Site icon Punjabi Khabarsaar

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪਟਿਆਲਾ,12 ਦਸੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਸ਼ਹਿਰ ਦੇ ਵਸਨੀਕ ਦਿਨੇਸ਼ ਕੁਮਾਰ, ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਵਸੀਕਾ ਨਵੀਸ ਵਜੋਂ ਕੰਮ ਕਰਦਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ‘ਇੱਕ ਦੇਸ਼,ਇੱਕ ਚੋਣ’ਤੋਂ ਪਹਿਲਾਂ’ਇੱਕ ਦੇਸ਼,ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ਨੂੰ ਯਕਾਨੀ ਬਣਾਏ ਕੇਂਦਰ:ਭਗਵੰਤ ਸਿੰਘ ਮਾਨ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੋਟਰ ਵਹੀਕਲ ਇੰਸਪੈਕਟਰ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਵਾਹਨ ਦੀ ਫਿਟਨੈਸ ਲਈ ਮਨਜ਼ੂਰੀ ਸਰਟੀਫਿਕੇਟ ਦੇਣ ਅਤੇ ਉਸਦਾ ਡਰਾਈਵਿੰਗ ਲਾਇਸੈਂਸ ਟੈਸਟ ਪਾਸ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗ ਰਿਹਾ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਵੇਂ ਮੁਲਜ਼ਮ ਗੁਰਮੀਤ ਸਿੰਘ (ਐਮ.ਵੀ.ਆਈ.) ਅਤੇ ਉਸ ਦੇ ਨਿੱਜੀ ਏਜੰਟ ਅਨਿਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।

 

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version