Sunday, January 18, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਰਾਜ ਚੋਣ ਕਮਿਸ਼ਨ ਵੱਲੋਂ ਆਗਾਮੀ ਨਗਰ ਨਿਗਮ ਚੋਣਾਂ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਪੰਜਾਬ ਪੁਲਿਸ ਨਾਲ ਸਮੀਖਿਆ ਮੀਟਿੰਗ

Date:

spot_img

👉ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਚੋਣਾਂ ਦੀ ਸੁਰੱਖਿਆ ਅਤੇ ਕਾਨੂੰਨ ਅਤੇ ਵਿਵਸਥਾ ਨਾਲ ਸਬੰਧਤ ਪ੍ਰਬੰਧਾਂ ਦੀ ਨਿਗਰਾਨੀ ਲਈ ਨਿਯੁਕਤ
ਚੰਡੀਗੜ੍ਹ, 5 ਦਸੰਬਰ:ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਆਗਾਮੀ ਨਗਰ ਨਿਗਮ ਚੋਣਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਕੱਤਰ (ਗ੍ਰਹਿ) ਗੁਰਕੀਰਤ ਕਿਰਪਾਲ ਸਿੰਘ, ਵਿਸ਼ੇਸ਼ ਡੀਜੀਪੀ ਪੰਜਾਬ, ਅਰਪਿਤ ਸ਼ੁਕਲਾ ਅਤੇ ਰਾਜ ਚੋਣ ਕਮਿਸ਼ਨ ਦੇ ਸਕੱਤਰ ਜਗਜੀਤ ਸਿੰਘ ਹਾਜ਼ਰ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ 5 ਨਗਰ ਨਿਗਮਾਂ, 44 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ 43 ਵਾਰਡਾਂ ਦੇ ਨਾਲ-ਨਾਲ ਹੋਰ ਨਗਰ ਨਿਗਮਾਂ ਦੇ 6 ਵਾਰਡਾਂ ਲਈ ਲਈ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਸੂਬੇ ਦੇ ਕੁੱਲ 1609 ਪੋਲਿੰਗ ਸਥਾਨ ਅਤੇ 3717 ਪੋਲਿੰਗ ਬੂਥ ਹਨ; ਜਿਨ੍ਹਾਂ ਵਿੱਚੋਂ 344 ਨੂੰ ਅਤਿ ਸੰਵੇਦਨਸ਼ੀਲ ਅਤੇ 665 ਨੂੰ ਸੰਵੇਦਨਸ਼ੀਲ ਪੋਲਿੰਗ ਸਥਾਨਂ ਘੋਸ਼ਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮਹਾਰਾਸ਼ਟਰ ’ਚ ਭਾਜਪਾ ਦੇ ਦੇਵੇਂਦਰ ਫੜਨਵੀਸ ਦੀ ਹੋਈ ਤਰੱਕੀ, ਬਣੇ ਮੁੱਖ ਮੰਤਰੀ

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਪੋਲਿੰਗ ਸਥਾਨਾਂ ਅਤੇ ਬੂਥਾਂ ’ਤੇ ਸੁਰੱਖਿਆ ਦੇ ਨਿਯਮਾਂ ਅਨੁਸਾਰ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਲਈ ਕੁੱਲ ਪੰਜਾਬ ਪੁਲਿਸ ਦੇ ਕਰੀਬ 20,486 ਪੁਲਿਸ ਮੁਲਾਜ਼ਮ ਅਤੇ ਹੋਮਗਾਰਡ ਜਵਾਨ ਤਾਇਨਾਤ ਕੀਤੇ ਜਾਣਗੇ। 500 ਪੈਟਰੋਲਿੰਗ ਪਾਰਟੀਆਂ ਅਤੇ 283 ਸਟਰਾਈਕਿੰਗ ਰਿਜ਼ਰਵ (ਡੀ.ਜੀ.ਪੀ. ਪੰਜਾਬ, ਰੇਂਜ ਅਤੇ ਜ਼ਿਲ੍ਹਾ ਹੈੱਡਕੁਆਰਟਰ, ਸਬ-ਡਵੀਜ਼ਨ ਜੀ.ਓ. ਅਤੇ ਪੁਲਿਸ ਸਟੇਸ਼ਨ) ਵੀ ਪੋਲੰਗ ਖੇਤਰਾਂ ਨੂੰ 24 ਘੰਟੇ ਸੁਰੱਖਿਅਤ ਰੱਖਣ ਅਤੇ ਕਿਸੇ ਵੀ ਸੰਕਟਕਾਲੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਲਈ ਤਾਇਨਾਤ ਕੀਤੇ ਜਾਣਗੇ। ਸਾਰੇ ਸਬ-ਡਵੀਜ਼ਨ ਜੀ.ਓ. ਨਿਰਵਿਘਨ ਤੇ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਆਪਣੇ ਸਬੰਧਤ ਖੇਤਰ ਦੀ ਨਿਗਰਾਨੀ ਕਰਨਗੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

ਉਕਤ ਤੋਂ ਇਲਾਵਾ, ਨਜਾਇਜ਼ ਸ਼ਰਾਬ, ਨਕਦੀ, ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਆਵਾਜਾਈ ਨੂੰ ਰੋਕਣ ਲਈ ਸੂਬੇ ਭਰ ਵਿੱਚ ਦਿਨ-ਰਾਤ 74 ਸੈਕੰਡ ਲਾਈਨ ਆਫ਼ ਡਿਫੈਂਸ ਨਾਕੇ, 87 ਅੰਤਰਰਾਜੀ ਨਾਕੇ ਅਤੇ 257 ਅੰਤਰ-ਜ਼ਿਲ੍ਹਾ/ਇੰਟਰ-ਜ਼ਿਲ੍ਹਾ ਨਾਕੇ ਲਗਾਏ ਜਾਣਗੇ।ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ ਪੰਜਾਬ ਅਰਪਿਤ ਸ਼ੁਕਲਾ, ਆਈ.ਪੀ.ਐਸ. ਨੂੰ ਇਹਨਾਂ ਚੋਣਾਂ ਲਈ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਨੇ ਮੰਗ ਕੀਤੀ ਕਿ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਵੱਲੋਂ ਅਮਨ-ਕਾਨੂੰਨ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਬਦਨਾਮ ਵਿਅਕਤੀਆਂ, ਸ਼ਰਾਰਤੀ ਅਨਸਰਾਂ, ਬੂਟ-ਲੈਗਰਸ, ਜ਼ਮਾਨਤ/ਪੈਰੋਲ ਜੰਪਰਾਂ, ਘੋਸ਼ਿਤ ਭਗੌੜਿਆਂ ਆਦਿ ਬਾਰੇ ਰੋਜ਼ਾਨਾ ਆਧਾਰ ’ਤੇ ਨਜ਼ਰ ਰੱਖੀ ਜਾਵੇ ਅਤੇ ਕਾਬੂ ਕਰਨ ਲਈ ਕਦਮ ਚੁੱਕੇ ਜਾਣ

ਇਹ ਵੀ ਪੜ੍ਹੋ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੋੜਾਂ ਨੂੰ ਪੁਲਿਸ ਨੇ ਕੀਤਾ ਅਦਾਲਤ ’ਚ ਪੇਸ਼

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਾਰੇ ਸਟੋਰੇਜ/ਕਾਉਂਟਿੰਗ ਸੈਂਟਰਾਂ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ ਤਾਂ ਜੋ ਜਿਸ ਇਮਾਰਤ ਵਿੱਚ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ ਉਸ ਦੇ ਅੰਦਰ ਅਤੇ ਆਲੇ ਦੁਆਲੇ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਜਾ ਸਕਣ। ਚੋਣਾਂ ਦੀ ਮਿਤੀ ਤੋਂ 3 ਦਿਨ ਪਹਿਲਾਂ ਤੱਕ ਸ਼ਰਾਰਤੀ ਅਨਸਰਾਂ ਦੇ ਸੂਬੇ ਵਿੱਚ ਦਾਖਲੇ ਨੂੰ ਰੋਕਣ ਅਤੇ ਸ਼ਰਾਬ ਜਾਂ ਨਸ਼ਿਆਂ ਦੀ ਤਸਕਰੀ ਜਾਂ ਵੰਡ ਨੂੰ ਰੋਕਣ ਲਈ ਸਖ਼ਤ ਚੌਕਸੀ ਅਤੇ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ।ਰਾਜ ਕਮਲ ਚੌਧਰੀ ਨੇ ਅੱਗੇ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਦਮ ਚੁੱਕੇ ਜਾਣ ਅਤੇ ਇਹ ਯਕੀਨੀ ਬਣਾਉਣ ਲਈ ਢੁਕਵੇਂ ਉਪਾਅ ਕੀਤੇ ਜਾਣ ਤਾਂ ਜੋ ਵੋਟਰਾਂ ਨੂੰ ਡਰਾ/ਧਮਕਾ ਕੇ ਜਾਂ ਕਿਸੇ ਹੋਰ ਢੰਗ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਨਾ ਰੋਕਿਆ ਜਾਵੇ ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਕਾਂਗਰਸ ਅਤੇ ਆਪ ਦੀ ਨੀਤੀਆਂ ਨੇ ਰੰਗਲੇ ਪੰਜਾਬ ਨੂੰ ਬਣਾਇਆ ਕੰਗਲਾ ਪੰਜਾਬ: ਨਾਇਬ ਸਿੰਘ ਸੈਣੀ

👉ਹੜ੍ਹ ਵਿੱਚ ਪ੍ਰਭਾਵਿਤਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ...

ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ

👉ਬਰਿੰਦਰ ਕੁਮਾਰ ਗੋਇਲ ਵੱਲੋਂ ਭਾਰਤੀ ਭੂ-ਵਿਗਿਆਨ ਸਰਵੇਖਣ ਅਤੇ ਪੰਜਾਬ...

Moga Mayor ਦੀ ਚੋਣ ਦਾ ਵੱਜਿਆ ਬਿਗੁਲ; 19 ਨੂੰ ਹੋਵੇਗੀ ਚੋਣ

Moga News: Moga ਨਗਰ ਨਿਗਮ ਦੇ Mayor ਦੀ ਚੋਣ...