ਚੰਡੀਗੜ੍ਹ, 6 ਜਨਵਰੀ:ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਵਿਚ ਦੱਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ‘ਤੇ ਰਿਸਰਚ ਚੇਅਰ ਦੀ ਸਥਾਪਨਾ ਕੀਤੀ ਜਾਵੇਗੀ। ਜਮੁਨਾ ਆਟੋ ਇੰਡਸਟਰੀ ਲਿਮੀਟੇਡ ਨੇ ਅੱਜ ਇਸ ਉਦੇਸ਼ ਦੇ ਲਈ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ 25 ਲੱਖ ਰੁਪਏ ਦਾ ਚੈਕ ਭੇਂਟ ਕੀਤਾ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿਖਿਆਵਾਂ ਨਾਲ ਸਬੰਧਿਤ ਵਿਦਿਅਕ ਖੋਜ ਅਤੇ ਸਭਿਆਚਾਰਕ ਅਧਿਐਨ ਨੂੰ ਪ੍ਰੋਤਸਾਹਨ ਦੇਣ ਦੇ ਉਦੇਸ਼ ਨਾਲ ਇਸ ਰਿਸਰਚ ਚੇਅਰ ਨੂੰ ਜਮੁਨਾ ਆਟੋ ਇੰਡਸਟਰੀ ਲਿਮੀਟੇਡ ਵੱਲੋਂ ਉਨ੍ਹਾਂ ਦੇ ਕਾਰਪੋਰੇਟ ਸਮਾਜਿਕ ਜਿਮੇਵਾਰੀ (ਸੀਐਸਆਰ) ਪ੍ਰੋਗ੍ਰਾਮ ਤਹਿਤ ਫੰਡ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ:ਨਾਇਬ ਸਿੰਘ ਸੈਣੀ
ਇਸ ਮੌਕੇ ‘ਤੇ ਸੈਰ-ਸਪਾਟਾ ਮੰਤਰੀ ਸ੍ਰੀ ਅਰਵਿੰਦ ਸ਼ਰਮਾ, ਓਐਸਡੀ ਡਾ. ਪ੍ਰਭਲੀਨ ਸਿੰਘ ਤੇ ਸ੍ਰੀ ਰਣਦੀਪ ਸਿੰਘ ਜੋਹਰ, ਚੇਅਰਮੈਨ, ਜਮੁਨਾ ਆਟੋਸ ਇੰਡਸਟਰੀ ਲਿਮੀਟਡ ਵੀ ਮੌਜੂਦ ਰਹੇ।ਰਿਸਰਚ ਚੇਅਰ ਦੀ ਸਥਾਪਨਾ ਨਾਲ ਨਾ ਸਿਰਫ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਹੋਵੇਗਾ, ਸਗੋ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਵਿਦਿਅਕ ਅਤੇ ਖੋਜ ਦੇ ਮੌਕਿਆਂ ਨੂੰ ਪ੍ਰੋਤਸਾਹਨ ਮਿਲੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ‘ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ"