ਮੋਗਾ ਦੀ ਪੁਲਿਸ ਲਾਈਨ ’ਚ ਪਰੇਡ ਦਾ ਆਯੋਜਨ, ਵਧੀਆਂ ਕੰਮ ਕਰਨ ਵਾਲੇ ਮੁਲਾਜਮਾਂ ਨੂੰ ਕੀਤਾ ਸਨਮਾਨਿਤ

0
42
+1

Moga News:ਜ਼ਿਲ੍ਹਾ ਪੁਲਿਸ ਵੱਲੋਂ ਸੋਮਵਾਰ ਨੂੰ ਐਸ.ਐਸ.ਪੀ ਅਜੈ ਗਾਂਧੀ ਦੀ ਅਗਵਾਈ ਹੇਠ ਪੁਲਿਸ ਲਾਇਨ ਵਿਖੇ ਪਰੇਡ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੋਗਾ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ 321 ਕਰਮਚਾਰੀਆਂ ਸ਼ਾਮਿਲ ਸਨ। ਇਸ ਦੌਰਾਨ ਜਿਲ੍ਹਾ ਮੋਗਾ ਦੇ ਸਮੂਹ ਜੀ.ਓ ਸਹਿਬਾਨ, ਮੁੱਖ ਅਫਸਰ ਥਾਣਾਜਾਤ/ਚੌਕੀ ਇੰਚਾਰਜ ਅਤੇ ਇੰਚਾਰਜ ਯੂਨਿਟ ਨੇ ਸ਼ਿਰਕਤ ਕੀਤੀ।ਇਸ ਤੋਂ ਬਾਅਦ ਐਸ.ਐਸ.ਪੀ. ਸਾਹਿਬ ਵੱਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਵਾਰਦਾਤਾਂ ਨੂੰ ਟਰੇਸ ਕਰਨ ਅਤੇ ਨਿਪਟਾਰਾ ਕਰਨ, ਨਸ਼ੇ ਦੀ ਰਿਕਵਰੀ ਕਰਨ, ਪੀ.ਓ. ਨੂੰ ਗ੍ਰਿਫਤਾਰ ਕਰਨ ਦੇ ਮਾਮਲਿਆਂ ’ਚ ਵਧੀਆ ਕਾਰਗੁਜਾਰੀ ਕਰਨ ਵਾਲੇ ਵੱਖ-ਵੱਖ ਰੈਂਕਾਂ ਦੇ ਕਰਮਚਾਰੀਆਂ ਨੂੰ ਪ੍ਰਸ਼ੰਸ਼ਾ ਪੱਤਰ ਸਮੇਤ 2,54,000/- ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  ਥਾਣੇ ਵਾਲਿਆਂ ਵੱਲੋਂ ਰਿਸ਼ਵਤ ਲੈਣ ਲਈ ਰੱਖਿਆ ਪ੍ਰਾਈਵੇਟ ‘ਬੰਦਾ’ ਵਿਜੀਲੈਂਸ ਨੇ ਚੁੱਕਿਆ, ASI ਨਾਮਜਦ ਤੇ SHO ਦੀ ਭੂਮਿਕਾ ਦੀ ਜਾਂਚ ਜਾਰੀ

ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪੁਲਿਸ ਕਰਮਚਾਰੀਆਂ ਦੇ ਵੈਲਫੇਅਰ ਨੂੰ ਦੇਖਦੇ ਹੋਏ ਮੋਗਾ ਜਿਲ੍ਹੇ ਦੇ ਥਾਣਿਆਂ ਅਤੇ ਚੋਂਕੀਆਂ ਨੂੰ 17 ਵਾਟਰ ਡਿਸਪੈਂਸਰ ਤਕਸੀਮ ਕੀਤੇ ਗਏ। ਇਸ ਮੌਕੇ ਐਸ.ਐਸ.ਪੀ. ਵੱਲੋਂ ਜੀ.ਓਜ਼ ਅਤੇ ਐਸ.ਐਚ.ਓਜ਼ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਪੁਲਿਸ ਮੁਲਾਜਮਾਂ ਦੇ ਦੁੱਖ ਤਕਲੀਫਾਂ ਸੁਣਾਈਆਂ ਗਈਆਂ ਅਤੇ ਮੌਕਾ ਉਪਰ ਨਿਪਟਾਰਾ ਕੀਤਾ ਗਿਆ।ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਉੱਚ ਅਫਸਰਾਂ ਵੱਲੋਂ ਦਿੱਤੀ ਗਈਆਂ ਹਦਾਇਤਾਂ ਸਬੰਧੀ ਜਾਣੂੰ ਕਰਵਾਇਆ ਅਤੇ ਹਦਾਇਤ ਜਾਰੀ ਕੀਤੀ ਗਈ ਕਿ ਪਬਲਿਕ ਦੀਆਂ ਦੁਖ ਤਕਲੀਫ ਨੂੰ ਸੁਣ ਕੇ ਪਹਿਲ ਦੇ ਅਧਾਰ ਤੇ ਨਿਪਟਾਰਾ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here