ਤਹਿਸੀਲਦਾਰ ਦੇ ਨਾਮ ’ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Date:

spot_img

ਜਲੰਧਰ, 19 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ ਵਾਸੀ ਖਲਵਾੜਾ ਕਾਲੋਨੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।

ਪੰਜਾਬ ਭਾਜਪਾ ਲਈ ਨਵੀਂ ਬਿਪਤਾ: ਹੁਣ ਭਾਜਪਾ ਦੇ ਸਮੂਹ ਆਗੂਆਂ ਦੇ ਘਰਾਂ ਅੱਗੇ ਲੱਗਣਗੇ ਧਰਨੇ

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ।

ਕਿਸਾਨ ਸੰਘਰਸ਼ 2.0: ਕੇਂਦਰ ਦਾਲਾਂ, ਕਪਾਹ ਤੇ ਮੱਕੀ ਨੂੰ ਐਮਐਸਪੀ ‘ਤੇ ਖ਼ਰੀਦਣ ਲਈ ਹੋਈ ਤਿਆਰ !

ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...