ ਤੋਂ ਪ੍ਰਧਾਨ ਰਮੇਸ਼ ਕੁਮਾਰ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ, ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਤੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ ਅਤੇ ਸਕੱਤਰ ਰਜਿੰਦਰ ਸਿੰਘ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਹਾਜਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...