Fatehgarh Sahib News:ਪੰਜਾਬ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਧੀਨ ਆਉਂਦੇ ਕਸਬਾ ਖਮਾਣੋਂ ਦੇ ਵਿਚ 12ਵੀਂ ਜਮਾਤ ‘ਚ ਪੜ੍ਹਦੇ ਇੱਕ ਵਿਦਿਆਰਥੀ ਦਾ ਉਸਦੇ ਜਮਾਤੀਆਂ ਵੱਲੋਂ ਹੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਨਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਤਾ ਲੱਗਿਆ ਹੈ ਕਿ ਖਮਾਣੋਂ ਦੇ ਵਿਚ ਇੱਕ ਨਿੱਜੀ ਸਕੂਲ ਵਿਚ ਮੈਡੀਕਲ ਦੇ ਵਿਦਿਆਰਥੀ ਮਾਨਵਿੰਦਰ ਦਾ ਆਪਣੇ ਕੁੱਝ ਸਾਥੀਆਂ ਨਾਲ ਤਕਰਾਰ ਹੋ ਗਿਆ ਸੀ, ਜਿਸਤੋਂ ਬਾਅਦ ਉਸਦਾ ਕਿਰਚਾ ਮਾਰ ਕੇ ਕਤਲ ਕਰ ਦਿੱਤਾ। ਉਧਰ, ਥਾਣਾ ਖਮਾਣੋਂ ਦੇ ਅਧਿਕਾਰੀਆਂ ਨੇ ਦਸਿਆ ਕਿ ਮ੍ਰਿਤਕ ਦੇ ਪ੍ਰਵਾਰ ਵਾਲਿਆਂ ਦੇ ਬਿਆਨਾਂ ਉੱਪਰ ਦੋ ਵਿਦਿਆਰਥੀਆਂ ਵਿਰੁਧ ਕਤਲ ਦਾ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


