Punjab News: Punjab Congress (ਪੰਜਾਬ ਕਾਂਗਰਸ) ਵਿਚਕਾਰ ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੀ ਸ਼ੀਤਜੰਗ ਹੁਣ ਨਵਾਂ ਮੋੜ ਧਾਰਨ ਕਰਦੀ ਦਿਖਾਈ ਦੇ ਰਹੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧੜੇਬੰਦੀ ਤੋਂ ‘ਲਾਂਭੇ’ ਚੱਲ ਰਹੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ 15 ਕਾਂਗਰਸੀ ਵਿਧਾਇਕਾਂ ਵੱਲੋਂ ਕਾਂਗਰਸ ਹਾਈਕਮਾਂਡ ਨੂੰ ਇੱਕ ਪੱਤਰ ਲਿਖ ਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ।
ਇਹ ਵੀ ਪੜ੍ਹੋ 👉Bathinda ਦਾ ਸਾਬਕਾ MLA ਹੋਇਆ BJP ਵਿੱਚ ਸ਼ਾਮਲ
ਹਾਲਾਂਕਿ ਇਸ ਪੱਤਰ ਬਾਰੇ ਕਿਸੇ ਵਿਧਾਇਕ ਵੱਲੋਂ ਜਨਤਕ ਤੌਰ ‘ਤੇ ਕੋਈ ਟਿੱਪਣੀ ਨਹੀਂ ਕੀਤੀ ਗਈ ਪ੍ਰੰਤੂ ਸਿਆਸੀ ਗਲਿਆਰਿਆਂ ਵਿਚਕਾਰ ਚੱਲ ਰਹੀ ਚਰਚਾ ਮੁਤਾਬਕ ਪ੍ਰਤਾਪ ਸਿੰਘ ਬਾਜਵਾ ਹਾਈਕਮਾਂਡ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਸਬੰਧੀ ਗੱਲਬਾਤ ਕਰਨਾ ਚਾਹੁੰਦੇ ਹਨ। ਚਰਚਾ ਮੁਤਾਬਕ ਬੀਤੇ ਕੱਲ ਸਮਾਪਤ ਹੋਏ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਦੌਰਾਨ ਲਗਾਤਾਰ ਵਿਧਾਇਕਾਂ ਨਾਲ ਮੀਟਿੰਗ ਕਰਨ ਵਾਲੇ ਬਾਜਵਾ ਨੇ ਇਸ ਮੁੱਦੇ ‘ਤੇ ਗੱਲਬਾਤ ਕੀਤੀ ਸੀ, ਜਿਸਤੋਂ ਬਾਅਦ ਵਿਧਾਇਕਾਂ ਨੇ ਵੀ ਸਹਿਮਤੀ ਦਿੱਤੀ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




