Kapurthala News: ਵਿਦੇਸ਼ਾਂ ‘ਚ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀ ਖਬਰ ਆਉਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਜ਼ਿਲ੍ਹਾ ਕਪੂਰਥਲਾ ਦੇ ਬਲਾਕ ਨਡਾਲਾ ਆਉਂਦੇ ਪਿੰਡ ਤਲਵੰਡੀ ਪੁਰਦਲ ਨਾਲ ਸਬੰਧਤ ਇੱਕ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪਤਾ ਲੱਗਿਆ ਹੈ ਕਿ 23 ਸਾਲਾਂ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ 8 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ।
ਇਹ ਵੀ ਪੜ੍ਹੋ ਮੇਰਠ ਤੋਂ ਬਾਅਦ ਹੁਣ ਲੁਧਿਆਣਾ ‘ਚ ਨੀਲੇ ਰੰਗ ਦੇ ਡਰੰਮ ਵਿਚੋਂ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ
ਪ੍ਰਵਾਰਕ ਮੈਂਬਰਾਂ ਮੁਤਾਬਕ ਰਣਜੀਤ ਸਿੰਘ ਨੂੰ ਪਿਛਲੇ ਕੁੱਝ ਸਮੇਂ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਨੇ ਘੇਰ ਲਿਆ। ਜਿਸ ਕਾਰਨ ਉਹ ਕਾਫ਼ੀ ਬੀਮਾਰ ਹੋ ਗਿਆ ਤੇ ਅਮਰੀਕਾ ਦੇ ਹਸਪਤਾਲ ਵਿਚ ਹੀ ਉਸਦਾ ਇਲਾਜ ਚੱਲ ਰਿਹਾ ਸੀ, ਜਿੱਥੇ ਬੀਤੇ ਕੱਲ ਉਸਨੇ ਦਮ ਤੋੜ ਦਿੱਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


