Jalandhar News:ਬੀਤੀ ਰਾਤ ਜਲੰਧਰ ਦੇ ਗੁਰਾਇਆ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਪੰਜਾਬ ਪੁਲਿਸ ਦੇ ਇੱਕ ਥਾਣੇਦਾਰ ਦੀ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਮਿਲਿਆ ਹੈ। ਮੋਟਰਸਾਈਕਲ ’ਤੇ ਜਾ ਰਹੇ ਇਸ ਥਾਣੇਦਾਰ ਨੂੰ ਹਾਈਵੇ ’ਤੇ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫਤਾਰ ਵਾਹਨ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਇਹ ਥਾਣੇਦਾਰ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਹਾਲਾਂਕਿ ਇਸਨੂੰ ਬਚਾਉਣ ਲਈ ਜਲੰਧਰ ਤੇ ਫ਼ਿਰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵੀ ਲਿਜਾਇਆ ਗਿਆ ਪ੍ਰੰਤੂ ਉਸਦੀ ਜਾਨ ਬਚ ਨਹੀਂ ਪਾਈ। ਮ੍ਰਿਤਕ ਏਐੱਸਆਈ ਦੀ ਪਹਿਚਾਣ 54 ਸਾਲਾ ਬਲਵੀਰ ਚੰਦ ਪੁੱਤਰ ਮਦਨ ਲਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ ਟਰੰਪ ਵੱਲੋ ਵਿਦੇਸ਼ੀਆਂ ਨੂੰ ਅਮਰੀਕਾ ਦੀ ‘ਸਿਟੀਜ਼ਨ’ ਦੇਣ ਦਾ ਐਲਾਨ;ਖ਼ਰਚਣੇ ਹੋਣਗੇ ਇੰਨੇਂ ਕਰੋੜ!
ਬਲਵੀਰ ਚੰਦ ਲੁਧਿਆਣਾ ਕਮਿਸ਼ਨਰੇਟ ਪੁਲਿਸ ਵਿੱਚ ਤੈਨਾਤ ਸੀ। ਸੂਚਨਾ ਮੁਤਾਬਕ ਘਟਨਾ ਸਮੇਂ ਉਹ ਆਪਣੀ ਡਿਊਟੀ ਖਤਮ ਹੋਣ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਹੋ ਜਲੰਧਰ ਰਹਿੰਦੀ ਆਪਣੀ ਭੂਆ ਨੂੰ ਮਿਲਣ ਲਈ ਜਾ ਰਿਹਾ ਸੀ। ਇਸ ਦੌਰਾਨ ਗੁਰਾਇਆ ਨੇੜੇ ਨੈਸ਼ਨਲ ਹਾਈਵੇਅ ਉਪਰ ਪਲਾਜ਼ਾ ਹੋਟਲ ਦੇ ਨਜਦੀਕ ਕਿਸੇ ਅਗਿਆਤ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੀ ਮੌਤ ਹੋ ਗਈ। ਗੋਰਾਇਆ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸੀਸੀਟੀਵੀ ਕੈਮਰਿਆਂ ਦੀ ਮੱਦਦ ਨਾਲ ਟੱਕਰ ਮਾਰਨ ਵਾਲੇ ਅਗਿਆਤ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।