32 Views
ਨਵੀਂ ਦਿੱਲੀ: ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੇ ਜਿਸ ਵਿਚ ਦੇਖਿਆ ਜਾ ਸਕਦਾ ਹੈ ਕੀ ਕੁਝ ਵਿਦਿਆਰਥੀ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਇਹ ਵੀਡੀਓ ਦਿੱਲੀ ਦੇ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦਾ ਦੱਸਿਆ ਜਾ ਰਿਹਾ ਹੈ। ਇਥੇ ਵਿਦਿਆਰਥੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਸਨ।
ਜਦੋ ਸਿੱਖ ਨੌਜਵਾਨ ਵੱਲੋਂ ਨਾਮਜ਼ਾਦਗੀ ਪੱਤਰ ਭਰੀਆਂ ਗਿਆ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨਾਲ ਕੁਟਮਾਰ ਕੀਤੀ ਗਈ।ਇਸ ਕਟਮਾਰ ਵਿਚ ਸਿੱਖ ਵਿਅਕਤੀ ਦੀ ਪੱਗ ਵੀ ਸਿਰ ਤੋਂ ਲੱਥ ਗਈ। ਫਿਲਹਾਲ ਬੀਤੀ ਰਾਤ ਸਿੱਖ ਨੌਜਵਾਨ ਵੱਲੋਂ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਮੌਰੀਸ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਿੱਤੀ ਹੈ। ਜਿਸ ਤੋਂ ਬਾਅਦ ਪੁਲੀਸ ਨੇ ਐਨਐਸ ਦੀਆਂ ਧਾਰਾਵਾਂ 299/115(2)351(2)/3(5) ਤਹਿਤ ਐਫ.ਆਈ.ਆਰ. ਦਰਜ ਕਰ ਲਈ ਹੈ।