ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ

0
20
0

👉ਪੰਜਾਬ ਕਾਂਗਰਸ ਕਮੇਟੀ ਸਾਬਕਾ ਸਕੱਤਰ ਅਤੇ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਰੂਬੀ ਆਪ ‘ਚ ਸ਼ਾਮਿਲ
👉ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੋਵੇਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਕਰਈਆ ਸ਼ਾਮਲ, ਕੀਤਾ ਸਵਾਗਤ
Chandigarh News:ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਸੈਂਕੜੇ ਕਾਂਗਰਸੀ ਅਤੇ ਭਾਜਪਾ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਤੌਰ ’ਤੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਰੂਬੀ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਭੁਲਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ

ਇਸੇ ਤਰ੍ਹਾਂ ਤਜਿੰਦਰ ਸਿੰਘ ਚੰਦੀ ਭਾਜਪਾ ਦੇ ਓਬੀਸੀ ਮੋਰਚੇ ਦੇ ਮੌਜੂਦਾ ਸਕੱਤਰ ਹਨ।ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮੌਜੂਦਾ ਨੀਤੀਆਂ ਨੂੰ ਦੇਖਦਿਆਂ ਹੋਰਨਾਂ ਪਾਰਟੀਆਂ ਦੇ ਵਰਕਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ।

ਇਹ ਵੀ ਪੜ੍ਹੋ Maninderjit Singh Bedi ਬਣੇ ਪੰਜਾਬ ਦੇ ਨਵੇਂ Advocate General

ਲੋਕ ਵੀ ਇਸ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜੀ ਹੈ।ਆਪ ‘ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਸਿੰਘ ਰੂਬੀ ਅਤੇ ਤਜਿੰਦਰ ਸਿੰਘ ਚੰਦੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਸ਼ੁਰੂ ਹੋਈ ਹੈ। ਪੰਜਾਬ ਜਲਦੀ ਹੀ ਰੰਗਲਾ ਪੰਜਾਬ ਬਣਨ ਵੱਲ ਵਧ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

0

LEAVE A REPLY

Please enter your comment!
Please enter your name here