‘ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ’ ’ਤੇ ਕਲਾ ਭਵਨ ’ਚ 11 ਨੂੰ ਹੋਵੇਗਾ ਇਕ-ਰੋਜ਼ਾ ਸੈਮੀਨਾਰ

Date:

spot_img

ਚੰਡੀਗੜ੍ਹ, 9 ਨਵੰਬਰ: ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਵੱਲੋਂ ‘ਪੰਜਾਬੀ ਮਾਹ’ ਦੌਰਾਨ 11 ਨਵੰਬਰ 2024 ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਇੱਕ- ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਿਸ ਦਾ ਵਿਸ਼ਾ ‘ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ’ ਹੈ। ਇਸ ਦੇ ਵਕਤਾ ਉੱਘੇ ਸਿੱਖਿਆ ਸ਼ਾਸਤਰੀ ਸ਼ੁਭ ਪ੍ਰੇਮ ਬਰਾੜ ਹੋਣਗੇ। ਇਸ ਸਮਾਗਮ ਦੇ ਮੁੱਖ ਮਹਿਮਾਨ ਅਸ਼ਵਨੀ ਚੈਟਲੇ ਅਤੇ ਪ੍ਰਧਾਨਗੀ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਸਵਰਨਜੀਤ ਸਿੰਘ ਸਵੀ ਕਰਨਗੇ।

ਇਹ ਵੀ ਪੜੋ੍ਦੁਖ਼ਦਾਈਕ ਖ਼ਬਰ: ਵੱਡੇ ਭਰਾ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਛੋਟੇ ਨੇ ਵੀ ਤੋੜਿਆ ਦਮ

ਅੱਜ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਆਰਟਸ ਕੌਂਸਲ ਦੇ ਚੇਅਰਮੈਨ ਸਵਰਨਜੀਤ ਸਿੰਘ ਸਵੀ, ਸਕੱਤਰ ਡਾ. ਰਵੇਲ ਸਿੰਘ, ਉਪ ਚੇਅਰਮੈਨ ਡਾ. ਯੋਗ ਰਾਜ, ਸੰਯੁਕਤ ਸਕੱਤਰ ਡਾ. ਪ੍ਰਵੀਨ ਕੁਮਾਰ, ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਪ੍ਰਧਾਨ ਡਾ. ਆਤਮ ਰੰਧਾਵਾ, ਆਰਟਸ ਕੌਂਸਲ ਦੇ ਕਾਰਜਕਾਰਨੀ ਮੈਂਬਰ ਤੇ ਉੱਘੇ ਚਿੰਤਕ ਅਮਰਜੀਤ ਗਰੇਵਾਲ ਨੇ ਕਿਹਾ ਕਿ ਮਾਤ ਭਾਸ਼ਾ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਵਿਗਿਆਨਕ ਤੌਰ ’ਤੇ ਇਹ ਸਿੱਧ ਹੋ ਚੁੱਕਾ ਹੈ ਕਿ ਮਾਂ ਬੋਲੀ ਜਾਣੇ ਬਿਨਾਂ ਕਿਸੇ ਹੋਰ ਭਾਸ਼ਾ ਵਿਚ ਵੀ ਮੁਹਾਰਤ ਹਾਸਿਲ ਨਹੀਂ ਕੀਤੀ ਜਾ ਸਕਦੀ।

ਇਹ ਵੀ ਪੜੋ੍ਵੱਡੀ ਖ਼ਬਰ: ਪੰਜਾਬ ਦੀਆਂ ਸਰਕਾਰੀ ਬੱਸਾਂ ’ਚ ਹੁਣ ‘1 ਨੰਬਰ’ ਸੀਟ ’ਤੇ ਨਹੀਂ ਬੈਠ ਸਕਣਗੇ ਕੰਡਕਟਰ

ਉਨ੍ਹਾਂ ਕਿਹਾ ਕਿ ਮਸ਼ੀਨੀ ਬੁੱਧੀਮਾਨਤਾ ਦੇ ਚੁਣੌਤੀ ਭਰੇ ਸਮੇਂ ਪੰਜਾਬੀ ਭਾਸ਼ਾ ਨੂੰ ਵਕਤ ਦੇ ਹਾਣ ਦੀ ਬਣਾਉਣ ਲਈ, ਇਸ ਦੇ ਹਰ ਮੰਚ ’ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਸੈਮੀਨਾਰ ਵਿਚ ਆਪਣੀ ਭਰਪੂਰ ਹਾਜ਼ਰੀ ਲਗਵਾਉਣ ਤਾਂ ਕਿ ਸਾਰਿਆਂ ਦੇ ਸਹਿਯੋਗ ਨਾਲ ਇਸ ਸੰਬੰਧੀ ਹੋਰ ਮਹੱਤਵਪੂਰਨ ਟੀਚੇ ਸਰ ਕੀਤੇ ਜਾ ਸਕਣ।ਆਪਣੇ ਬਿਆਨ ਦੇ ਅਗਲੇ ਹਿੱਸੇ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਆਰਟਸ ਕੌਂਸਲ ਆਪਣੇ ਕਾਰਜਾਂ ਨੂੰ ਸਿਰਫ਼ ਵੱਡੇ ਸ਼ਹਿਰਾਂ ਤਕ ਹੀ ਸੀਮਤ ਨਹੀਂ ਕਰੇਗੀ ਸਗੋਂ ਕਸਬਿਆਂ ਤੇ ਪੇਂਡੂ ਇਲਾਕਿਆਂ ਵਿਚ ਵੀ ਲੈ ਕੇ ਜਾਵੇਗੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...