ਸੰਗਰੂਰ, 16 ਜੁਲਾਈ: ਵਿਜੀਲੈਂਸ ਦੀ ਅੱਖ ਅੱਜਕੱਲ ਉਨ੍ਹਾਂ ਪ੍ਰਾਈਵੇਟ ਵਿਅਕਤੀਆਂ ’ਤੇ ਜਿਆਦਾ ਰੱਖੀ ਲੱਗਦੀ ਹੈ, ਜਿਹੜੇ ਸਰਕਾਰੀ ਅਧਿਕਾਰੀਆਂ ਦੇ ਨਾਂ ’ਤੇ ਪੈਸੇ ਵਸੂਲਣ ਦਾ ਕੰਮ ਕਰਦੇ ਹਨ। ਬੀਤੇ ਕੱਲ ਪਟਿਆਲਾ ਵਿਜੀਲੈਂਸ ਰੇਂਜ ਵੱਲੋਂ ਬਰਨਾਲਾ ਦੇ ਇੱਕ ਪ੍ਰਾਈਵੇਟ ਟਾਈਪਿਸਟ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ ਤੇ ਅੱਜ ਦੂਜੇ ਦਿਨ ਇਸ ਰੇਂਜ ਅਧੀਨ ਆਉਂਦੇ ਸੰਗਰੂਰ ਜ਼ਿਲ੍ਹੇ ਦੇ ਇੱਕ ਪਿੰਡ ਦੇ ਵਿਅਕਤੀ ਨੂੰ ਦਬੋਚਿਆ ਗਿਆ ਹੈ, ਜਿਹੜਾ ਸਿਕਾਇਤ ਵਾਪਸ ਲੈਣ ਲਈ ਸਰਕਾਰੀ ਅਧਿਕਾਰੀਆਂ ਦੇ ਨਾਂ ਵਰਤ ’ਕੇ ਆਪਣੇ ਹੀ ਪਿੰਡ ਦੇ ਇੱਕ ਵਿਅਕਤੀ ਤੋਂ 50 ਹਜ਼ਾਰ ਰੁਪਏ ਲੈ ਰਿਹਾਸੀ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨਾਂ ਦੇ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਮਰੀ ਹੋਈ ਗਊ ਦਾ ਬੀਮਾ ਦੇਣ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐਸਬੀਆਈ ਦਾ ਸਹਾਇਕ ਮੈਨੇਜਰ ਵਿਜੀਲੈਂਸ ਵੱਲੋਂ ਕਾਬੂ
ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਆਪਣੇ ਹੀ ਪਿੰਡ ਦੇ ਖੁਸ਼ਪਾਲ ਸਿੰਘ ਵੱਲੋਂ ਪਿੰਡ ’ਚ ਚਲਾਏ ਜਾ ਰਹੇ ਬਾਇਓ ਗੈਸ ਪਲਾਂਟ ’ਚ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਵਿਚ ਉਸਨੇ ਦਾਅਵਾ ਕੀਤਾ ਸੀ ਕਿ ਇਸਨੇ ਇਹ ਬਾਇਓ ਗੈਸ ਪਿੰਡ ਦੀ ਸਾਂਝੀ ਜਮੀਨ ਵਿਚ ਲਗਾਇਆ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਹਲਕੇ ਦੇ ਪਟਵਾਰੀ ਨੇ ਖੁਸ਼ਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਪੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਿਹਾ ਸੀ।
ਰਿਸ਼ਵਤ ਵਜੋਂ ਲੱਖ ਰੁਪਇਆ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਇਸੇ ਦੌਰਾਨ ਜਦ ਕੁੱਝ ਲੋਕਾਂ ਨੇ ਗੁਰਪ੍ਰੀਤ ਸਿੰਘ ਨੂੰ ਆਪਣੇ ਹੀ ਪਿੰਡ ਦੇ ਵਿਅਕਤੀ ਵਿਰੁਧ ਸਿਕਾਇਤ ਨਾ ਕਰਨ ਲਈ ਅਪਰੋਚ ਕਰਨਾ ਸ਼ੁਰੂ ਕੀਤਾ ਤਾਂ ਉਸਨੇ ਇਹ ਕਹਿ ਕੇ ਸਿਕਾਇਤਕਰਤਾ ਕੋਲੋਂ 2.50 ਲੱਖ ਰੁਪਏ ਦੀ ਰਿਸ਼ਵਤ ਮੰਗ ਲਈ ਹੁਣ ਸਿਕਾਇਤ ਵਾਪਸ ਲੈਣ ਬਦਲੇ ਹੋਰ ਸਰਕਾਰੀ ਅਧਿਕਾਰੀਆਂ ਨੂੰ ਵੀ ਪੈਸੇ ਦੇਣੇ ਪੈਣਗੇ। ਪ੍ਰੰਤੂ ਸਿਕਾਇਤਕਰਤਾ ਨੂੰ ਕੋਈ ਸਿਆਣਾ ਸੱਜ਼ਣ ਟੱਕਰ ਗਿਆ, ਜਿਸਨੇ ਇਸਦੀ ਸਿਕਾਇਤ ਵਿਜੀਲੈਂਸ ਕੋਲ ਕਰਵਾ ਦਿੱਤੀ। ਵਿਜੀਲੈਂਸ ਵੱਲੋਂ ਵਿਛਾਏ ਜਾਲ ਵਿਚ ਫ਼ਸਦਿਆਂ ਗੁਰਪ੍ਰੀਤ ਸਿੰਘ ਨੇ ਪਹਿਲੀ ਕਿਸ਼ਤ ਵਜੋਂ 50 ਹਜ਼ਾਰ ਰੁਪਏ ਹਾਸਲ ਕਰ ਲਏ ਤੇ ਇਸ ਦੌਰਾਨ ਉਸਨੂੰ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Share the post "ਸਰਕਾਰੀ ਅਧਿਕਾਰੀਆਂ ਦੇ ਨਾਂ ‘ਤੇ ਪਿੰਡ ਦੇ ਹੀ ਬੰਦੇ ਤੋਂ 50 ਹਜ਼ਾਰ ਦੀ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ"