ਸਿੱਧੂ ਮੂਸੇਵਾਲਾ ਦੇ ਪ੍ਰਵਾਰ ਨਾਲ ਤੈਨਾਤ ਸੁਰੱਖਿਆ ਮੁਲਾਜ਼ਮ ਦੀ ਗੋ+ਲੀ ਲੱਗਣ ਕਾਰਨ ਮੌ+ਤ

0
73
+1

ਮਾਨਸਾ, 12 ਨਵੰਬਰ: ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਵਾਰ ਨਾਲ ਸੁਰੱਖਿਆ ਮੁਲਾਜ਼ਮ ਵਜੋਂ ਤੈਨਾਤ ਪੰਜਾਬ ਪੁਲਿਸ ਦੇ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਹੈ। ਮਿਰਤਕ ਪੁਲਿਸ ਮੁਲਾਜ਼ਮ ਦੀ ਪਹਿਚਾਣ ਹਰਦੀਪ ਸਿੰਘ ਦੇ ਤੌਰ ‘ਤੇ ਹੋਈ ਹੈ। ਉਹ ਸਿੱਧੂ ਦੇ ਤਾਇਆ ਚਮਕੌਰ ਸਿੰਘ ਨਾਲ ਸੁਰੱਖਿਆ ਮੁਲਾਜ਼ਮ ਵਜੋਂ ਤੈਨਾਤ ਸਨ।

ਬਠਿੰਡਾ ਦੇ ਰਾਏ ਕੇ ਕਲਾਂ ਦੀ ਮੰਡੀ ’ਚ ਤਿੱਖੀ ਝੜਪ ਤੋਂ ਬਾਅਦ ਦਰਜ਼ਨਾਂ ਕਿਸਾਨਾਂ ਵਿਰੁਧ ਪਰਚਾ ਦਰਜ਼

ਮਾਨਸਾ ਦੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾ ਦਿੱਤਾ ਗਿਆ ਹੈ। ਦਸਿਆ ਜਾ ਰਿਹਾ ਕਿ ਇਹ ਘਟਨਾ ਲਾਇਸੰਸੀ ਪਿਸਤੌਲ ਸਾਫ਼ ਕਰਨ ਸਮੇਂ ਵਾਪਰੀ ਹੈ। ਮਿ੍ਤਕ ਹਰਦੀਪ ਸਿੰਘ ਪੁਲਿਸ ਵਿੱਚ ਭਰਤੀ ਹੋਣ ਤੋਂ ਪਹਿਲਾਂ ਫੌਜ ਵਿੱਚ ਵੀ ਸੇਵਾ ਕਰ ਚੁੱਕੇ ਹਨ।

 

+1

LEAVE A REPLY

Please enter your comment!
Please enter your name here