25 Views
ਖੰਨਾ, 5 ਸਤੰਬਰ: ਬੀਤੇ ਕੱਲ ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਟੈਂਡਰ ਘੁਟਾਲੇ ਵਿਚ ਹੋਈ ਦੱਸੀ ਜਾ ਰਹੀ ਹੈ, ਜਿਸਦੇ ਮਾਮਲੇ ਵਿਚ ਪਹਿਲਾਂ ਹੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ, ਜੋਕਿ ਹੁਣ ਜੇਲ੍ਹ ਦੇ ਵਿਚ ਬੰਦ ਹਨ।
ਖੇਤੀ ਨੀਤੀ: ਭਲਕੇ ਮੁੱਖ ਮੰਤਰੀ ਕਿਸਾਨ ਤੇ ਮਜ਼ਦੂਰ ਆਗੂਆਂ ਨਾਲ ਕਰਨਗੇ ਮੀਟਿੰਗ
ਬੀਤੇ ਕੱਲ ਈਡੀ ਦੀ ਜਲੰਧਰ ਟੀਮ ਵੱਲੋਂ ਖੰਨਾ ’ਚ ਸਥਿਤ ਆਸ਼ੂ ਦੇ ਨਜਦੀਕੀ ਮੰਨੇ ਜਾਂਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਜਾਂਚ ਕੀਤੀ ਗਈ ਸੀ। ਸੂਚਨਾ ਮੁਤਾਬਕ ਰਾਜਦੀਪ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ, ਜਿੱਥੇ ਉਸਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਜਿਕਰ ਬਣਦਾ ਹੈ ਕਿ ਟੈਂਡਰ ਘੁਟਾਲੇ ਵਿਚ ਈਡੀ ਤੋਂ ਇਲਾਵਾ ਵਿਜੀਲੈਂਸ ਵੱਲੋਂ ਵੀ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।