‘ਸਕੂਲ ਆਫ ਐਮੀਨੈਂਸ’ ਦੀ ਸਥਾਪਨਾ ਨਾਲ ਪੰਜਾਬ ‘ਚ ਹੋਈ ਨਵੀਂ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ

0
58
+1

schoolofeminence.pseb.ac.in ਲਿੰਕ ’ਤੇ ਲੈ ਸਕਦੇ ਸਮੁੱਚੀ ਜਾਣਕਾਰੀ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਸਕੂਲ ਆਫ ਐਮੀਨੈਂਸ’ ਦੀ ਸਥਾਪਨਾ ਕਰ ਕੇ ਸਕੂਲੀ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਬਹੁਤ ਸਾਰੇ ਲੋਕ ਇਸ ਨੂੰ ਭਵਿੱਖ ਲਈ ਉਮੀਦ ਦੀ ਕਿਰਨ ਵਜੋਂ ਦੇਖਦੇ ਹਨ। ਇਕ ਅਜਿਹਾ ਮਾਡਲ, ਜਿਸ ਨੂੰ ਸਿਰਫ਼ ਪੰਜਾਬ ’ਚ ਹੀ ਨਹੀਂ ਸਗੋਂ ਪੂਰੇ ਦੇਸ਼ ’ਚ ਦੁਹਰਾਇਆ ਜਾ ਸਕਦਾ ਹੈ। ਸਕੂਲ ਆਫ ਐਮੀਨੈਂਸ ਸੰਕਲਪ ਰਵਾਇਤੀ ਅਧਿਆਪਨ ਵਿਧੀਆਂ ਤੋਂ ਪਰ੍ਹੇ ਹੈ। ਇਹ ਅਤਿ-ਆਧੁਨਿਕ ਸਿੱਖਿਆ, ਬੁਨਿਆਦੀ ਢਾਂਚੇ ਤੇ ਵਿਦਿਆਰਥੀ ਵਿਕਾਸ ਲਈ ਸੰਪੂਰਨ ਪਹੁੰਚ ਦੀ ਬੁਨਿਆਦ ’ਤੇ ਬਣਾਏ ਗਏ ਹਨ। ਇਹ ਸਕੂਲ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਤੇ ਕਦਰਾਂ-ਕੀਮਤਾਂ ਨੂੰ ਪੈਦਾ ਕਰਨ ਲਈ ਤਿਆਰ ਕੀਤੇ ਗਏ ਹਨ, ਜੋ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਤਿਆਰ ਕਰਦੇ ਹਨ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਸਿੱਖਿਆ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ‘ਸਕੂਲ ਆਫ ਐਮੀਨੈਂਸ’ ਦਾ ਪ੍ਰੋਗਰਾਮ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੰਜਾਬ ਦੇ ‘ਸਕੂਲ ਆਫ ਐਮੀਨੈਂਸ’ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ ਅਤੇ ਇਸ ਪਹਿਲ ਕਦਮੀ ਸਦਕਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਜੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਸਾਰੇ ਵਰਗਾਂ ਦੇ ਬੱਚਿਆਂ ਨੂੰ ਇੱਕੋ ਛੱਤ ਹੇਠ ਬਰਾਬਰ ਸਿੱਖਿਆ ਦਾ ਮੌਕਾ ਮਿਲ ਰਿਹਾ ਹੈ।

“ਦਾਖਲਾ ਲੈਣ ਦੀ ਪ੍ਰੀਕ੍ਰਿਆ ‘ਚ ਪ੍ਰੀਖਿਆ ਦੇਣਾ ਲਾਜ਼ਮੀ”
ਸਕੂਲ ਆਫ ਐਮੀਨੈਂਸ ਦੀ ਦਾਖ਼ਲਾ ਪ੍ਰੀਖਿਆ ’ਚ ਬਹੁ-ਵਿਕਲਪੀ ਪ੍ਰਸ਼ਨ ਪੁੱਛੇ ਜਾਂਦੇ ਹਨ। ਬੱਚਿਓ, ਜੇ ਤੁਹਾਨੂੰ ਪ੍ਰੀਖਿਆ ਦੇ ਸਾਰੇ ਵਿਸ਼ਿਆਂ ਦੀ ਸੰਪੂਰਨ ਜਾਣਕਾਰੀ ਹੈ ਪਰ ਬਹੁ-ਵਿਕਲਪੀ ਪ੍ਰਸ਼ਨਾਂ ਨੂੰ ਹੱਲ ਕਰਨ ਦੀ ਸੁਯੋਗ ਤੇ ਸੁਨਿਯੋਜਿਤ ਰਣਨੀਤੀ ਬਾਰੇ ਨਹੀਂ ਪਤਾ ਤਾਂ ਯਕੀਨਨ ਤੁਹਾਡੇ ਲਈ ਕੋਈ ਵੀ ਪ੍ਰੀਖਿਆ ਚੁਣੌਤੀਪੂਰਨ ਹੋ ਸਕਦੀ ਹੈ। ਇਸ ਲਈ ਬਹੁ-ਵਿਕਲਪੀ ਪ੍ਰੀਖਿਆ ਦੀ ਰੂਪ-ਰੇਖਾ ਨੂੰ ਸਮਝਣ ਲਈ ਤੁਹਾਨੂੰ ਗੂੜ ਅਧਿਐਨ ਤੇ ਡੂੰਘਾਈ ’ਚ ਜਾ ਕੇ ਗਿਆਨ ਹਾਸਿਲ ਕਰਨ ਦੇ ਨਾਲ-ਨਾਲ ਪ੍ਰਸ਼ਨਾਂ ਨੂੰ ਹੱਲ ਕਰਨ ਦੀ ਕਾਰਗਰ ਰਣਨੀਤੀ ਵੀ ਬਣਾਉਣੀ ਜ਼ਰੂਰੀ ਹੈ। ਕਿਸੇ ਵੀ ਪ੍ਰੀਖਿਆ ਦਾ ਸ਼ਡਿਊਲ ਲਗਭਗ ਤਿੰਨ ਮਹੀਨੇ ਪਹਿਲਾਂ ਅਧਿਕਾਰਤ ਵੈੱਬਸਾਈਟ ’ਤੇ ਪ੍ਰਦਰਸ਼ਿਤ ਕਰ ਦਿੱਤਾ ਜਾਂਦਾ ਹੈ। ਇਸ ਲਈ ਪ੍ਰੀਖਿਆ ਵਿੱਚੋਂ ਸਫਲ ਹੋਣ ਲਈ ਵਿਦਿਆਰਥੀਆਂ ਨੂੰ ਬਿਹਤਰ ਦਿ੍ਰਸ਼ਟੀਕੋਣ ਦੇ ਨਾਲ-ਨਾਲ ਪ੍ਰੀਖਿਆ ਦੀ ਤਿਆਰੀ ਕਾਫ਼ੀ ਪਹਿਲਾਂ ਤੋਂ ਸ਼ੁਰੂ ਕਰ ਦੇਣੀ ਚਾਹੀਦੀ ਹੈ।

ਸੀਟਾਂ ਦਾ ਰਾਖਵਾਂਕਰਨ”
ਸਕੂਲ ਆਫ ਐਮੀਨੈਂਸ ਵਿੱਚ 75٪ ਸੀਟਾਂ ਪੰਜਾਬ ਦੇ ਸਥਾਨਕ ਬਾਡੀ ਸਕੂਲਾਂ ਸਮੇਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੁੰਦੀਆਂ ਹਨ। ਬਾਕੀ 25٪ ਸੀਟਾਂ ਰਾਜ ਅਤੇ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ (ਐਨ.ਆਈ.ਓ.ਐਸ.) ਨਾਲ ਜੁੜੇ ਪੰਜਾਬ ਦੇ ਕਿਸੇ ਵੀ ਹੋਰ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਉਪਲਬਧ ਹੁੰਦੀਆਂ ਹਨ। ਹਾਲਾਂਕਿ, ਜੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਜਾਂ ਭਰੀਆਂ ਨਹੀਂ ਜਾਂਦੀਆਂ ਹਨ, ਤਾਂ ਉਹ ਸੀਟਾਂ ਪੰਜਾਬ ਦੇ ਸਥਾਨਕ ਸੰਸਥਾਵਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਸਮੇਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਲਾਟ ਕੀਤੀਆਂ ਜਾਂਦੀਆਂ ਹਨ।

ਵੈੱਬਸਾਈਟ ਤੋਂ ਲਵੋ ਸੈਂਪਲ ਪੇਪਰ
ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਦਲਣ ਦਾ ਕੰਮ ਕਰਨਗੇ। ਸਕੂਲ ਆਫ ਐਮੀਨੈਂਸ ਸਾਲ 2024-25 ਲਈ ਵਿਦਿਆਰਥੀ schoolofeminence.pseb.ac.in ਲਿੰਕ ’ਤੇ ਜਾ ਕੇ ਸਮੁੱਚੀ ਜਾਣਕਾਰੀ ਲਈ ਯੂਟਿਊਬ ਵੀਡੀਓ ਤੇ ਪਿਛਲੇ ਸਾਲ ਦੇ ਸੈਂਪਲ ਪੇਪਰ ਵੀ ਪ੍ਰਾਪਤ ਕਰ ਸਕਦੇ ਹਨ। ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਬਿਹਤਰੀਨ ਬਣਾਉਣ ’ਚ ਇਹ ਸਕੂਲ ਵੱਡੀ ਭੂਮਿਕਾ ਨਿਭਾਉਣਗੇ। ਕਾਬਿਲੇਗੌਰ ਹੈ ਕਿ ਸਕੂਲ ਆਫ ਐਮੀਨੈਂਸ ਦੀਆਂ 75 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਹਨ।

“ਪੰਜਾਬ ‘ਚ ਆਈ ਸਿੱਖਿਆ ਕ੍ਰਾਂਤੀ”
ਪੰਜਾਬ ਦੇ ਇਤਿਹਾਸ ’ਚ ਸੈਸ਼ਨ 2023-24 ’ਚ ਪਹਿਲੀ ਵਾਰ ਹੋਇਆ ਹੈ ਕਿ ਸਿੱਖਿਆ ਕ੍ਰਾਂਤੀ ਲਿਆਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਵਿੱਦਿਆ ਨੂੰ ਮਨੁੱਖ ਦਾ ਤੀਜਾ ਨੇਤਰ ਮੰਨਦਿਆਂ ਇਕ ਸੁਪਨਾ ਲਿਆ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਇਸ ਤਰ੍ਹਾਂ ਦਾ ਮਾਹੌਲ ਦੇਈਏ ਕਿ ਉਹ ਅੱਗੇ ਜਾ ਕੇ ਦੇਸ਼ ਦਾ ਨਾਂ ਰੋਸ਼ਨ ਕਰਨ। ਪੰਜਾਬ ਦੀ ਹਰ ਸਮੱਸਿਆ ਦਾ ਹੱਲ ਸਿੱਖਿਆ ਹੈ। ਜੇ ਬੱਚਿਆਂ ਨੂੰ ਸਹੀ ਸਿੱਖਿਆ ਮਿਲੇਗੀ ਤਾਂ ਪੰਜਾਬ 10 ਸਾਲਾਂ ਖ਼ੁਦ ਠੀਕ ਹੋ ਜਾਵੇਗਾ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਜਿੱਥੇ ਸਰਕਾਰੀ ਸਕੂਲਾਂ ਦੇ ਯੋਗ ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ ਗਿਆ, ਉੱਥੇ ਹੀ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਤੇ ਇਨ੍ਹਾਂ ਟ੍ਰੇਨਿੰਗ ਪ੍ਰਾਪਤ ਪ੍ਰਿੰਸੀਪਲਾਂ ਨੂੰ ਇਨ੍ਹਾਂ ਸਕੂਲਾਂ ’ਚ ਨਿਯੁਕਤ ਕੀਤਾ ਗਿਆ। ਸਕੂਲ ਆਫ ਐਮੀਨੈਂਸ ਪੰਜਾਬ ’ਚ ਸਿੱਖਿਆ ਦੀ ਇਕ ਨਵੀਂ ਸਵੇਰ ਨੂੰ ਦਰਸਾਉਂਦਾ ਹੈ। ਇਹ ਸਕੂਲ ਆਉਣ ਵਾਲੀਆਂ ਪੀੜ੍ਹੀਆਂ ਦੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰ ਰਹੇ ਹਨ।

118 ਸਕੂਲ ਆਫ਼ ਐਮੀਨੈਂਸ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਇਆ ਗਿਆ ਹੈ। ਜਿਹੜੇ ਕਿ ਸਮਾਰਟ ਕਲਾਸਰੂਮਾਂ, ਅਤਿ-ਆਧੁਨਿਕ ਲੈਬਾਟਰੀਆਂ ਅਤੇ ਵਿਗਿਆਨਕ ਸਿੱਖਿਆ ‘ਤੇ ਆਧਾਰਤ ਖੇਡ ਮੈਦਾਨਾਂ ਨਾਲ ਲੈਸ ਹਨ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਸਰਕਾਰੀ ਸਕੂਲਾਂ ਦੇ ਦਾਖਲੇ ਵਿੱਚ ਲਗਪਗ 17 ਫੀਸਦ ਦਾ ਵਾਧਾ ਦਰਜ ਹੋਇਆ ਹੈ। ਇਸ ਤੋਂ ਇਲਾਵਾ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਨ ਲਈ ਵਿਸੇਸ ਪ੍ਰੋਗਰਾਮ ਸੁਰੂ ਕੀਤਾ ਗਿਆ ਹੈ, ਜਿਸ ਤਹਿਤ ਅਧਿਆਪਕਾਂ ਅਤੇ ਪਿ੍ਰੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਪੜ੍ਹਾਉਣ ਦੇ ਆਧੁਨਿਕ ਅਭਿਆਸਾਂ ਤੋਂ ਜਾਣੂ ਹੋ ਕੇ ਵਿਦਿਆਰਥੀਆਂ ਨੂੰ ਅੰਤਰਰਾਸਟਰੀ ਖੇਤਰ ਵਿੱਚ ਭਵਿੱਖ ਦੇ ਮੁਕਾਬਲਿਆਂ ਲਈ ਤਿਆਰ ਕਰ ਸਕਣ।

+1

LEAVE A REPLY

Please enter your comment!
Please enter your name here