ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

Date:

spot_img

Chandigarh News: ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ 👉Haryna ਨੂੰ PM Modi ਦੀ ਵੱਡੀ ਸੋਗਾਤ; ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, “ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾਓ।

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।”ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀਐਲਓ) ਵੋਟਰਾਂ ਦੀ ਇਸ ਪ੍ਰਕਿਰਿਆ ਵਿੱਚ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडन दौरे के दूसरे दिन कई निवेशकों से की सीधी मुलाकात

👉शहरी विकास के साथ जीवन की गुणवत्ता और सार्वजनिक...

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...