ਚੰਡੀਗੜ੍ਹ, 19 ਦਸੰਬਰ:Chandigarh News: ਚੱਲਦੀ ਹੋਈ ਇੱਕ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਹੈ। ਗਨੀਮਤ ਇਹ ਰਹੀ ਕਿ ਅੱਗ ਲੱਗਣ ਸਮੇਂ ਕਾਰ ਵਿਚ ਸਵਾਰ ਪਤੀ-ਪਤਨੀ ਸੁਰੱਖਿਅਤ ਤਰੀਕੇ ਨਾਲ ਬਾਹਰ ਨਿਕਲ ਆਏ। ਹਾਲਾਂਕਿ ਕਾਰ ਬੁਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਫ਼ਾਈਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਇਹ ਘਟਨਾ ਚੰਡੀਗੜ੍ਹ ਦੇ 38 ਸੈਕਟਰ ਦੀ ਮੋਟਰ ਮਾਰਕੀਟ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ ਸੰਸਦ ’ਚ ਹੰਗਾਮਾ, ਧੱਕਾਮੁੱਕੀ ਦੌਰਾਨ ਭਾਜਪਾ ਦੇ ਐਮਪੀ ਹੋਏ ਜਖ਼ਮੀ, ਸ਼ੈਸਨ ਦੀ ਕਾਰਵਾਈ ਮੁੜ ਮੁਅੱਤਲ
ਸੂਚਨਾ ਮੁਤਾਬਕ ਲਾਲ ਰੰਗ ਦੀ ਇਸ ਕਾਰ ਵਿਚ ਪਤੀ-ਪਤਨੀ ਸਵਾਰ ਹੋ ਕੇ ਮਾਰਕੀਟ ਵਿਚ ਸਮਾਨ ਲੈਣ ਜਾ ਰਹੇ ਸਨ। ਇਸ ਦੌਰਾਨ ਜਦ ਇਸ ਗੱਡੀ ਨੂੰ ਰੋਕਿਆ ਗਿਆ ਤਾਂ ਕਾਰ ਨੇ ਅੱਗ ਫ਼ੜ ਲਈ, ਜੋ ਸਕਿੰਟਾਂ ਵਿਚ ਹੀ ਭਾਂਬੜ ਦਾ ਰੂਪ ਧਾਰਨ ਕਰ ਗਈ। ਮੁਢਲੀ ਜਾਣਕਾਰੀ ਮੁਤਾਬਕ ਇਸ ਕਾਰ ਵਿਚੋਂ ਪਿੱਛੇ ਤੋਂ ਹੀ ਤੇਲ ਲੀਕ ਹੋ ਰਿਹਾ ਸੀ ਤੇ ਰੁਕਣ ਸਮੇਂ ਇਸਨੂੰ ਅੱਗ ਲੱਗ ਗਈ। ਇਸ ਮੌਕੇ ਸਥਾਨਕ ਲੋਕਾਂ ਨੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਸਫ਼ਲ ਨਹੀਂ ਹੋਏ ਤੇ ਫ਼ਾਈਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK