👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅਮਰਜੀਤ ਕੌਰ ਨੂੰ ਪਾਰਟੀ ਦਾ ਝੰਡਾ ਪਹਿਨਾ ਕੇ ਦਿਵਾਈ ਮੈਂਬਰਸ਼ਿਪ
Bathinda News: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਮਹਿਲਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 45 ਦੇ ਪ੍ਰਧਾਨ ਮੈਡਮ ਅਮਰਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਜੁਆਇੰਨ ਕਰ ਲਈ। ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਪਾਰਟੀ ਦਾ ਝੰਡਾ ਪਹਿਨਾ ਕੇ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਵੀ ਮੌਜੂਦ ਸਨ।ਸ੍ਰੀ ਸਾਧੂ ਸਿੰਘ ਦੀ ਅਗਵਾਈ ਵਿੱਚ ਮੈਡਮ ਅਮਰਜੀਤ ਕੌਰ ਦੇ ਪਰਿਵਾਰਕ ਮੈਂਬਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ ਮੋਹਾਲੀ ਪੁਲਿਸ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ
ਇਸ ਮੌਕੇ ਆਪਣੇ ਸੰਬੋਧਨ ਵਿੱਚ ਮੈਡਮ ਅਮਰਜੀਤ ਕੌਰ ਨੇ ਕਿਹਾ ਕਿ ਉਹ ਲਗਭਗ 20 ਸਾਲਾਂ ਤੱਕ ਮਹਿਲਾ ਅਕਾਲੀ ਦਲ ਦੇ ਵਾਰਡ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ, ਪਰ ਮੇਅਰ ਸ੍ਰੀ ਮਹਿਤਾ ਵੱਲੋਂ ਪਿਛਲੇ ਦਸ ਮਹੀਨਿਆਂ ਵਿੱਚ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕੀਤੇ ਗਏ ਯਤਨਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਵਿਕਾਸ ਪ੍ਰੋਜੈਕਟਾਂ, ਸਫਾਈ ਵਿੱਚ ਸੁਧਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ।ਮੇਅਰ ਪਦਮਜੀਤ ਸਿੰਘ ਮਹਿਤਾ ਨੇ ਮੈਡਮ ਅਮਰਜੀਤ ਕੌਰ ਦਾ ਪਾਰਟੀ ਵਿੱਚ ਸਵਾਗਤ ਕੀਤਾ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦਾ ਤਜਰਬਾ ਅਤੇ ਜਨ ਸੰਪਰਕ ਪਾਰਟੀ ਨੂੰ ਮਜ਼ਬੂਤ ਕਰਨਗੇ।
ਇਹ ਵੀ ਪੜ੍ਹੋ ਵੱਡੀ ਖ਼ਬਰ;ਵਿਜੀਲੈਂਸ ਦਾ ਐਸਐਸਪੀ ਮੁਅੱਤਲ, ਇੰਨ੍ਹਾਂ ਕਾਰਨਾਂ ਕਰਕੇ ਹੋਈ ਕਾਰਵਾਈ
ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਸਤਿਕਾਰ ਦਿੱਤਾ ਜਾਵੇਗਾ ਅਤੇ ਮਹੱਤਵਪੂਰਨ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਠਿੰਡਾ ਨੂੰ ਇੱਕ ਖੁਸ਼ਹਾਲ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਅਤੇ ਨੇੜਲੇ ਭਵਿੱਖ ਵਿੱਚ ਬਠਿੰਡਾ ਨੂੰ ਨਾ ਸਿਰਫ਼ ਪੰਜਾਬ ਸਗੋਂ ਦੇਸ਼ ਦੇ ਆਦਰਸ਼ ਸ਼ਹਿਰਾਂ ਵਿੱਚ ਗਿਣਿਆ ਜਾਵੇਗਾ।ਇਸ ਮੌਕੇ ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਸਮੇਤ ਕਈ ਪਾਰਟੀ ਵਰਕਰ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













