ਰਾਮਪੁਰਾ (ਬਠਿੰਡਾ), 24 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਰਾਮਪੁਰਾ ਵਿਖੇ ਨਗਰ ਕੌਂਸਲ ਦਫ਼ਤਰ ਵਿਖੇ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ।
ਸਿੰਗਾਪੁਰ ਤੋਂ ਬਾਅਣ ਹੁਣ ਪੰਜਾਬ ਦੇ ਸਰਕਾਰੀ ਅਧਿਆਪਕ ਟਰੇਨਿੰਗ ਲਈ ਫਿਨਲੈਂਡ ’ਚ ਜਾਣਗੇ
ਇਸ ਮੌਕੇ ਤਹਿਸੀਲਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਕੈਂਪਾਂ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਹਰ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਹਿਮ ਪ੍ਰਾਪਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਕਰ ਸਾਂਝ ਨੂੰ ਪੂਰਨ ਬਰਕਰਾਰ ਰੱਖਿਆ ਜਾਵੇ ਤੇ ਛੋਟੇ-ਮੋਟੇ ਮਸਲਿਆਂ ਨੂੰ ਆਪਸ ਵਿਚ ਮਿਲ ਬੈਠ ਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ।
ਨਵੇਂ ਬਣੇ ਮੰਤਰੀਆਂ ਨੇ ਪ੍ਰਵਾਰਾਂ ਸਹਿਤ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ
ਇਸ ਮੌਕੇ ਆਮ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਸੀਵਰੇਜ ਦੀ ਸਮੱਸਿਆਵਾਂ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਜ਼ਿਆਦਾਤਰ ਸਮੱਸਿਆਵਾਂ ਸਾਹਮਣੇ ਆਈਆਂ, ਜਿਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਭੇਜੀਆਂ ਗਈਆਂ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਤਵੰਤੇ ਅਤੇ ਆਮ ਲੋਕ ਆਦਿ ਹਾਜ਼ਰ ਸਨ।
Share the post "‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਰਾਮਪੁਰਾ ਵਿਖੇ ਲਗਾਇਆ ਜਨ ਸੁਣਵਾਈ ਕੈਂਪ"