‘ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਦੇ ਤਹਿਤ ਫਾਜ਼ਿਲਕਾ ਜਿਲੇ ਵਿੱਚ ਤਲਾਸ਼ੀ ਅਭਿਆਨ ਚਲਾਇਆ-ਆਈਜੀ,ਐਸਐਸਪੀ ਨੇ ਕੀਤੀ ਅਗਵਾਈ

0
63
+1

👉ਮੁਹਿੰਮ ਦੌਰਾਨ 2 ਪੁਲਿਸ ਕਪਤਾਨਾਂ, 4 ਡੀਐਸਪੀ ਅਤੇ 13 ਐਸਐਚਓ ਸਮੇਤ ਪੁਲਿਸ ਪਾਰਟੀਆਂ ਵੱਲੋਂ ਦਰਜਨਾਂ ਥਾਵਾਂ ਤੇ ਮਾੜੇ ਅਨਸਰਾਂ ਦੀ ਚੈਕਿੰਗ
👉ਨਸ਼ਿਆ ਖਿਲਾਫ ਫੈਸਲਾਕੁੰਨ ਲੜਾਈ ਆਰੰਭ-ਆਈਜੀ ਬਲਜੋਤ ਸਿੰਘ ਰਾਠੌੜ
👉ਮਾੜੇ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ-ਐਸਐਸਪੀ ਵਰਿੰਦਰ ਸਿੰਘ ਬਰਾੜ
Fazilka News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ 13 ਥਾਣਿਆਂ ਦੀ ਪੁਲਿਸ ਵੱਲੋਂ ਅੱਜ ਨਸ਼ੇ ਦੇ ਕਾਲੇ ਕਾਰੋਬਾਰ ਦਾ ਲੱਕ ਤੋੜਨ ਲਈ ਸੱਕੀ ਥਾਂਵਾਂ ਤੇ ਇੱਕ ਵਿਸ਼ੇਸ਼ ਤਲਾਸੀ ਅਭਿਆਨ ਚਲਾਇਆ ਗਿਆ। ਇਸ ਦੀ ਨਿਗਰਾਨੀ ਲਈ ਬਲਜੋਤ ਸਿੰਘ ਰਾਠੌੜ ਆਈਪੀਐਸ ਆਈਜੀ ਜੀਆਰਪੀ ਪਟਿਆਲਾ ਵਿਸ਼ੇਸ਼ ਤੌਰ ਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਹੁੰਚੇ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼;ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ 

ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ 2 ਐਸਪੀ, 4 ਡੀਐਸਪੀ ਅਤੇ 13 ਥਾਣਾ ਮੁਖੀਆਂ ਨੇ ਵੱਡੀ ਪੁਲਿਸ ਫੋਰਸ ਨਾਲ ਜ਼ਿਲ੍ਹੇ ਵਿੱਚ ਦਰਜਨਾਂ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਇਸ ਦੌਰਾਨ ਆਈਜੀ ਬਲਜੋਤ ਸਿੰਘ ਰਾਠੋੜ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਵੱਲੋਂ ਫਾਜ਼ਿਲਕਾ ਅਤੇ ਜਲਾਲਾਬਾਦ ਇਲਾਕੇ ਵਿੱਚ ਚੱਲ ਰਹੀ ਇਸ ਮੁਹਿੰਮ ਦਾ ਮੌਕੇ ਤੇ ਜਾ ਕੇ ਜਾਇਜ਼ਾ ਲਿਆਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਬਲਜੋਤ ਸਿੰਘ ਰਾਠੌੜ ਆਈਪੀਐਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਇੱਕ ਫੈਸਲਾ-ਕੁੰਨ ਲੜਾਈ ਵਿੱਢੀ ਗਈ ਹੈ ਅਤੇ ਪੰਜਾਬ ਪੁਲਿਸ ਇਹ ਯਕੀਨੀ ਬਣਾਏਗੀ ਕਿ ਨਸ਼ੇ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ।

ਇਹ ਵੀ ਪੜ੍ਹੋ ਨਸ਼ੇ ਦੀ ਚੇਨ ਨੂੰ ਤੋੜਨ ਲਈ ਪੁਲਿਸ ਵੱਲੋਂ ਕੀਤਾ ਗਿਆ ਹੈ ਵਿਆਪਕ ਪਲਾਨ ਤਿਆਰ: DGP ਜਤਿੰਦਰ ਜੈਨ

ਉਨਾਂ ਨੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਹਨਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੀ ਅਲਾਮਤ ਨੂੰ ਖਤਮ ਕਰਨ ਲਈ ਪੁਲਿਸ ਵੱਲੋਂ ਵਿਆਪਕ ਅਭਿਆਨ ਵਿਢਿੱਆ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਨਸ਼ਾ ਤਸਕਰ ਜਿਲ੍ਹੇ ਵਿੱਚ ਨਾ ਰਹੇ।

ਇਹ ਵੀ ਪੜ੍ਹੋ  ਟਰੰਪ ਤੇ ਜੇਲੇਂਸਕੀ ਵਿਚਕਾਰ ਤਿੱਖੀ ਬਹਿਸਬਾਜ਼ੀ ਤੇ ਨੌਕ-ਝੋਕ, ਅਮਰੀਕਾ ਨੇ ਦਿੱਤੀ ਨਤੀਜ਼ੇ ਭੁਗਤਣ ਦੀ ਚੇਤਾਵਨੀ

👉ਨਸ਼ੇ ਤੋਂ ਪੀੜਤ ਲੋਕ ਇਲਾਜ ਕਰਵਾਉਣ
ਇਸ ਮੌਕੇ ਗੱਲਬਾਤ ਕਰਦਿਆਂ ਆਈਜੀ ਬਲਜੋਤ ਸਿੰਘ ਰਾਠੌੜ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਲੱਤ ਤੋਂ ਪੀੜਿਤ ਹੈ ਅਤੇ ਨਸ਼ਾ ਕਰਦਾ ਹੈ ਤਾਂ ਉਹ ਨਸ਼ਾ ਮੁਕਤੀ ਕੇਂਦਰਾਂ ਵਿਖੇ ਪਹੁੰਚ ਕੇ ਆਪਣਾ ਇਲਾਜ ਕਰਵਾਏ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਇਲਾਜ ਮੁਫਤ ਕੀਤਾ ਜਾਂਦਾ ਹੈ ਅਤੇ ਅਜਿਹੇ ਲੋਕਾਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਏਗਾ ਕਿ ਨਸ਼ੇ ਦੀ ਕਿਧਰੋਂ ਵੀ ਸਪਲਾਈ ਨਾ ਹੋਵੇ, ਇਸ ਲਈ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਹ ਛੇਤੀ ਤੋਂ ਛੇਤੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਹੁੰਚ ਕੇ ਆਪਣਾ ਨਸ਼ਾ ਛੱਡਣ ਦਾ ਇਲਾਜ ਕਰਵਾ ਲਵੇ।

👉ਐਸਐਸਪੀ ਵੱਲੋਂ ਲੋਕਾਂ ਨੂੰ ਇਸ ਮੁਹਿੰਮ ਵਿਚ ਜੁੜਨ ਦਾ ਸੱਦਾ
ਇਸ ਮੌਕੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਯੁੱਧ ਵਿਚ ਲੋਕ ਭਾਗੀਦਾਰੀ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਇਲਾਕੇ ਵਿਚ ਕੋਈ ਨਸ਼ਾ ਵੇਚਦਾ ਹੈ ਤਾਂ ਲੋਕ ਬੇਝਿਜਕ ਉਸਦੀ ਸੂਚਨਾ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਖੁੱਲ ਕੇ ਗਲਬਾਤ ਕਰਨ ਅਤੇ ਆਪਣੇ ਬੱਚਿਆਂ ਦੀ ਸਖ਼ਸੀਅਤ ਉਸਾਰੀ ਲਈ ਲਗਾਤਾਰ ਉਨ੍ਹਾਂ ਨੂੰ ਚੰਗੇ ਲਈ ਪ੍ਰੇਰਿਤ ਕਰਦੇ ਰਹਿਣ ਤਾਂ ਜੋ ਸਾਡੇ ਬੱਚਿਆਂ ਨੂੰ ਨਸ਼ੇ ਦੀ ਦਲਦਲ ਵਿਚ ਜਾਣ ਤੋਂ ਰੋਕਿਆ ਜਾ ਸਕੇ।ਯੁੱਧ ਨਸ਼ਿਆਂ ਵਿਰੁੱਧ ਇਸ ਮੁਹਿੰਮ ਦੌਰਾਨ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਤੋਂ ਇਲਾਵਾ ਐਸਪੀ ਪ੍ਰਦੀਪ ਸਿੰਘ ਸੰਧੂ ਅਤੇ ਐਸਪੀ ਕਰਨਵੀਰ ਸਿੰਘ, ਡੀਐਸਪੀ ਜਤਿੰਦਰ ਸਿੰਘ, ਤਰਸੇਮ ਮਸ਼ੀਹ, ਸਖਵਿੰਦਰ ਸਿੰਘ ਅਤੇ ਤਜਿੰਦਰ ਪਾਲ ਸਿੰਘ ਨੇ ਇੰਨ੍ਹਾਂ ਟੀਮਾਂ ਦੀ ਅਗਵਾਈ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here