‘‘ਆਪ ਦੀ ਸਰਕਾਰ, ਆਪ ਦੇ ਦੁਆਰ’’ ਤਹਿਤ ਪਿੰਡ ਹਮੀਰਗੜ੍ਹ ਵਿਖੇ ਲਗਾਇਆ ਸਪੈਸ਼ਲ ਕੈਂਪ

Date:

spot_img

ਭਗਤਾ ਭਾਈਕਾ (ਬਠਿੰਡਾ), 25 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਪਿੰਡ ਹਮੀਰਗੜ੍ਹ ਵਿਖੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਦੇ ਮੱਦੇਨਜ਼ਰ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਲਤੀਫ ਅਹਿਮਦ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ ਮਹੋਤਸਵ ਮੌਕੇ ਚੇਤਕ ਕੋਰ ਵੱਲੋਂ ਆਕਰਸ਼ਕ ਫੌਜੀ ਉਪਕਰਨਾਂ ਦਾ ਪ੍ਰਦਰਸ਼ਨ

ਕੈਂਪ ਦੌਰਾਨ ਪਿੰਡ ਹਮੀਰਗੜ੍ਹ ਤੋਂ ਇਲਾਵਾ ਭਗਤਾ ਭਾਈਕਾ, ਗੁਰੂਸਰ ਅਤੇ ਆਕਲੀਆਂ ਜਲਾਲ ਆਦਿ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾਂ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸੁਖਜਿੰਦਰ ਸਿੰਘ, ਤਹਿਸੀਲਦਾਰ ਰਾਮਪੁਰਾ ਨਵਜੀਵਨ ਛਾਬੜਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਭਗਤਾ ਮਹਿਕਮੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੋਂ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...