ਮੁਹਾਲੀ ਦੇ ਰਿਹਾਇਸ਼ੀ ਇਲਾਕੇ ’ਚ ਬਹੁਮੰਜਿਲਾਂ ਇਮਾਰਤ ਹੋਈ ਢਹਿ-ਦੇਰੀ, ਦਰਜ਼ਨਾਂ ਥੱਲੇ ਦੱਬੇ

0
379
+2

ਮੁਹਾਲੀ, 21 ਦਸੰਬਰ: ਮੁਹਾਲੀ ਦੇ ਪਿੰਡ ਸੋਹਾਣਾ ’ਚ ਦੇਰ ਸ਼ਾਮ ਇੱਕ ਰਿਹਾਇਸ਼ੀ ਇਮਾਰਤ ਦੇ ਅਚਾਨਕ ਡਿੱਗ ਜਾਣ ਕਾਰਨ ਦਰਜ਼ਨਾਂ ਲੋਕਾਂ ਦੇ ਮਲਬੇ ਹੇਠ ਦੱਬੇ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਖ਼ਬਰ ਲਿਖੇ ਜਾਣ ਤੱਕ ਦੇਰ ਰਾਤ ਜ਼ਿਲ੍ਹਾ ਪ੍ਰਸ਼ਾਸਨ ਤੇ ਆਮ ਲੋਕਾਂ ਵੱਲੋਂ ਬਚਾਓ ਕਾਰਜ਼ ਜਾਰੀ ਸਨ। ਇਸਤੋਂ ਇਲਾਵਾ ਗੰਭੀਰਤਾ ਨੂੰ ਦੇਖਦਿਆਂ ਐਨਡੀਆਰਐਫ਼ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਮਿਲੀ ਸੂਚਨਾ ਮੁਤਾਬਕ ਤਿੰਨ ਮੰਜਿਲਾਂ ਇਸ ਇਮਾਰਤ ਦੀ ਹੇਠਲੀ ਮੰਜ਼ਿਲ ’ਤੇ ਜਿੰਮ ਚੱਲ ਰਿਹਾ ਸੀ, ਜਿਸ ਕਾਰਨ ਕਿਸੇ ਵੱਡੇ ਜਾਨੀ ਨੁਕਸਾਨ ਦਾ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ। ਇਸ ਘਟਨਾ ਨੂੰ ਲੈ ਕੇ ਸਥਾਨਕ ਪ੍ਰਸ਼ਾਸਨ ’ਤੇ ਵੀ ਸਵਾਲ ਖ਼ੜੇ ਹੋ ਰਹੇ ਹਨ ਕਿ ਉਨ੍ਹਾਂ ਨੂੰ ਖਸਤਾ ਹਾਲ ਹੋਈ ਇਸ ਇਮਾਰਤ ਬਾਰੇ ਪਤਾ ਹੀ ਨਹੀਂ ਚੱਲ ਸਕਿਆ। ਬਹਰਹਾਲ ਇਸ ਇਮਾਰਤ ਦੇ ਮਲਬੇ ਹੇਠ ਡੇਢ ਦਰਜ਼ਨ ਦੇ ਕਰੀਬ ਲੋਕਾਂ ਦੇ ਥੱਲੇ ਦੱਬੇ ਹੋਣ ਦਾ ਖ਼ਦਸਾ ਪ੍ਰਗਟਾਇਆ ਜਾ ਰਿਹਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

+2

LEAVE A REPLY

Please enter your comment!
Please enter your name here