ਬਠਿੰਡਾ, 19 ਦਸੰਬਰ: ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਅਤੇ ਦਲਿਤਾਂ ਉਪਰ ਹੋ ਰਹੇ ਅੱਤਿਆਚਾਰਾਂ ਵਿਰੁੱਧ ਵੀਰਵਾਰ ਨੂੰ ਡੀ ਸੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸਤੋਂ ਇਲਾਵਾ ਪਾਰਲੀਮੈਂਟ ਵਿੱਚ ਅਮਿਤ ਸ਼ਾਹ ਵੱਲੋਂ ਡਾ ਅੰਬੇਡਕਰ ਦੇ ਕੀਤੇ ਅਪਮਾਨ ਬਦਲੇ ਮੋਦੀ ਤੇ ਅਮਿਤ ਸ਼ਾਹ ਦੇਸ਼ ਤੋਂ ਮਾਫ਼ੀ ਮੰਗਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਇੱਕ ਹੋਰ ਚੌਕੀ ’ਤੇ ਗ੍ਰਨੇਡ ਹਮਲਾ, ਗੈਂਗਸਟਰਾਂ ਨੇ ਲਈ ਜਿੰਮੇਵਾਰੀ
ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਆਜ਼ਾਦ ਸਮਾਜ ਪਾਰਟੀ ਕਾਂਸ਼ੀ ਦੇ ਸੂਬਾ ਕਮੇਟੀ ਮੈਂਬਰ ਹਰਵਿੰਦਰ ਸਿੰਘ ਸੇਮਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਲੀਮੈਂਟ ਵਿੱਚ ਅਮਿਤ ਸ਼ਾਹ ਵੱਲੋਂ ਡਾ ਅੰਬੇਡਕਰ ਜੀ ਦਾ ਅਪਮਾਨ ਕਰਨਾ ਭਾਜਪਾ ਦੀ ਦਲਿਤਾਂ ਪ੍ਰਤੀ ਨਫ਼ਰਤੀ ਸੋਚ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਕਿਹਾ ਕਿ ਡਾ ਅੰਬੇਡਕਰ ਜੀ ਦਾ ਅਪਮਾਨ ਕਰਨ ਖਿਲਾਫ ਮਿਤੀ 20 ਦਸੰਬਰ ਤੋਂ 27 ਦਸੰਬਰ ਤੱਕ ਪੰਜਾਬ ਭਰ ਅੰਦਰ ਪਿੰਡਾਂ ਸ਼ਹਿਰਾਂ ਵਿੱਚ ਮੋਦੀ ਤੇ ਅਮਿਤ ਸ਼ਾਹ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ।
ਇਹ ਵੀ ਪੜ੍ਹੋ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਸੱਦੇ ਹੇਠ ਪਿੰਡਾਂ ਵਿਚ ਕੱਢੇ ਮੋਟਰਸਾਈਕਲ ਮਾਰਚ
ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦਲਿਤ ਵਿਰੋਧੀ ਸਰਕਾਰਾਂ ਨੇ ਇਸ ਲਈ ਦੇਸ਼ ਦੇ ਬਹੁਜਨ ਸਮਾਜ ਨੂੰ ਤਿੱਖੇ ਸੰਘਰਸ਼ ਲਈ ਸੜਕਾਂ ਤੇ ਆਉਣਾਂ ਜ਼ਰੂਰੀ ਹੈ। ਇਸ ਮੌਕੇ ਪਾਰਟੀ ਤੇ ਮਜ਼ਦੂਰ ਜਥੇਬੰਦੀ ਨੇ ਖਨੌਰੀ ਬਾਡਰ ਤੇ ਚੱਲ ਰਿਹਾ ਕਿਸਾਨ ਅੰਦੋਲਨ ਦੀ ਵੀ ਹਮਾਇਤ ਕੀਤੀ ਅਤੇ ਜਲਦੀ ਮਜ਼ਦੂਰਾ ਦਾਂ ਜਥਾਂ ਖਨੌਰੀ ਬਾਡਰ ਤੇ ਭੇਜਣ ਦਾ ਐਲਾਨ ਕੀਤਾ।ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਆਗੂ ਰਜਿੰਦਰ ਸਿੰਘ ਮੌੜ, ਜ਼ਿਲ੍ਹਾ ਸਕੱਤਰ ਸੁਖਜੀਵਨ ਸਿੰਘ ਮੌੜ, ਜ਼ਿਲ੍ਹਾ ਮੀਤ ਪ੍ਰਧਾਨ ਜਸਵੰਤ ਸਿੰਘ ਖਾਲਸਾ, ਭੀਮ ਆਰਮੀ ਦੇ ਜਸਵੀਰ ਸਿੰਘ ਫੌਜੀ, ਗੁਰਮੇਲ ਸਿੰਘ ਦਾਨ ਸਿੰਘ ਵਾਲਾ, ਮਿੱਠੂ ਸਿੰਘ ਚੌਓਕੇ, ਨੈਬ ਸਿੰਘ ਬਠਿੰਡਾ ਨੇ ਵੀ ਸੰਬੋਧਨ ਕੀਤਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK