👉ਪਿਤਾ ਦੀ ਮੌਤ ਤੋਂ ਬਾਅਦ ਮਿਲੀ ਸੀ ਪੁਲਿਸ ’ਚ ਨੌਕਰੀ
ਬਠਿੰਡਾ, 25 ਦਸੰਬਰ: ਸਥਾਨਕ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਗਿਰੋਹ ਨੂੰ ਫ਼ੜਿਆ ਹੈ, ਜਿਸਦੇ ਪੰਜਾਬ ਪੁਲਿਸ ਦਾ ਇੱਕ ਹੌਲਦਾਰ ਵੀ ਸ਼ਾਮਲ ਹੈ। ਇਸਦੇ ਨਾਲ ਦੋ ਹੋਰ ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇੰਨ੍ਹਾਂ ਕੋਲੋਂ 05 ਗਰਾਮ 95 ਮਿਲੀਗ੍ਰਾਮ ਹੈਰੋਇਨ ਅਤੇ ਇੱਕ ਕਾਰ ਬਰਾਮਦ ਕੀਤੀ ਗਈ। ਡੀਐਸਪੀ ਸਿਟੀ ਸਰਵਜੀਤ ਸਿੰਘ ਬਰਾੜ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਗੁਪਤ ਇਤਲਾਹ ’ਤੇ ਕੀਤੀ ਇਸ ਕਾਰਵਾਈ ਦੌਰਾਨ ਹੌਲਦਾਰ ਹਰਜੀਤ ਸਿੰਘ 5ਵੀਂ ਕਮਾਡੋ ਬਟਾਲੀਅਨ ਬਠਿੰਡਾ ਵਾਸੀ ਜੁਝਾਰ ਸਿੰਘ ਨਗਰ, ਮਨਪ੍ਰੀਤ ਸਿੰਘ ਵਾਸੀ ਚੰਦਸਰ ਬਸਤੀ ਅਤੇ ਗਗਨਦੀਪ ਸਿੰਘ ਵਾਸੀ ਪਿੰਡ ਕੱਖਾਵਾਲੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋਕਿ ਇੱਕ ਕਾਰ ’ਤੇ ਸਵਾਰ ਸਨ।
ਇਹ ਵੀ ਪੜ੍ਹੋ ਨੈਨੀਤਾਲ ’ਚ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖ਼ਾਈ ਡਿੱਗੀ, ਇੱਕ ਬੱਚੇ ਸਹਿਤ ਚਾਰ ਜਣਿਆਂ ਦੀ ਹੋਈ ਮੌ+ਤ
ਮੁਢਲੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਮਨਪ੍ਰੀਤ ਵਿਰੁਧ ਪਹਿਲਾਂ ਵੀ ਕਰੀਬ ਅੱਧੀ ਦਰਜ਼ਨ ਪਰਚੇ ਦਰਜ਼ ਹਨ ਅਤੇ ਗਗਨਦੀਪ ਵਿਰੁਧ ਵੀ ਇੱਕ ਪਰਚਾ ਹੈ ਜਦਕਿ ਹੌਲਦਾਰ ਹਰਜੀਤ ਪਹਿਲੀ ਵਾਰ ਫ਼ਸਿਆ ਹੈ। ਫ਼ਿਲਹਾਲ ਪੁਲਿਸ ਨੇ ਤਿੰਨਾਂ ਵਿਰੁਧ ਪਰਚਾ ਦਰਜ਼ ਕਰਕੇ ਇੰਨ੍ਹਾਂ ਨੂੰ ਰਿਮਾਂਡ ’ਤੇ ਲੈ ਲਿਆ ਹੈ। ਉਧਰ ਇਹ ਵੀ ਜਾਣਕਾਰੀ ਮਿਲੀ ਹੈ ਕਿ ਹੌਲਦਾਰ ਹਰਜੀਤ ਸਿੰਘ ਨੂੰ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਪੁਲਿਸ ਵਿਭਾਗ ਵਿਚ ਤਰਸ ਦੇ ਆਧਾਰ ’ਤੇ ਨੌਕਰੀ ਮਿਲੀ ਸੀ ਪ੍ਰੰਤੂ ਇਹ ਖ਼ੁਦ ਵੀ ਕਥਿਤ ਤੌਰ ’ਤੇ ਨਸ਼ਿਆਂ ਦਾ ਆਦੀ ਹੋ ਗਿਆ ਸੀ, ਜਿਸਤੋਂ ਬਾਅਦ ਇਸ ਕੰਮ ਵਿਚ ਪੈ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK