Fazilka News: ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਦੌਰਾਨ ਅੱਜ ਸ਼ੁੱਕਰਵਾਰ ਨੂੰ ਫ਼ਾਜਲਿਕਾ ’ਚ ਇੱਕ ਵੱਡੀ ਘਟਨਾ ਵਾਪਰ ਗਈ। ਇਸ ਘਟਨਾ ਦੇ ਵਿਚ ਇੱਕ ਚੱਲਦੀ ਹੋਈ ਕਾਰ ਅੱਗ ਦਾ ਗੋਲਾ ਬਣ ਗਈ, ਜਿਸ ਕਾਰਨ ਕਾਰ ਸਵਾਰ ਜਿੰਦਾ ਹੀ ਸੜ ਗਿਆ। ਪੁਲਿਸ ਵੱਲੋਂ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਿਲੀ ਸੂਚਨਾ ਮੁਤਾਬਕ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਕੋਲ ਇਕ ਆਈ-20 ਕਾਰ ਜਾ ਰਹੀ ਸੀ। ਇਸ ਦੌਰਾਨ ਚੱਲਦੀ ਹੋਈ ਕਾਰ ਨੂੰ ਅਚਾਨਕ ਅੱਗ ਲੱਗ ਗਈ। ਮੌਕੇ ’ਤੇ ਦੇਖਣ ਵਾਲਿਆਂ ਮੁਤਾਬਕ ਇਹ ਅੱਗ ਇੰਨੀ ਤੇਜ਼ੀ ਨਾਲ ਫ਼ੈਲ ਗਈ ਕਿ ਕਾਰ ਸਵਾਰ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਮਿਲਿਆ, ਜਿਸ ਕਾਰਨ ਉਸਦੀ ਅੰਦਰ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ ਚੰਡੀਗੜ੍ਹ ਹਰਿਆਣਾ ਸਕੱਤਰੇਤ ਨੂੰ ਬੰ+ਬ ਨਾਲ ਉਡਾਉਣ ਦੀ ਧਮਕੀ,ਬਣਿਆ ਪੁਲਿਸ ਛਾਉਣੀ
ਹਾਲਾਂਕਿ ਅੱਗ ਲੱਗਣ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿਚ ਪਿੰਡ ਦੇ ਲੋਕ ਵੀ ਇਕੱਠੇ ਹੋ ਗਏ ਪ੍ਰੰਤੂ ਅੱਗ ’ਤੇ ਕਾਬੂ ਨਾ ਪਾਇਆ ਜਾ ਸਕਿਆ। ਜਿਸ ਕਾਰਨ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤੇ ਇਸ ਅੱਗ ਨੂੰ ਬੁਝਾਇਆ ਗਿਆ। ਉਧਰ, ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਐਸਐਚਓ ਹਰਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇਸ ਅੱਗ ਦੀ ਘਟਨਾ ਵਿਚ ਜਿੰਦਾ ਸੜਣ ਵਾਲੇ ਵਿਅਕਤੀ ਦੀ ਪਹਿਚਾਣ ਪਰਮਿੰਦਰ ਸਿਆਗ ਵਾਸੀ ਬਾਂਡੀਵਾਲਾ ਜ਼ਿਲਾ ਫ਼ਾਜ਼ਿਲਕਾ ਵਜੋਂ ਹੋਈ ਹੈ। ਫ਼ਿਲਹਾਲ ਇਸ ਘਟਨਾ ਦੀ ਇਲਾਕੇ ਵਿਚ ਚਰਚਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।