ਨਸ਼ਿਆਂ ਦੀ ਰੋਕਥਾਮ ਲਈ ਚੇਤਨਤਾ ਜ਼ਰੂਰੀ : ਪੂਨਮ ਸਿੰਘ
ਬਠਿੰਡਾ, 18 ਦਸੰਬਰ : ਯੁਵਕ ਸੇਵਾਵਾਂ ਵਿਭਾਗ ਦੁਆਰਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਤੁੰਗਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਏਡੀਸੀ ਪੂਨਮ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਾਡਾ ਇੱਕਮੁੱਠ ਹੋਣਾ ਜ਼ਰੂਰੀ ਹੈ। ਉਨ੍ਹਾਂ ਉਮੀਦ ਜਤਾਈ ਕੇ ਪਿੰਡ ਦੀ ਸਮੂਹ ਪੰਚਾਇਤ ਤੇ ਸਕੂਲ ਦਾ ਸਮੁੱਚਾ ਸਟਾਫ ਇਕੱਠੇ ਹੋ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਹੋਰ ਸ਼ਲਾਘਾਯੋਗ ਉਪਰਾਲੇ ਕਰ ਸਕਦੇ ਹਨ।
ਸਾਬਕਾ ਵਿਦਿਆਰਥੀ ਦੀ ਕਰਤੂਤ; ਪੈਸੇ ਦੇ ਲਾਲਚ ’ਚ ‘ਗੁਰੂ’ ਤੋਂ ਹੀ ਮੰਗੀ ਫ਼ਿਰੌਤੀ, ਪੁਲਿਸ ਨੇ ਕੀਤਾ ਕਾਬੂ
ਉਨ੍ਹਾਂ ਪਿੰਡ ਦੇ ਬਜ਼ੁਰਗਾਂ ਵੱਲੋਂ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਤੋਂ ਇਲਾਵਾ ਖੇਡਾਂ ਤੇ ਸਵੈ ਰੋਜ਼ਗਾਰ ਅਤੇ ਹੋਰ ਖੇਤਰਾਂ ’ਚ ਮਾਰੀਆਂ ਜਾਣ ਵਾਲੀਆਂ ਮਾਣਮੱਤੀਆਂ ਉਪਲੱਬਧੀਆਂ ਦੀ ਸ਼ਲਾਘਾਂ ਕੀਤੀ। ਇਸ ਤੋਂ ਪਹਿਲਾਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਨੇ ਨਸ਼ਿਆਂ ਦੇ ਦੁਰਪ੍ਰਭਾਵ ਬਾਰੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਆਦਿ ’ਚ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਸਨਮਾਨਿਤ ਕੀਤਾ ਉੱਥੇ ਹੀ ਉਹਨਾਂ ਨੂੰ ਟਰੈਕ ਸੂਟਾਂ ਦੀ ਵੰਡ ਵੀ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹਰਿਆਣਾ ਦੇ ਸਿੱਖ ਆਗੂ ਝੀਂਡਾ ਪੁੱਜੇ ਖ਼ਨੌਰੀ ਬਾਰਡਰ
ਸੈਮੀਨਾਰ ਦੌਰਾਨ ਮਸਤਾਨਾ ਥੀਏਟਰ ਗੁਰੁੱਪ ਰਾਮਪੁਰਾ ਫੂਲ ਦੇ ਕਲਾਕਾਰਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਹੋਇਆ ਅਤੇ ਅਕਸ਼ ਮਹਿਰਾਜ ਵੱਲੋਂ ਲਿਖੇ ਤੇ ਸੋਨੀ ਢਿੱਲੋ ਵੱਲੋਂ ਨਿਰਦੇਸ਼ਤ ਕੀਤਾ ਗਿਆ ਨਾਟਕ ‘‘ਇੱਕ ਸੀ ਰੰਗ ਸਫੈਦ’’ ਖੇਡਿਆ ਗਿਆ। ਇਸ ਮੌਕੇ ਵਿਅੰਗਮਈ ਢੰਗ ਨਾਲ ਭੰਡ ਕਲਾ ਵੀ ਪੇਸ਼ ਕੀਤੀ ਗਈ।ਸਮਾਗਮ ਮੌਕੇ ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਪੰਜਾਬ ਸ੍ਰੀਮਤੀ ਬਲਜਿੰਦਰ ਕੌਰ ਤੁੰਗਵਾਲੀ, ਸਰਪੰਚ ਜੋਗਿੰਦਰ ਸਿੰਘ ਬਰਾੜ, ਦਸਮੇਸ਼ ਨਗਰ ਤੁੰਗਵਾਲੀ ਦੇ ਸਰਪੰਚ ਸਰਬਜੀਤ ਕੌਰ, ਸਕੂਲ ਦੀ ਪ੍ਰਿੰਸੀਪਲ ਰਾਖੀ ਅਗਰਵਾਲ, ਉੱਘੇ ਗਾਇਕ ਹਰਦੀਪ ਮਾਹਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਪਿੰਡ ਦੀ ਸਮੂਹ ਪੰਚਾਇਤ ਆਦਿ ਹਾਜ਼ਰ ਰਹੀ।